ਰਵਨੀਤ ਕੌਰ ਦੀ ਰਿਪੋਰਟ

Blast In Mohali: ਪੰਜਾਬ ਦੇ ਮੋਹਾਲੀ 'ਚ ਸੋਮਵਾਰ ਦੇਰ ਸ਼ਾਮ ਪੰਜਾਬ ਪੁਲਿਸ ਦੀ ਇੰਟੈਲੀਜੈਂਸ ਯੂਨਿਟ ਦੇ ਹੈੱਡਕੁਆਰਟਰ ਦੀ ਇਮਾਰਤ 'ਤੇ ਰਾਕੇਟ ਨਾਲ ਹਮਲਾ ਕੀਤਾ ਗਿਆ। ਜਿਸ ਨੇ ਹਰ ਕਿਸੇ ਨੂੰ ਦੁਚਿੱਤੀ ਵਿੱਚ ਪਾ ਦਿੱਤਾ ਹੈ। ਜਿਸ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਨੇ ਡੀਜੀਪੀ ਤੋਂ ਪੂਰੇ ਮਾਮਲੇ ਦੀ ਜਾਣਕਾਰੀ ਲਈ ਹੈ। ਇਸ ਨਾਲ ਹੀ ਪੰਜਾਬ ਪੁਲਿਸ ਨੇ ਆਸਪਾਸ ਦੇ ਇਲਾਕਿਆਂ 'ਚ ਸੁਰੱਖਿਆ ਸਖ਼ਤ ਕਰ ਦਿੱਤੀ ਹੈ।

ਇਸ ਸਮੇਂ ਮੁਹਾਲੀ ਦੇ ਐਸਪੀ (ਹੈੱਡਕੁਆਰਟਰ) ਰਵਿੰਦਰ ਪਾਲ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਦੀ ਜਾਂਚ ਚੱਲ ਰਹੀ ਹੈ। ਦੂਜੇ ਪਾਸੇ ਜਦੋਂ ਉਨ੍ਹਾਂ ਤੋਂ ਪੁੱਛਿਆ ਗਿਆ ਕਿ ਕੀ ਇਸ ਨੂੰ ਅੱਤਵਾਦੀ ਹਮਲਾ ਮੰਨਿਆ ਜਾ ਸਕਦਾ ਹੈ ਤਾਂ ਉਨ੍ਹਾਂ ਕਿਹਾ ਕਿ ਇਸ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। ਅਸੀਂ ਇਸ ਦੀ ਜਾਂਚ ਕਰ ਰਹੇ ਹਾਂ। ਜਿਸ ਤੋਂ ਸਪੱਸ਼ਟ ਹੋ ਗਿਆ ਹੈ ਕਿ ਪੰਜਾਬ ਪੁਲਿਸ ਦੇ ਖੁਫੀਆ ਤੰਤਰ 'ਤੇ ਹੋਏ ਇਸ ਹਮਲੇ 'ਚ ਅੱਤਵਾਦੀਆਂ ਦੀ ਕੋਈ ਸਾਜ਼ਿਸ਼ ਹੋ ਸਕਦੀ ਹੈ, ਕਿਸੇ ਤਰ੍ਹਾਂ ਦਾ ਕੋਈ ਨੁਕਸਾਨ ਨਹੀਂ ਹੋਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀ ਅਤੇ ਐਫਐਸਐਲ ਟੀਮ ਇਸ ਦੀ ਜਾਂਚ ਕਰ ਰਹੀ ਹੈ।

ਦੱਸ ਦੇਈਏ ਕਿ ਮੋਹਾਲੀ 'ਚ ਪੰਜਾਬ ਪੁਲਿਸ ਦੀ ਇੰਟੈਲੀਜੈਂਸ ਯੂਨਿਟ ਦੇ ਹੈੱਡਕੁਆਰਟਰ ਦੀ ਇਮਾਰਤ 'ਤੇ ਰਾਕੇਟ ਪ੍ਰੋਪੇਲਡ ਗ੍ਰੇਨੇਡ (ਆਰਪੀਜੀ) ਨਾਲ ਹਮਲਾ ਕੀਤਾ ਗਿਆ ਸੀ। ਇਸ ਦੌਰਾਨ ਜ਼ੋਰਦਾਰ ਧਮਾਕੇ ਦੀ ਆਵਾਜ਼ ਸੁਣਾਈ ਦਿੱਤੀ। ਹਮਲੇ ਵਿੱਚ ਇਮਾਰਤ ਦੀ ਦੂਜੀ ਮੰਜ਼ਿਲ ਦੀਆਂ ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ। ਮੋਹਾਲੀ ਪੁਲਿਸ ਵੱਲੋਂ ਜਾਰੀ ਬਿਆਨ ਅਨੁਸਾਰ ਇਹ ਧਮਾਕਾ ਸ਼ਾਮ 7:45 ਵਜੇ ਦੇ ਕਰੀਬ ਐਸਏਐਸ ਨਗਰ ਸਥਿਤ ਪੰਜਾਬ ਪੁਲਿਸ ਇੰਟੈਲੀਜੈਂਸ ਹੈੱਡਕੁਆਰਟਰ ਵਿਖੇ ਹੋਇਆ ਅਤੇ ਅਜੇ ਤੱਕ ਇਸ ਘਟਨਾ ਵਿੱਚ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਸੂਚਨਾ ਨਹੀਂ ਹੈ।