ਪੜਚੋਲ ਕਰੋ
Advertisement
BMW ਨੇ ਪੰਜਾਬ 'ਚ ਮੈਨੂਫੈਕਚਰਿੰਗ ਪਲਾਂਟ ਖੋਲ੍ਹਣ ਤੋਂ ਕੀਤਾ ਇਨਕਾਰ , CM ਭਗਵੰਤ ਮਾਨ ਦੇ ਦਾਅਵਿਆਂ ਨੂੰ ਕੀਤਾ ਖਾਰਿਜ
ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ BMW ਕਾਰ ਦੇ ਮੈਨੂਫੈਕਚਰਿੰਗ ਪਲਾਂਟ ਖੋਲ੍ਹਣ ਦੇ ਐਲਾਨ ਤੋਂ ਇੱਕ ਦਿਨ ਬਾਅਦ BMW ਕੰਪਨੀ ਨੇ ਅਜਿਹਾ ਕੋਈ ਵੀ ਫੈਸਲਾ ਲੈਣ ਤੋਂ ਇਨਕਾਰ ਕਰ ਦਿੱਤਾ ਹੈ। BMW ਕੰਪਨੀ ਨੇ ਕਿਹਾ ਕਿ BMW ਗਰੁੱਪ ਇੰਡੀਆ ਦੀ ਪੰਜਾਬ ਵਿੱਚ ਵਾਧੂ ਨਿਰਮਾਣ ਕਾਰਜ ਸਥਾਪਤ ਕਰਨ ਦੀ ਕੋਈ ਯੋਜਨਾ ਨਹੀਂ ਹੈ।
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ BMW ਕਾਰ ਦੇ ਮੈਨੂਫੈਕਚਰਿੰਗ ਪਲਾਂਟ ਖੋਲ੍ਹਣ ਦੇ ਐਲਾਨ ਤੋਂ ਇੱਕ ਦਿਨ ਬਾਅਦ BMW ਕੰਪਨੀ ਨੇ ਅਜਿਹਾ ਕੋਈ ਵੀ ਫੈਸਲਾ ਲੈਣ ਤੋਂ ਇਨਕਾਰ ਕਰ ਦਿੱਤਾ ਹੈ। BMW ਕੰਪਨੀ ਨੇ ਕਿਹਾ ਕਿ BMW ਗਰੁੱਪ ਇੰਡੀਆ ਦੀ ਪੰਜਾਬ ਵਿੱਚ ਵਾਧੂ ਨਿਰਮਾਣ ਕਾਰਜ ਸਥਾਪਤ ਕਰਨ ਦੀ ਕੋਈ ਯੋਜਨਾ ਨਹੀਂ ਹੈ।
ਕੰਪਨੀ ਨੇ ਕਿਹਾ ਕਿ "BMW ਗਰੁੱਪ ਚੇਨਈ ਵਿੱਚ ਆਪਣੇ ਨਿਰਮਾਣ ਪਲਾਂਟ, ਪੁਣੇ ਵਿੱਚ ਇੱਕ ਪਾਰਟਸ ਵੇਅਰਹਾਊਸ, ਗੁੜਗਾਓਂ NCR ਵਿੱਚ ਇੱਕ ਸਿਖਲਾਈ ਕੇਂਦਰ ਅਤੇ ਦੇਸ਼ ਦੇ ਪ੍ਰਮੁੱਖ ਮਹਾਨਗਰਾਂ ਵਿੱਚ ਇੱਕ ਚੰਗੀ ਤਰ੍ਹਾਂ ਵਿਕਸਤ ਡੀਲਰ ਨੈਟਵਰਕ ਦੇ ਨਾਲ ਆਪਣੇ ਭਾਰਤੀ ਸੰਚਾਲਨ ਲਈ ਵਚਨਬੱਧ ਹੈ," ਅਤੇ ਪੰਜਾਬ ਵਿੱਚ ਨਵੇਂ ਪਲਾਂਟ ਲਈ ਵਾਧੂ ਨਿਵੇਸ਼ ਕਰਨ ਦੀ ਕੋਈ ਯੋਜਨਾ ਨਹੀਂ ਹੈ।

ਕੰਪਨੀ ਨੇ ਆਪਣੀ ਪ੍ਰੈਸ ਰਿਲੀਜ਼ ਵਿੱਚ ਇਹ ਵੀ ਕਿਹਾ, "ਕਾਰਾਂ ਅਤੇ ਮੋਟਰਸਾਈਕਲਾਂ ਦੇ ਨਾਲ ਭਾਰਤ ਵਿੱਚ BMW ਗਰੁੱਪ ਦੀਆਂ ਗਤੀਵਿਧੀਆਂ ਵਿੱਚ ਇਸਦੇ ਪ੍ਰੀਮੀਅਮ ਗਾਹਕਾਂ ਲਈ ਵਿੱਤੀ ਸੇਵਾਵਾਂ ਸ਼ਾਮਲ ਹਨ। BMW India ਅਤੇ BMW India Financial Services BMW ਗਰੁੱਪ ਦੀਆਂ 100% ਸਹਾਇਕ ਕੰਪਨੀਆਂ ਹਨ ਅਤੇ ਇਹਨਾਂ ਦਾ ਮੁੱਖ ਦਫਤਰ ਗੁੜਗਾਉਂ (ਰਾਸ਼ਟਰੀ ਰਾਜਧਾਨੀ ਖੇਤਰ) ਵਿੱਚ ਹੈ।
ਦਰਅਸਲ 'ਚ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਕਿਹਾ ਸੀ ਕਿ ਆਟੋ ਦਿੱਗਜ BMW ਰਾਜ ਵਿੱਚ ਆਪਣੀ ਆਟੋ ਪਾਰਟ ਮੈਨੂਫੈਕਚਰਿੰਗ ਯੂਨਿਟ ਸਥਾਪਤ ਕਰਨ ਲਈ ਸਹਿਮਤ ਹੋ ਗਈ ਹੈ। ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਸੀ ਕਿ ਇਸ ਸਬੰਧੀ ਫੈਸਲਾ ਮੁੱਖ ਮੰਤਰੀ ਭਗਵੰਤ ਮਾਨ ਦੀ ਮਿਊਨਿਖ ਵਿੱਚ BMW ਹੈੱਡਕੁਆਰਟਰ ਦੀ ਫੇਰੀ ਦੌਰਾਨ ਲਿਆ ਗਿਆ। ਕੰਪਨੀ ਦੇ ਫੈਸਲੇ ਤੋਂ ਖੁਸ਼ ਹੋਏ, ਮਾਨ ਨੇ ਕਿਹਾ ਕਿ ਇਹ ਭਾਰਤ ਵਿੱਚ ਕੰਪਨੀ ਦੀ ਦੂਜੀ ਯੂਨਿਟ ਹੋਵੇਗੀ ਕਿਉਂਕਿ ਇੱਕ ਅਧਿਕਾਰਤ ਰੀਲੀਜ਼ ਅਨੁਸਾਰ ਪਹਿਲਾਂ ਹੀ ਅਜਿਹੀ ਇੱਕ ਯੂਨਿਟ ਚੇਨਈ ਵਿੱਚ ਕੰਮ ਕਰ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਸੀ ਕਿ ਇਸ ਨਾਲ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਮਿਲੇਗਾ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਖੁੱਲ੍ਹਣਗੇ। ਉਨ੍ਹਾਂ ਨੇ BMW ਨੂੰ ਈ-ਮੋਬਿਲਿਟੀ ਸੈਕਟਰ ਵਿੱਚ ਰਾਜ ਨਾਲ ਸਹਿਯੋਗ ਕਰਨ ਦਾ ਸੱਦਾ ਵੀ ਦਿੱਤਾ। ਉਨ੍ਹਾਂ ਕਿਹਾ, "ਪੰਜਾਬ ਦੀ ਈਵੀ ਨੀਤੀ ਤੋਂ ਸੂਬੇ ਵਿੱਚ ਈ-ਮੋਬਿਲਿਟੀ ਸੈਕਟਰ ਲਈ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਹੋਣ ਦੀ ਉਮੀਦ ਹੈ।

Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕਾਰੋਬਾਰ
ਵਿਸ਼ਵ
ਪੰਜਾਬ
ਅੰਮ੍ਰਿਤਸਰ
Advertisement