Punjab News: ਦੋ ਧਿਰਾਂ ਵਿੱਚ ਖ਼ੂਨੀ ਲੜਾਈ, ਚੱਲੀਆਂ ਗੋਲ਼ੀਆਂ, 1 ਦੀ ਮੌਤ, 2 ਜ਼ਖ਼ਮੀ
ਅੱਠ ਲੋਕ ਦੋ ਗੱਡੀਆਂ ਉਤੇ ਸਵਾਰ ਹੋਕੇ ਉਨ੍ਹਾਂ ਦੇ ਘਰ ਆਏ ਅਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਦੌਰਾਨ ਸਰਵਣ ਸਿੰਘ ਬਾਹਰ ਬੈਠੇ ਹੋਏ ਸੀ ਜਿਸ ਕਰਕੇ ਗੋਲੀਆਂ ਲੱਗਣ ਨਾਲ ਉਨ੍ਹਾਂ ਦੀ ਮੌਤ ਹੋ ਗਈ।

Punjab News: ਦੇਰ ਰਾਤ ਬਟਾਲਾ ਪੁਲਿਸ ਦੇ ਅਧੀਨ ਪੈਂਦੇ ਪਿੰਡ ਦਹੀਆ ਵਿਖੇ ਦੋ ਧਿਰਾਂ ਦਰਮਿਆਨ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ ਇਸ ਝਗੜੇ ਵਿੱਚ ਸਰਵਣ ਸਿੰਘ (65) ਸਾਲ ਦੀ ਗੋਲੀਆਂ ਲੱਗਣ ਕਾਰਨ ਮੌਤ ਹੋ ਗਈ ਅਤੇ ਦੂਸਰੀ ਧਿਰ ਦੇ ਦੋ ਵਿਅਕਤੀ ਗੋਲੀਆਂ ਲੱਗਣ ਕਾਰਨ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਅੰਮ੍ਰਿਤਸਰ ਰੈਫਰ ਕੀਤਾ ਗਿਆ ਹੈ।
ਮ੍ਰਿਤਕ ਸਰਵਣ ਸਿੰਘ ਦੇ ਬੇਟੇ ਜਤਿੰਦਰ ਨੇ ਕੁਝ ਵਿਅਕਤੀਆਂ ਦੇ ਨਾਮ ਦਸਦੇ ਹੋਏ ਕਿਹਾ ਕਿ ਅੱਠ ਲੋਕ ਦੋ ਗੱਡੀਆਂ ਉਤੇ ਸਵਾਰ ਹੋਕੇ ਉਨ੍ਹਾਂ ਦੇ ਘਰ ਆਏ ਅਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਦੌਰਾਨ ਸਰਵਣ ਸਿੰਘ ਬਾਹਰ ਬੈਠੇ ਹੋਏ ਸੀ ਜਿਸ ਕਰਕੇ ਗੋਲੀਆਂ ਲੱਗਣ ਨਾਲ ਉਨ੍ਹਾਂ ਦੀ ਮੌਤ ਹੋ ਗਈ। ਜਤਿੰਦਰ ਨੇ ਕਿਹਾ ਕਿ ਉਨ੍ਹਾਂ ਨੂੰ ਕੁਝ ਸਮਝ ਨਹੀਂ ਆਇਆ ਕਿ ਉਕਤ ਵਿਅਕਤੀਆਂ ਉਨ੍ਹਾਂ ਉੱਤੇ ਹਮਲਾ ਕਿਉ ਕੀਤਾ ਗਿਆ ਹੈ।
ਇਸ ਮੌਕੇ ਉਨ੍ਹਾਂ ਦੱਸਿਆ ਕਿ ਹਮਲਾਵਰ ਪਹਿਲਾ ਵੀ ਦੋ ਕਤਲ ਦੇ ਕੇਸਾਂ ਵਿਚੋਂ ਬਰੀ ਹੋਕੇ ਬਾਹਰ ਆਏ ਹਨ ਅਤੇ ਅਜੇ ਵੀ ਓਨ੍ਹਾਂ ਉਤੇ ਦੂਸਰੇ ਕੇਸ ਚਲ ਰਹੇ ਹਨ ਪਰ ਪ੍ਰਸ਼ਾਸਨ ਪਤਾ ਨਹੀਂ ਕਿਉਂ ਉਨ੍ਹਾਂ ਦੇ ਅਸਲੇ ਨੂੰ ਜਬਤ ਨਹੀਂ ਕਰਦਾ।
ਉੱਥੇ ਹੀ ਸਿਵਿਲ ਹਸਪਤਾਲ ਦੇ ਡਾਕਟਰ ਨੇ ਦੱਸਿਆ ਕਿ ਤਿੰਨ ਲੋਕਾਂ ਨੂੰ ਜ਼ਖਮੀ ਹਾਲਾਤ ਵਿੱਚ ਹਸਪਤਾਲ ਲਿਆਂਦਾ ਗਿਆ ਸੀ ਜਿਸ ਵਿਚੋਂ ਦੋ ਲੋਕ ਗੋਲੀਆਂ ਲੱਗਣ ਕਾਰਨ ਜ਼ਖਮੀ ਹਾਲਤ ਵਿੱਚ ਸਨ ਅਤੇ ਇਕ ਵਿਅਕਤੀ ਸਰਵਣ ਸਿੰਘ ਜਿਸਦੀ ਗੋਲੀਆਂ ਲੱਗਣ ਕਾਰਨ ਮੌਤ ਹੋ ਚੁਕੀ ਸੀ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਦੋਹਾਂ ਧਿਰਾਂ ਦੀ ਆਪਸੀ ਝਗੜੇ ਦੌਰਾਨ ਗੋਲੀਆਂ ਚੱਲਣ ਕਾਰਨ ਇਹ ਹਾਦਸਾ ਵਾਪਰਿਆ ਹੈ। ਇਸ ਝਗੜੇ ਵਿੱਚ ਜ਼ਖ਼ਮੀਆਂ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ।
ਇਸ ਬਾਬਤ ਡੀਐੱਸਪੀ ਗੁਰਬਿੰਦਰ ਸਿੰਘ ਨੇ ਕਿਹਾ ਕਿ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਗਏ ਹਨ ਅਤੇ ਜੋ ਦੋ ਜ਼ਖ਼ਮੀ ਹੋਏ ਹਨ ਉਨ੍ਹਾਂ ਨੂੰ ਅੰਮ੍ਰਿਤਸਰ ਰੈਫਰ ਕੀਤਾ ਗਿਆ ਹੈ ਤੇ ਉਨ੍ਹਾਂ ਦੇ ਵੀ ਬਿਆਨ ਵੀ ਕਲਮਬੰਦ ਕੀਤੇ ਜਾਣਗੇ। ਫਿਲਹਾਲ ਕੇਸ ਦਰਜ ਕਰਦੇ ਹੋਏ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿਤੀ ਗਈ ਹੈ।
ਇਹ ਵੀ ਪੜ੍ਹੋ: Punjabi News: ਸਿੱਧੂ ਮੂਸੇਵਾਲਾ ਦੇ ਕਾਤਲ ਜੇਲ੍ਹ 'ਚੋਂ ਹੀ ਚਲਾ ਰਹੇ ਨੈੱਟਵਰਕ, ਸ਼ਾਰਪ ਸ਼ੂਟਰ ਮੋਨੂੰ ਡਾਗਰ ਤੋਂ ਮੋਬਾਈਲ ਫੋਨ ਬਰਾਮਦ
ਰਿਪੋਰਟਰ.. ਸਤਨਾਮ ਸਿੰਘ ਬਟਾਲਾ






















