Blast In Mohali: ਮੁਹਾਲੀ ਧਮਾਕਾ 'ਤੇ ਭੜਕੇ ਕੇਜਰੀਵਾਲ, ਬੋਲੇ, ਉਨ੍ਹਾਂ ਲੋਕਾਂ ਦੀ ਕਾਇਰਤਾ ਭਰੀ ਕਾਰਵਾਈ ਜੋ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨਾ ਚਾਹੁੰਦੇ...
ਕੇਜਰੀਵਾਲ ਨੇ ਟਵੀਟ ਕਰਕੇ ਕਿਹਾ ਹੈ ਕਿ ਮੁਹਾਲੀ ਧਮਾਕਾ ਉਨ੍ਹਾਂ ਲੋਕਾਂ ਦੀ ਕਾਇਰਤਾ ਭਰੀ ਕਾਰਵਾਈ ਹੈ ਜੋ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨਾ ਚਾਹੁੰਦੇ ਹਨ। ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਉਨ੍ਹਾਂ ਲੋਕਾਂ ਦੀਆਂ ਇੱਛਾਵਾਂ ਪੂਰੀਆਂ ਨਹੀਂ ਹੋਣ
Blast In Mohali: ਮੁਹਾਲੀ ਧਮਾਕੇ ਮਗਰੋਂ ਆਮ ਆਦਮੀ ਪਾਰਟੀ ਦੀ ਸਰਕਾਰ ਉੱਪਰ ਸਵਾਲ ਉੱਠਣ ਲੱਗੇ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਚੇਤਾਵਨੀ ਮਗਰੋਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੁਹਾਲੀ ਧਮਾਕੇ ਨੂੰ ਕਾਇਰਤਾ ਭਰੀ ਕਾਰਵਾਈ ਕਿਹਾ ਹੈ।
ਕੇਜਰੀਵਾਲ ਨੇ ਟਵੀਟ ਕਰਕੇ ਕਿਹਾ ਹੈ ਕਿ ਮੁਹਾਲੀ ਧਮਾਕਾ ਉਨ੍ਹਾਂ ਲੋਕਾਂ ਦੀ ਕਾਇਰਤਾ ਭਰੀ ਕਾਰਵਾਈ ਹੈ ਜੋ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨਾ ਚਾਹੁੰਦੇ ਹਨ। ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਉਨ੍ਹਾਂ ਲੋਕਾਂ ਦੀਆਂ ਇੱਛਾਵਾਂ ਪੂਰੀਆਂ ਨਹੀਂ ਹੋਣ ਦੇਵੇਗੀ। ਸਮੂਹ ਪੰਜਾਬ ਵਾਸੀਆਂ ਦੇ ਸਹਿਯੋਗ ਨਾਲ ਹਰ ਹਾਲਤ ਵਿੱਚ ਅਮਨ ਸ਼ਾਂਤੀ ਬਣਾਈ ਰੱਖੀ ਜਾਵੇਗੀ ਤੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣਗੀਆਂ।
मोहाली ब्लास्ट उन लोगों की कायराना हरकत है जो पंजाब की शांति भंग करना चाहते हैं। आम आदमी पार्टी की पंजाब सरकार उन लोगों के मंसूबे पूरे नहीं होने देगी। पंजाब के सब लोगों के साथ मिलके हर हालत में शांति क़ायम रखी जाएगी और दोषियों को कड़ी से कड़ी सज़ा दिलवाई जाएगी। https://t.co/h6x3I5iSe4
— Arvind Kejriwal (@ArvindKejriwal) May 10, 2022
ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਚੇਤਾਵਨੀ ਦਿੱਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਜਿਸ ਕਿਸੇ ਨੇ ਵੀ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਹੈ, ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਮੁਹਾਲੀ 'ਚ ਹੋਏ ਬਲਾਸਟ ਦੀ ਜਾਂਚ ਪੰਜਾਬ ਪੁਲਿਸ ਕਰ ਰਹੀ ਹੈ। ਜਿਸ ਕਿਸੇ ਨੇ ਵੀ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ, ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਦੱਸ ਦਈਏ ਕਿ ਮੁਹਾਲੀ ਦੇ ਸੈਕਟਰ-77 ਸਥਿਤ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਵਿੰਗ ਦੇ ਮੁੱਖ ਦਫ਼ਤਰ ਦੀ ਇਮਾਰਤ ਨੇੜੇ ਸੋਮਵਾਰ ਸ਼ਾਮ ਕਰੀਬ 7.30 ਵਜੇ ਜ਼ੋਰਦਾਰ ਧਮਾਕਾ ਹੋਇਆ ਸੀ ਪਰ ਇਸ ’ਚ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ। ਧਮਾਕੇ ਵਾਲੀ ਥਾਂ ਤੋਂ ਰਾਕੇਟ ਵਰਗੀ ਕੋਈ ਚੀਜ਼ ਬਰਾਮਦ ਹੋਈ ਹੈ।
ਮੁਹਾਲੀ 'ਚ ਹੋਏ ਬਲਾਸਟ ਦੀ ਜਾਂਚ ਪੰਜਾਬ ਪੁਲੀਸ ਕਰ ਰਹੀ ਹੈ। ਜਿਸ ਕਿਸੇ ਨੇ ਵੀ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
— Bhagwant Mann (@BhagwantMann) May 10, 2022