ਮੋਗਾ: ਪੰਜਾਬ 'ਚ ਇਸ ਸਮੇਂ ਨਗਰ ਨਿਗਮ ਚੋਣਾਂ ਕਰਕੇ ਸਿਆਸੀ ਮਾਹੌਲ ਕਾਫ਼ੀ ਗਰਮਾਇਆ ਹੋਇਆ ਹੈ। ਚੋਣਾਂ ਦੌਰਾਨ ਹਿੰਸਾ ਦੀਆਂ ਘਟਨਾਵਾਂ ਵੀ ਸਾਹਮਣੇ ਆ ਰਹੀਆਂ ਹਨ। ਹੁਣ ਖ਼ਬਰ ਆਈ ਹੈ ਕਿ ਪੰਜਾਬ ਦੇ ਮੋਗਾ ਦੇ ਕੱਚਾ ਦੋਸਾਂਝ 'ਚ ਮੰਗਲਵਾਰ ਦੇਰ ਰਾਤ ਕਾਂਗਰਸੀ ਤੇ ਅਕਾਲੀ ਵਰਕਰਾਂ ਵਿਚਾਲੇ ਝੜਪ ਹੋ ਗਈ।


ਹਾਸਲ ਜਾਣਕਾਰੀ ਮੁਤਾਬਕ ਇਸ ਘਟਨਾ 'ਚ ਇੱਕ ਅਕਾਲੀ ਵਰਕਰ ਤੇ ਇੱਕ ਸਥਾਨਕ ਦੁਕਾਨਕਾਰ ਦੀ ਮੌਤ ਹੋ ਗਈ। ਇਸ ਮਾਮਲੇ 'ਚ ਮੁਲਜ਼ਮ ਕਾਂਗਰਸੀ ਨੇਤਾ ਨਰੇਂਦਰ ਪਾਲ ਸਿੰਘ ਸਿੱਧੂ ਨੂੰ ਹਿਰਾਸਤ 'ਚ ਲਿਆ ਗਿਆ ਹੈ।


ਬੁੱਧਵਾਰ ਨੂੰ ਪੁਲਿਸ ਨੇ ਦੱਸਿਆ ਕਿ ਮੋਗਾ ਜ਼ਿਲ੍ਹੇ ਵਿੱਚ ਮਿਊਂਸੀਪਲ ਚੋਣਾਂ ਲਈ ਪ੍ਰਚਾਰ ਕਰ ਰਹੇ ਕਾਂਗਰਸੀ ਤੇ ਅਕਾਲੀ ਵਰਕਰਾਂ ਦਰਮਿਆਨ ਹੋਈ ਝੜਪ ਤੋਂ ਬਾਅਦ ਦੋ ਵਿਅਕਤੀਆਂ ਦੀ ਮੌਤ ਹੋ ਗਈ, ਜਦੋਂਕਿ ਕਈ ਮਾਮੂਲੀ ਜ਼ਖਮੀ ਹੋਏ ਹਨ। ਪੁਲਿਸ ਨੇ ਦੱਸਿਆ ਕਿ ਇਹ ਘਟਨਾ ਮੰਗਲਵਾਰ ਦੀ ਰਾਤ ਨੂੰ ਉਸ ਸਮੇਂ ਵਾਪਰੀ ਜਦੋਂ ਮੋਗਾ ਜ਼ਿਲ੍ਹੇ ਦੇ ਵਾਰਡ ਨੰਬਰ 9 ਵਿੱਚ ਦੋਵਾਂ ਧਿਰਾਂ ਦੇ ਵਰਕਰ ਆਹਮੋ-ਸਾਹਮਣੇ ਹੋਏ।


ਇਹ ਵੀ ਪੜ੍ਹੋ: Delhi Nursery Admission 2021: 18 ਫਰਵਰੀ ਤੋਂ ਸ਼ੁਰੂ ਹੋਵੇਗੀ ਰਜਿਸਟ੍ਰੇਸ਼ਨ, 4 ਮਾਰਚ ਆਖ਼ਰੀ ਤਾਰੀਖ


ਦੋਵਾਂ ਧੜਿਆਂ ਨੇ ਪਹਿਲਾਂ ਕਿਸੇ ਮੁੱਦੇ 'ਤੇ ਬਹਿਸ ਕੀਤੀ ਜੋ ਬਾਅਦ ਵਿੱਚ ਟਕਰਾਅ ਦਾ ਕਾਰਨ ਬਣੀ। 14 ਫਰਵਰੀ ਨੂੰ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਲਈ ਚੋਣ ਪ੍ਰਚਾਰ ਕਰ ਰਹੇ ਅਕਾਲੀ ਵਰਕਰਾਂ ਨੇ ਦੋਸ਼ ਲਾਇਆ ਕਿ ਜਦੋਂ ਕਾਂਗਰਸੀ ਕਾਰਕੁਨਾਂ ਨੇ ਉੱਥੇ ਗੜਬਜ਼ ਕਰਨ ਦੀ ਕੋਸ਼ਿਸ਼ ਕੀਤੀ ਤੇ ਇਸ ਦੌਰਾਨ ਉਨ੍ਹਾਂ ਨੇ ਵਾਹਨਾਂ 'ਤੇ ਭੱਜਣ ਦੀ ਕੋਸ਼ਿਸ਼ ਕੀਤੀ।


ਪੁਲਿਸ ਨੇ ਦੱਸਿਆ ਕਿ ਇੱਕ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ ਤੇ ਇੱਕ ਹੋਰ ਦੀ ਲੁਧਿਆਣਾ ਦੇ ਹਸਪਤਾਲ ਵਿੱਚ ਦਮ ਤੋੜ ਗਿਆ। ਪੁਲਿਸ ਨੇ ਦੱਸਿਆ ਕਿ ਵਾਰਡ ਨੰਬਰ 9 ਤੋਂ ਕਾਂਗਰਸ ਦੇ ਉਮੀਦਵਾਰ ਨਰਿੰਦਰਪਾਲ ਸਿੰਘ ਸਿੱਧੂ ਤੇ ਛੇ ਹੋਰਨਾਂ ਖਿਲਾਫ ਆਈਪੀਸੀ ਦੀ 302 (ਕਤਲ) ਸਮੇਤ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਸਿੱਧੂ ਸਣੇ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ।


ਇਹ ਵੀ ਪੜ੍ਹੋ: ਕੱਟੜਵਾਦੀ ਕਹੇ ਜਾਣ ਵਾਲੇ ਮੁਲਕ ਪਾਕਿਸਤਾਨ 'ਚ ਅਹਿਮ ਫੈਸਲਾ, ਸਾੜਿਆ ਗਿਆ ਹਿੰਦੂ ਮੰਦਰ ਮੁੜ ਉਸਾਰਨ ਦੇ ਹੁਕਮ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904