ਪੜਚੋਲ ਕਰੋ

ਕੋਰੋਨਾ ਦੇ ਕਹਿਰ 'ਚ ਨਵੀਂ ਮੁਸੀਬਤ, ਬਲੱਡ ਬੈਂਕ ਵੀ ਖਾਲੀ, ਖੂਨਦਾਨ ਕਰਕੇ ਬਚਾਓ ਜਾਨਾਂ

ਸਿਹਤ ਵਿਭਾਗ ਦੇ ਨਿਯਮਾਂ ਮੁਤਾਬਕ ਕਰੋਨਾ ਰੋਕੂ ਟੀਕਾ ਲਵਾਉਣ ਵਾਲਾ ਕੋਈ ਵੀ ਵਿਅਕਤੀ 45 ਤੋਂ 60 ਦਿਨਾਂ ਤਕ ਖੂਨ ਦਾਨ ਨਹੀਂ ਕਰ ਸਕਦਾ, ਜਿਸ ਕਾਰਨ ਹਸਪਤਾਲਾਂ ਦੇ ਬਲੱਡ ਬੈਂਕਾਂ ਵਿੱਚ ਖੂਨ ਦੀ ਕਮੀ ਪੈਦਾ ਹੋਣ ਲੱਗੀ ਹੈ। ਇਸ ਸੰਕਟ ਕਾਰਨ ਥੈਲੇਸੀਮੀਆ, ਕੈਂਸਰ, ਡਾਇਲੇਸਿਸ, ਸੜਕ ਹਾਦਸਿਆਂ ਦੇ ਸ਼ਿਕਾਰ ਲੋਕਾਂ ਨੂੰ ਸਮੱਸਿਆ ਦਾ ਸਾਹਮਣਾ ਕਰਨਾ ਪਵੇਗਾ।

ਚੰਡੀਗੜ੍ਹ: ਕੋਰੋਨਾ ਦੇ ਕਹਿਰ 'ਚ ਸਿਹਤ ਸਹੂਲਤਾਂ ਦੀ ਘਾਟ ਵੱਡੀ ਮੁਸੀਬਤ ਬਣੀ ਹੋਈ ਹੈ। ਆਕਸੀਜਨ ਤੇ ਬੈੱਡਾਂ ਦੀ ਕਮੀ ਮਗਰੋਂ ਹੁਣ ਬਲੱਡ ਬੈਂਕ ਵੀ ਖਾਲੀ ਹੋਣ ਲੱਗੇ ਹਨ। ਇਸ ਨਾਲ ਇਲਾਜ ਵਿੱਚ ਵੱਡੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਸਿਹਤ ਵਿਭਾਗ ਦੇ ਨਿਯਮਾਂ ਮੁਤਾਬਕ ਕਰੋਨਾ ਰੋਕੂ ਟੀਕਾ ਲਵਾਉਣ ਵਾਲਾ ਕੋਈ ਵੀ ਵਿਅਕਤੀ 45 ਤੋਂ 60 ਦਿਨਾਂ ਤਕ ਖੂਨ ਦਾਨ ਨਹੀਂ ਕਰ ਸਕਦਾ, ਜਿਸ ਕਾਰਨ ਹਸਪਤਾਲਾਂ ਦੇ ਬਲੱਡ ਬੈਂਕਾਂ ਵਿੱਚ ਖੂਨ ਦੀ ਕਮੀ ਪੈਦਾ ਹੋਣ ਲੱਗੀ ਹੈ। ਇਸ ਸੰਕਟ ਕਾਰਨ ਥੈਲੇਸੀਮੀਆ, ਕੈਂਸਰ, ਡਾਇਲੇਸਿਸ, ਸੜਕ ਹਾਦਸਿਆਂ ਦੇ ਸ਼ਿਕਾਰ ਲੋਕਾਂ ਨੂੰ ਸਮੱਸਿਆ ਦਾ ਸਾਹਮਣਾ ਕਰਨਾ ਪਵੇਗਾ।

ਇਸ ਵੇਲੇ ਸਰਕਾਰ ਨੇ 18 ਤੋਂ 45 ਸਾਲ ਦੇ ਨੌਜਵਾਨਾਂ ਲਈ ਟੀਕਾਕਰਨ ਲਾਜ਼ਮੀ ਕਰ ਦਿੱਤਾ ਹੈ। ਜ਼ਿਆਦਾਤਰ ਖੂਨ ਦਾਨ ਕਰਨ ਵਾਲੇ ਵਿਅਕਤੀ ਇਸੇ ਉਮਰ ਵਰਗ ਦੇ ਹਨ। ਜਦੋਂ ਇਸ ਉਮਰ ਵਰਗ ਦੇ ਲੋਕਾਂ ਦਾ ਟੀਕਾਕਰਨ ਹੋਵੇਗਾ ਤਾਂ ਉਹ 45 ਤੋਂ 60 ਦਿਨ ਤਕ ਖੂਨ ਦਾਨ ਨਹੀਂ ਕਰ ਸਕਣਗੇ। ਮੌਜੂਦਾ ਸੰਕਟ ਨੂੰ ਦੇਖਦਿਆਂ ਬਲੱਡ ਬੈਂਕਾਂ ਦੇ ਪ੍ਰਬੰਧਕ ਖੂਨਦਾਨੀਆਂ ਨੂੰ ਟੀਕਾ ਲਵਾਉਣ ਤੋਂ ਪਹਿਲਾਂ ਖੂਨ ਦਾਨ ਦੀ ਅਪੀਲ ਕਰ ਰਹੇ ਹਨ।

ਹਾਸਲ ਜਾਣਕਾਰੀ ਮੁਤਾਬਕ ਅੰਮ੍ਰਿਤਸਰ ਵਿਚ ਇਸ ਵੇਲੇ ਖੂਨ ਦੇ ਏ ਬੀ, ਏ ਤੇ ਬੀ ਗਰੁੱਪ ਦੀ ਕਮੀ ਪਾਈ ਜਾ ਰਹੀ ਹੈ। ਲਗਪਗ 600 ਤੋਂ 700 ਖੂਨ ਯੂਨਿਟ ਦੀ ਥਾਂ ਇਸ ਵੇਲੇ ਬਲੱਡ ਬੈਂਕਾਂ ਵਿਚ ਸਿਰਫ 200 ਯੂਨਿਟ ਖੂਨ ਉਪਲੱਬਧ ਹੈ। ਅੰਮ੍ਰਿਤਸਰ ਵਾਂਗ ਤਰਨ ਤਾਰਨ ਤੇ ਗੁਰਦਾਸਪੁਰ ਦੇ ਬਲੱਡ ਬੈਂਕਾਂ ਵਿਚ ਵੀ ਖੂਨ ਦੀ ਕਮੀ ਪੈਦਾ ਹੋ ਰਹੀ ਹੈ।

ਸਿਵਲ ਹਸਪਤਾਲ ਦੇ ਬਲੱਡ ਬੈਂਕ ਦੇ ਇੰਚਾਰਜ ਡਾ. ਸਰਦੀਪਕ ਸਿੰਘ ਰਿਆੜ ਨੇ ਦੱਸਿਆ ਕਿ ਤਾਲਾਬੰਦੀ ਕਾਰਨ ਖੂਨਦਾਨ ਕੈਂਪ ਨਹੀਂ ਲਾਏ ਜਾ ਰਹੇ। ਇਸ ਤੋਂ ਇਲਾਵਾ ਕਰੋਨਾ ਦੇ ਪਸਾਰੇ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਅਫਵਾਹਾਂ ਵੀ ਹਨ, ਜਿਸ ਨੇ ਖੂਨਦਾਨ ਦੀ ਪ੍ਰਕਿਰਿਆ ’ਤੇ ਅਸਰ ਪਾਇਆ ਹੈ। ਇਸ ਨਾਲ ਥੈਲੇਸੀਮੀਆ ਤੇ ਜਿਨ੍ਹਾਂ ਮਰੀਜ਼ਾਂ ਦਾ ਖੂਨ ਬਦਲਣ ਦੀ ਲੋੜ ਹੈ, ਨੂੰ ਵਧੇਰੇ ਮੁਸ਼ਕਲ ਆਵੇਗੀ।

ਇਸ ਤੋਂ ਇਲਾਵਾ ਜਣੇਪਾ ਕੇਸਾਂ, ਜਿਨ੍ਹਾਂ ਨੂੰ ਖੂਨ ਦੀ ਲੋੜ ਪੈਂਦੀ ਹੈ ਤੇ ਸੜਕ ਹਾਦਸਿਆਂ ਦੇ ਕੇਸ, ਜਿੱਥੇ ਵਧੇਰੇ ਖੂਨ ਵਹਿ ਜਾਂਦਾ ਹੈ, ਨੂੰ ਵੀ ਖੂਨ ਚੜ੍ਹਾਉਣ ਵਿਚ ਮੁਸ਼ਕਲ ਆ ਸਕਦੀ ਹੈ। ਉਨ੍ਹਾਂ ਦੱਸਿਆ ਕਿ ਪਹਿਲਾਂ ਆਮ ਦਿਨਾਂ ਵਿੱਚ ਅੰਮ੍ਰਿਤਸਰ ਜ਼ਿਲ੍ਹੇ ’ਚ 20 ਤੋਂ 22 ਖੂਨ ਦੇ ਯੂਨਿਟ ਮਰੀਜ਼ਾਂ ਲਈ ਜਾਰੀ ਕੀਤੇ ਜਾਂਦੇ ਸਨ ਪਰ ਹੁਣ ਖੂਨ ਦੀ ਕਮੀ ਕਾਰਨ ਦਸ ਤੋਂ 12 ਯੂਨਿਟ ਹੀ ਜਾਰੀ ਕੀਤੇ ਜਾ ਰਹੇ ਹਨ। 

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ

ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ

Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...

Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...
ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...

ਵੀਡੀਓਜ਼

CM ਭਗਵੰਤ ਮਾਨ ਨੂੰ ਸ੍ਰੀ ਅਕਾਲ ਤਖ਼ਤ ਵੱਲੋਂ ਵੱਡਾ ਫ਼ਰਮਾਨ
ਜਥੇਦਾਰ ਗੜਗੱਜ ਵੱਲੋਂ CM ਭਗਵੰਤ ਮਾਨ 'ਤੇ ਵੱਡਾ ਇਲਜ਼ਾਮ
ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਨੂੰ ਕੋਈ ਚੈਲੰਜ ਨਹੀਂ ਕਰ ਸਕਦਾ: ਗੜਗੱਜ
ਆਖਰ ਸਰਕਾਰ ਰਾਮ ਰਹੀਮ ਨੂੰ ਗ੍ਰਿਫ਼ਤਾਰ ਕਿਉਂ ਨਹੀਂ ਕਰਦੀ ?
ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ
ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ
ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ
ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...
ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...
328 ਪਾਵਨ ਸਰੂਪਾਂ ਦੇ ਮਾਮਲੇ 'ਚ SGPC ਦਾ SIT ਦੀ ਜਾਂਚ ਨੂੰ ਲੈਕੇ ਵੱਡਾ ਬਿਆਨ, ਕਿਹਾ- ਜਾਂਚ 'ਚ ਨਹੀਂ ਕਰਾਂਗੇ ਸਹਿਯੋਗ

ਲੁਧਿਆਣਾ 'ਚ ਕੱਪੜਿਆਂ ਦੀ ਦੁਕਾਨ ‘ਤੇ ਫਾਇਰਿੰਗ, ਬਦਮਾਸ਼ਾਂ ਨੇ 5 ਰਾਊਂਡ ਫਾਇਰ ਕੀਤੇ, ਪੁਲਿਸ ਜਾਂਚ ਜਾਰੀ, ਕੀ ਰੰਗਦਾਰੀ ਦਾ ਮਾਮਲਾ?

Punjab Woman Sarabjeet Kaur: ਪੰਜਾਬੀ ਔਰਤ ਸਰਬਜੀਤ ਕੌਰ ਦੀ ਪੁਲਿਸ ਹਿਰਾਸਤ ਦੌਰਾਨ ਪਹਿਲੀ ਤਸਵੀਰ ਆਈ ਸਾਹਮਣੇ, ਜਾਣੋ ਪਾਕਿ ਗ੍ਰਹਿ ਮੰਤਰਾਲੇ ਨੇ ਭਾਰਤ ਵਾਪਸੀ 'ਤੇ ਕਿਉਂ ਰੋਕ ਲਗਾਈ ? ਬੋਲੇ...
ਪੰਜਾਬੀ ਔਰਤ ਸਰਬਜੀਤ ਕੌਰ ਦੀ ਪੁਲਿਸ ਹਿਰਾਸਤ ਦੌਰਾਨ ਪਹਿਲੀ ਤਸਵੀਰ ਆਈ ਸਾਹਮਣੇ, ਜਾਣੋ ਪਾਕਿ ਗ੍ਰਹਿ ਮੰਤਰਾਲੇ ਨੇ ਭਾਰਤ ਵਾਪਸੀ 'ਤੇ ਕਿਉਂ ਰੋਕ ਲਗਾਈ ? ਬੋਲੇ...
ਰਜਾਈ 'ਚ ਵੜਦਿਆਂ ਹੀ ਕਿਉਂ ਲੱਗਣ ਲੱਗ ਜਾਂਦੀ ਗਰਮੀ? ਚਾਦਰ 'ਚ ਕਿਉਂ ਨਹੀਂ, ਜਾਣੋ

Embed widget