Punjab News: ਪੰਜਾਬ ਤੋਂ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆ ਰਿਹਾ ਹੈ। ਜਿਸ ਨੇ ਲੋਕਾਂ ਵਿਚਾਲੇ ਦਹਿਸ਼ਤ ਦਾ ਮਾਹੌਲ ਬਣਾ ਦਿੱਤਾ ਹੈ। ਦੱਸ ਦੇਈਏ ਕਿ ਨੇੜਲੇ ਪਿੰਡ ਚੀਮਾ ਖੁੱਡੀ ਵਿੱਚ, ਇੱਕ ਕਾਰ ਵਿੱਚ ਸਵਾਰ ਅਣਪਛਾਤੇ ਵਿਅਕਤੀਆਂ ਨੇ ਇੱਕ ਮੈਡੀਕਲ ਸਟੋਰ ਦੇ ਮਾਲਕ 'ਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ, ਜਿਸ ਕਾਰਨ ਉਸਦੀ ਮੌਤ ਹੋ ਗਈ।
ਇਸ ਸਬੰਧੀ ਮ੍ਰਿਤਕ ਦੇ ਭਰਾ ਨਿਰਮਲ ਸਿੰਘ, ਪੁੱਤਰ ਮਹਿੰਦਰ ਸਿੰਘ, ਵਾਸੀ ਪਿੰਡ ਚੀਮਾ ਖੁੱਡੀ ਨੇ ਦੱਸਿਆ ਕਿ ਉਸਦਾ ਭਰਾ ਜੁਗਰਾਜ ਸਿੰਘ, ਜੋ ਘਰ ਵਿੱਚ ਆਪਣਾ ਮੈਡੀਕਲ ਸਟੋਰ ਚਲਾਉਂਦਾ ਹੈ, ਬੀਤੀ ਸ਼ਾਮ 4:30 ਵਜੇ ਦੇ ਕਰੀਬ ਆਪਣੇ ਮੈਡੀਕਲ ਸਟੋਰ 'ਤੇ ਬੈਠੇ ਸੀ ਕਿ ਇੱਕ ਕਾਰ ਵਿੱਚ ਦੋ ਵਿਅਕਤੀ ਆਏ, ਜਿਨ੍ਹਾਂ ਨੇ ਉਸਦੇ ਭਰਾ 'ਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ।
ਇਸ ਤੋਂ ਬਾਅਦ ਉਹ ਉਸਨੂੰ ਗੰਭੀਰ ਜ਼ਖਮੀ ਹਾਲਤ ਵਿੱਚ ਇਲਾਜ ਲਈ ਸਿਵਲ ਹਸਪਤਾਲ ਬਟਾਲਾ ਲੈ ਆਇਆ। ਇੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਥਾਣਾ ਸ੍ਰੀ ਹਰਗੋਬਿੰਦਪੁਰ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।