Chandigarh BJP Office Blast : ਚੰਡੀਗੜ੍ਹ ਸ਼ਹਿਰ ਦੇ ਸੈਕਟਰ-37 ਸਥਿਤ ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਧਮਾਕਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਘਟਨਾ ਨਾਲ ਇਲਾਕੇ ਵਿਚ ਹੜਕੰਪ ਮਚ ਗਿਆ ਅਤੇ ਸੁਰੱਖਿਆ ਏਜੰਸੀਆਂ ਤੁਰੰਤ ਹਰਕਤ ਵਿੱਚ ਆ ਗਈਆਂ। ਪੁਲਿਸ ਨੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਅਤੇ ਜਾਂਚ ਸ਼ੁਰੂ ਕਰ ਦਿੱਤੀ। ਚੰਡੀਗੜ੍ਹ ਪੁਲਿਸ ਦੀਆਂ ਕਈ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਹਨ।  ਫਿਲਹਾਲ ਧਮਾਕੇ ਦੇ ਅਸਲ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।

Continues below advertisement

Eye Health Tips : ਅੱਖਾਂ ਦੀ ਚੰਗੀ ਸਿਹਤ ਲਈ ਕੀ ਖਾਣਾ ਚਾਹੀਦਾ ?

ਜਾਣਕਾਰੀ ਅਨੁਸਾਰ ਇਹ ਘਟਨਾ ਕਰੀਬ 5:15 ਵਜੇ ਵਾਪਰੀ ਹੈ। ਦੱਸਿਆ ਜਾ ਰਿਹਾ ਹੈ ਕਿ ਬੀਜੇਪੀ ਦਫ਼ਤਰ ਬਾਹਰ ਖੜ੍ਹੀ ਐਕਟਿਵਾ ਵਿੱਚ ਧਮਾਕਾ ਹੋਇਆ ਹੈ। ਇਸ ਦੌਰਾਨ ਦਫ਼ਤਰ ਬਾਹਰ ਖੜੇ ਵਾਹਨਾਂ ਨੂੰ ਨੁੁਕਸਾਨ ਪਹੁੰਚਿਆ ਹੈ। ਇਸ ਧਮਾਕੇ ਦੀ ਸੂਚਨਾ ਮਿਲਦੇ ਹੀ ਥਾਣਾ ਸੈਕਟਰ-39 ਦੀ ਪੁਲਿਸ ਅਤੇ ਆਪ੍ਰੇਸ਼ਨ ਸੈਲ ਦੀਆਂ ਟੀਮਾਂ ਫੌਰੀ ਤੌਰ ‘ਤੇ ਮੌਕੇ ‘ਤੇ ਪਹੁੰਚ ਗਈਆਂ। ਇਸ ਦੇ ਨਾਲ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਵੀ ਸੁਰੱਖਿਆ ਦੇ ਮੱਦੇਨਜ਼ਰ ਤੁਰੰਤ ਬੁਲਾ ਲਿਆ ਗਿਆ।

Continues below advertisement

ਚੰਡੀਗੜ੍ਹ ਦੀ ਐਸਐਸਪੀ ਕੰਵਰਦੀਪ ਕੌਰ ਨੇ ਦੱਸਿਆ ਕਿ ਇਹ ਧਮਾਕਾ ਸ਼ਾਮ 5 ਵਜੇ ਦੇ ਕਰੀਬ ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਹੋਇਆ ਹੈ। ਇੱਕ ਐਕਟਿਵਾ ਦਿਖਾਈ ਦੇ ਰਹੀ ਹੈ। ਪਾਰਟੀ ਦਫ਼ਤਰ ਦੀ ਕੰਧ 'ਤੇ ਛਰਿਆ ਦੇ ਨਿਸ਼ਾਨ ਦਿਖਾਈ ਦੇ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਨੇੜੇ ਖੜ੍ਹੀ ਇੱਕ ਕਾਰ ਦਾ ਸ਼ੀਸ਼ਾ ਵੀ ਟੁੱਟ ਗਿਆ। ਪੂਰੀ ਜਾਂਚ ਕੀਤੀ ਜਾ ਰਹੀ ਹੈ। ਪੂਰੇ ਇਲਾਕੇ ਨੂੰ ਘੇਰ ਲਿਆ ਗਿਆ ਹੈ।

ਹਾਲਾਂਕਿ ਘਟਨਾ ਸਮੇਂ ਸ਼ਾਮ ਦਾ ਸਮਾਂ ਹੋਣ ਕਾਰਨ ਸਰਕਾਰੀ ਅਤੇ ਨਿੱਜੀ ਦਫਤਰਾਂ ਤੋਂ ਛੁੱਟੀ ਉਪਰੰਤ ਸੜਕਾਂ ‘ਤੇ ਵਾਹਨਾਂ ਦੀ ਵੱਡੀ ਭੀੜ ਸੀ, ਜਿਸ ਕਰਕੇ ਪੁਲਿਸ ਨੂੰ ਆਵਾਜਾਈ ਸੰਭਾਲਣ ਅਤੇ ਤਲਾਸ਼ੀ ਮੁਹਿੰਮ ਚਲਾਉਣ ਦੌਰਾਨ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਪੁਲਿਸ ਵਲੋਂ ਇਲਾਕੇ ਨੂੰ ਘੇਰ ਕੇ ਸਖ਼ਤ ਚੈਕਿੰਗ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਹਰ ਸ਼ੱਕੀ ਵਾਹਨ ਤੇ ਵਿਅਕਤੀ ਦੀ ਜਾਂਚ ਕੀਤੀ ਜਾ ਰਹੀ ਹੈ। ਭਾਜਪਾ ਦੇ ਸੀਨੀਅਰ ਨੇਤਾ ਅਤੇ ਬੁਲਾਰੇ ਵਿਨੀਤ ਜੋਸ਼ੀ ਨੇ ਕਿਹਾ ਕਿ ਇਹ ਚਿੰਤਾ ਦਾ ਵਿਸ਼ਾ ਹੈ। ਜ਼ੋਰ ਦੀ ਆਵਾਜ਼ ਆਈ। ਕੰਧਾਂ 'ਤੇ ਕਈ ਨਿਸ਼ਾਨ ਹਨ। ਲੋਕ ਕਹਿੰਦੇ ਹਨ ਕਿ ਇਹ ਬਲਾਸਟ ਦੇ ਛਰਿਆ ਦੇ ਨਿਸ਼ਾਨ ਹਨ। ਪੁਲਿਸ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਹਨ। ਉਨ੍ਹਾਂ ਨੇ ਕਿਹਾ ਧਮਕੇ ਦੀ ਆਵਾਜ਼ ਥੋੜ੍ਹੀ ਘੱਟ ਸੀ, Low Intesity ਵਾਲਾ ਇਹ ਧਮਾਕਾ ਸੀ। ਜੋਸ਼ੀ ਨੇ ਦੱਸਿਆ ਕਿ ਇਸ ਧਮਾਕੇ ਵਿੱਚ ਮਾਲੀ ਨੁਕਸਾਨ ਹੋਇਆ ਪਰ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ।