Punjab news: ਮੋਗਾ 'ਚ ਬਲਾਕ ਕਾਂਗਰਸ ਪ੍ਰਧਾਨ ਦਾ ਦਿਨਦਿਹਾੜੇ ਗੋਲੀਆਂ ਮਾਰ ਕੇ ਕੀਤਾ ਕਤਲ, ਸੀਸੀਟੀਵੀ ਫੁਟੇਜ ਆਈ ਸਾਹਮਣੇ, ਵੇਖੋ ਵੀਡੀਓ
ਮੋਗਾ ਦੇ ਬਲਾਕ ਅਜੀਤਵਾਲ ਦੇ ਕਾਂਗਰਸ ਪ੍ਰਧਾਨ ਬਲਜਿੰਦਰ ਸਿੰਘ ਬੱਲੀ ਡਾਲਾ ਦਾ ਦਿਨਦਿਹਾੜੇ ਘਰ 'ਚ ਵੜ ਕੇ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
Punjab news: ਮੋਗਾ ਦੇ ਬਲਾਕ ਅਜੀਤਵਾਲ ਦੇ ਕਾਂਗਰਸ ਪ੍ਰਧਾਨ ਅਤੇ ਪਿੰਡ ਡਾਲਾ ਦੇ ਨੰਬਰਦਾਰ 45 ਸਾਲਾ ਬਲਜਿੰਦਰ ਸਿੰਘ ਬੱਲੀ ਡਾਲਾ ਦਾ ਦਿਨ-ਦਿਹਾੜੇ ਹਮਲਾਵਰਾਂ ਨੇ ਘਰ ’ਚ ਦਾਖ਼ਲ ਹੋ ਕੇ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ।
ਮਿਲੀ ਜਾਣਕਾਰੀ ਅਨੁਸਾਰ ਬਲਾਕ ਪ੍ਰਧਾਨ ਬਲਜਿੰਦਰ ਸਿੰਘ ਜੋ ਪਿੰਡ ਦੇ ਨੰਬਰਦਾਰ ਵੀ ਸਨ, ਉਹਨਾਂ ਦੇ ਫੋਨ ’ਤੇ ਕਿਸੇ ਜਾਣਕਾਰ ਨੇ ਕਾਲ ਕੀਤੀ ਕਿ ਕਿਸੇ ਜ਼ਰੂਰੀ ਦਸਤਾਵੇਜ਼ਾਂ ’ਤੇ ਸਨਾਖ਼ਤੀ ਦਸਤਖ਼ਤ ਕਰਵਾਉਣੇ ਹਨ।
ਇਸੇ ਤਹਿਤ ਹਮਲਾਵਰ ਦਸਤਖ਼ਤ ਕਰਵਾਉਣ ਦੇ ਬਹਾਨੇ ਨਾਲ ਮੋਟਰਸਾਈਕਲ ’ਤੇ ਆਏ ਅਤੇ ਉਨ੍ਹਾਂ ਦੇ ਘਰ 'ਚ ਦਾਖਲ ਹੋ ਗਏ। ਉਸ ਵੇਲੇ ਬਲਜਿੰਦਰ ਸਿੰਘ ਆਪਣੇ ਘਰ ਵਿਚ ਵਾਲ ਕਟਵਾ ਰਿਹਾ ਸੀ।
ਇਹ ਵੀ ਪੜ੍ਹੋ: Punjab News: ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਟ੍ਰੇਨਿੰਗ ਪਾਰਟਰਨਰਾਂ ਨੂੰ ਸੂਚੀਬੱਧ ਕਰਨ ਦੀ ਪ੍ਰਕਿਰਿਆ ਸ਼ੁਰੂ
ਇਸ ਦੌਰਾਨ ਹਮਲਾਵਰਾਂ ਨੇ 12 ਬੋਰ ਦੀ ਬੰਦੂਕ ਨਾਲ ਗੋਲ਼ੀਆਂ ਚਲਾ ਦਿੱਤੀਆਂ। ਜਾਣਕਾਰੀ ਮੁਤਾਬਕ ਇਕ ਗੋਲ਼ੀ ਛਾਤੀ ਅਤੇ ਇਕ ਢਿੱਡ ਦੇ ਹੇਠਲੇ ਹਿੱਸੇ ’ਤੇ ਲੱਗੀ ਹੈ।
ਇਸ ਮਗਰੋਂ ਜ਼ਖ਼ਮੀ ਹਾਲਤ 'ਚ ਬੱਲੀ ਨੂੰ ਮੋਗਾ ਦੇ ਮੈਡੀਸਿਟੀ ਹਸਪਤਾਲ ਦਾਖਲ ਕਰਵਾਇਆ ਗਿਆ। ਘਟਨਾ ਦੀ ਸੂਚਨਾ ਮਿਲਣ ’ਤੇ ਜ਼ਿਲ੍ਹਾ ਪੁਲਿਸ ਮੁਖੀ ਜੇ. ਇਲਨਚੇਲੀਅਨ, ਐੱਸ.ਪੀ.ਡੀ. ਅਜੇ ਰਾਜ ਸਿੰਘ, ਥਾਣਾ ਮਹਿਣਾ ਦੇ ਮੁੱਖ ਅਫ਼ਸਰ ਰਜਿੰਦਰ ਸਿੰਘ ਮੌਕੇ ’ਤੇ ਪੁੱਜੇ।
ਇਨ੍ਹਾਂ ਨੇ ਘਟਨਾ ਸਥਾਨ ਦਾ ਜਾਇਜ਼ਾ ਲਿਆ। ਐੱਸ.ਪੀ.ਡੀ. ਅਜੇ ਰਾਜ ਸਿੰਘ ਨੇ ਕਿਹਾ ਕਿ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਅਤੇ ਹੋਰ ਸਾਧਨਾਂ ਰਾਹੀਂ ਕਾਤਲਾਂ ਦੀ ਭਾਲ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: Punjab News: ਪੁਰਾਣੀ ਸੰਸਦੀ ਇਮਾਰਤ ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ਕੀਤੀ ਜਾਵੇ ਸਮਰਪਿਤ-ਹਰਸਿਮਰਤ ਬਾਦਲ
Breaking: CCTV visuals show the murder of the Congress Block President of Ajitwal Block in Moga, who was shot dead by unidentified assailants inside his residence. According to information, he received a call from someone requesting document signing, and when he went out, the… pic.twitter.com/ktNESSIo9e
— Gagandeep Singh (@Gagan4344) September 18, 2023
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।