Action against corruption: 10,000 ਰੁਪਏ ਦੀ ਰਿਸ਼ਵਤ ਲੈਂਦਾ ਬਲਾਕ ਜੰਗਲਾਤ ਅਫਸਰ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
ਸ਼ਿਕਾਇਤਕਰਤਾ ਬਿੱਲੂ ਸਿੰਘ ਨੇ ਦੱਸਿਆ ਕਿ ਕੁੱਝ ਮਹੀਨੇ ਪਹਿਲਾਂ ਬੀਟ ਬੋਹਾ ਦੇ ਵਣਗਾਰਡ ਇਕਬਾਲ ਸਿੰਘ ਨੇ ਉਸ ਉਪਰ ਸਰਕਾਰੀ ਟਾਹਲੀ ਚੋਰੀ ਲਾ ਕੇ 27,000 ਰੁਪਏ ਦੇਣ ਲਈ ਕਿਹਾ। ਅਜਿਹਾ ਨਾ ਕਰਨ ਤੇ ਉਸ ਖਿਲਾਫ ਚੋਰੀ ਦਾ ਪਰਚਾ ਦਰਜ ਕਰਵਾ ਦਿੱਤਾ ਜਾਵੇਗਾ।
ਚੰਡੀਗੜ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਅੱਜ ਜੰਗਲਾਤ ਵਿਭਾਗ ਦੇ ਵਣ ਗਾਰਡ ਇਕਬਾਲ ਸਿੰਘ, ਬੀਟ ਅਫਸਰ ਬੋਹਾ ਅਤੇ ਵਾਧੂ ਚਾਰਜ ਬਲਾਕ ਅਫਸਰ ਬੁਢਲਾਡਾ, ਜਿਲ੍ਹਾ ਮਾਨਸਾ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਵਣ ਗਾਰਡ ਨੂੰ ਬਿੱਲੂ ਸਿੰਘ ਵਾਸੀ ਕਾਸਮਪੁਰ ਸ਼ੀਨਾ ਤਹਿਸੀਲ ਬੁਢਲਾਡਾ, ਜਿਲ੍ਹਾ ਮਾਨਸਾ ਦੀ ਸ਼ਿਕਾਇਤ ਉਤੇ ਗ੍ਰਿਫਤਾਰ ਕੀਤਾ ਗਿਆ ਹੈ ਜੋ ਕਿ ਬੱਕਰੀਆ ਚਾਰਨ ਅਤੇ ਮਿਹਨਤ ਮਜਦੂਰੀ ਕਰਦਾ ਹੈ।
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਬਿੱਲੂ ਸਿੰਘ ਨੇ ਦੱਸਿਆ ਕਿ ਕੁੱਝ ਮਹੀਨੇ ਪਹਿਲਾਂ ਬੀਟ ਬੋਹਾ ਦੇ ਵਣਗਾਰਡ ਇਕਬਾਲ ਸਿੰਘ ਨੇ ਉਸ ਉਪਰ ਸਰਕਾਰੀ ਟਾਹਲੀ ਚੋਰੀ ਲਾ ਕੇ 27,000 ਰੁਪਏ ਦੇਣ ਲਈ ਕਿਹਾ। ਅਜਿਹਾ ਨਾ ਕਰਨ ਤੇ ਉਸ ਖਿਲਾਫ ਚੋਰੀ ਦਾ ਪਰਚਾ ਦਰਜ ਕਰਵਾ ਦਿੱਤਾ ਜਾਵੇਗਾ। ਉਸਨੇ ਇਹ ਵੀ ਦੱਸਿਆ ਕਿ ਸੌਦਾ 10,000 ਰੁਪਏ ਵਿੱਚ ਤੈਅ ਹੋਇਆ ਹੈ।
ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਉਰੋ ਵੱਲੋਂ ਸ਼ਿਕਾਇਤ ਦੀ ਪੜਤਾਲ ਕਰਨ ਉਪਰੰਤ ਬਿਊਰੋ ਦੀ ਰੇਂਜ ਬਠਿੰਡਾ ਦੀ ਟੀਮ ਨੇ ਉਕਤ ਮੁਲਜਮ ਇਕਬਾਲ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ 10,000 ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫਤਾਰ ਕੀਤਾ ਗਿਆ। ਇਸ ਸਬੰਧੀ ਉਕਤ ਦੋਸ਼ੀ ਖਿਲਾਫ ਭ੍ਰਿਰਸ਼ਟਾਚਾਰ ਰੋਕੂ ਕਾਨੂੰਨ ਤਹਿਤ ਥਾਣਾ ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਵਿਖੇ ਮੁਕੱਦਮਾਂ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ।
ਵਿਜੀਲੈਂਸ ਵੱਲੋਂ ਲੁਧਿਆਣਾ ਟੈਂਡਰ ਘੁਟਾਲੇ ਵਿੱਚ ਦੋ ਡੀਐਫਐਸਸੀ ਗ੍ਰਿਫ਼ਤਾਰ
ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਮੰਗਲਵਾਰ ਨੂੰ ਲੁਧਿਆਣਾ ਜ਼ਿਲ੍ਹੇ ਦੀਆਂ ਵੱਖ-ਵੱਖ ਅਨਾਜ ਮੰਡੀਆਂ ਵਿੱਚ ਹੋਏ ਟੈਂਡਰ ਘੁਟਾਲੇ ਵਿੱਚ ਸ਼ਾਮਲ ਦੋ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰਾਂ (ਡੀਐਫਐਸਸੀ) ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਇਲਾਵਾ ਵਿਜੀਲੈਂਸ ਬਿਊਰੋ ਨੇ ਆਰ.ਕੇ. ਸਿੰਗਲਾ, ਡਿਪਟੀ ਡਾਇਰੈਕਟਰ ਖੁਰਾਕ ਅਤੇ ਸਿਵਲ ਸਪਲਾਈਜ਼ ਵਿਭਾਗ ਸਮੇਤ ਪੰਕਜ ਕੁਮਾਰ ਉਰਫ ਮੀਨੂੰ ਮਲਹੋਤਰਾ ਅਤੇ ਇੰਦਰਜੀਤ ਸਿੰਘ ਉਰਫ ਇੰਦੀ, ਦੋਵੇਂ ਸਾਬਕਾ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਨਿੱਜੀ ਸਹਾਇਕ, ਨੂੰ ਭਗੌੜਾ ਕਰਾਰ ਦੇਣ ਵਿਰੁੱਧ ਅਦਾਲਤੀ ਕਾਰਵਾਈ ਅਰੰਭ ਦਿੱਤੀ ਹੈ।