ਪੜਚੋਲ ਕਰੋ

Punjab News: ਪੰਜਾਬ 'ਚ ਸਕੂਲਾਂ ਨੂੰ ਬੋਰਡ ਵੱਲੋਂ ਸਖ਼ਤ ਚਿਤਾਵਨੀ, ਛੁੱਟੀਆਂ ਦਰਮਿਆਨ ਜਾਰੀ ਹੋਏ ਨਵੇਂ ਹੁਕਮ; ਨਿਰਧਾਰਿਤ ਸਮੇਂ ਅੰਦਰ ਹੀ...

Punjab News: ਪੰਜਾਬ ਦੇ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਵਿਚਾਲੇ ਇੱਕ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਸੈਂਟ੍ਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ ਨੇ ਵਿੱਦਿਅਕ ਵਰ੍ਹੇ ਲਈ ਕਲਾਸ 10ਵੀਂ ਅਤੇ 12ਵੀਂ ਦੀਆਂ ਪ੍ਰੈਕਟੀਕਲ...

Punjab News: ਪੰਜਾਬ ਦੇ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਵਿਚਾਲੇ ਇੱਕ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਸੈਂਟ੍ਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ ਨੇ ਵਿੱਦਿਅਕ ਵਰ੍ਹੇ ਲਈ ਕਲਾਸ 10ਵੀਂ ਅਤੇ 12ਵੀਂ ਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ, ਪ੍ਰਾਜੈਕਟ ਵਰਕ ਅਤੇ ਇੰਟਰਨਲ ਅਸੈੱਸਮੈਂਟ ਨੂੰ ਲੈ ਕੇ ਨਿਰਦੇਸ਼ ਅਤੇ ਮੁੱਲਾਂਕਣ ਮਾਪਦੰਡ ਜਾਰੀ ਕਰ ਦਿੱਤੇ ਹਨ। 

ਇਸ ਦੌਰਾਨ ਬੋਰਡ ਨੇ ਸਾਰੇ ਸਕੂਲਾਂ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਇਨ੍ਹਾਂ ਪ੍ਰੀਖਿਆਵਾਂ ਦਾ ਸੰਚਾਲਨ ਸਮੇਂ ’ਤੇ ਅਤੇ ਪੂਰੀ ਪਾਰਦਰਸ਼ਤਾ ਨਾਲ ਯਕੀਨੀ ਬਣਾਉਣ। ਸੀ. ਬੀ. ਐੱਸ. ਈ. ਵਲੋਂ ਜਾਰੀ ਨੋਟਿਸ ਮੁਤਾਬਕ, ਸਕੂਲਾਂ ਨੂੰ ਪ੍ਰੈਕਟੀਕਲ ਪ੍ਰੀਖਿਆਵਾਂ ਦੇ ਸੰਚਾਲਨ ਦੌਰਾਨ ਬੋਰਡ ਵਲੋਂ ਨਿਰਧਾਰਤ ਮਾਪਦੰਡਾਂ ਦਾ ਸਖ਼ਤੀ ਨਾਲ ਪਾਲਣ ਕਰਨਾ ਹੋਵੇਗਾ। ਕਲਾਸ 12ਵੀਂ ਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ ਲਈ ਬੋਰਡ ਬਾਹਰੀ ਪ੍ਰੀਖਕਾਂ ਦੀ ਨਿਯੁਕਤੀ ਕਰੇਗਾ। ਬੋਰਡ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਕੋਈ ਸਕੂਲ ਬਿਨਾਂ ਬਾਹਰੀ ਪ੍ਰੀਖਕ ਦੇ ਪ੍ਰੈਕਟੀਕਲ ਪ੍ਰੀਖਿਆ ਲੈਂਦਾ ਹੈ ਤਾਂ ਉਨ੍ਹਾਂ ਪ੍ਰੀਖਿਆਵਾਂ ਨੂੰ ਰੱਦ ਕਰ ਦਿੱਤਾ ਜਾਵੇਗਾ ਅਤੇ ਵਿਦਿਆਰਥੀਆਂ ਨੂੰ ਬੋਰਡ ਵਲੋਂ ਔਸਤ ਅੰਕ ਦਿੱਤੇ ਜਾਣਗੇ। ਕਲਾਸ 10ਵੀਂ ਲਈ ਇੰਟਰਨਲ ਅਸੈੱਸਮੈਂਟ ਸਕੂਲ ਪੱਧਰ ’ਤੇ ਹੀ ਕੀਤੀ ਜਾਵੇਗੀ, ਪਰ ਇਸ ਦਾ ਰਿਕਾਰਡ ਸੁਰੱਖਿਅਤ ਰੱਖਣਾ ਜ਼ਰੂਰੀ ਹੈ।

ਬੋਰਡ ਨੇ ਸਕੂਲਾਂ ਨੂੰ ਚਿਤਾਵਨੀ ਦਿੱਤੀ

ਇਸਦੇ ਨਾਲ ਹੀ ਬੋਰਡ ਨੇ ਸਕੂਲਾਂ ਨੂੰ ਚਿਤਾਵਨੀ ਦਿੱਤੀ ਹੈ ਕਿ ਪ੍ਰੈਕਟੀਕਲ ਪ੍ਰੀਖਿਆ ਅਤੇ ਇੰਟਰਨਲ ਅਸੈੱਸਮੈਂਟ ਦੇ ਅੰਕ ਨਿਰਧਾਰਿਤ ਸਮਾਂ ਹੱਦ ਦੇ ਅੰਦਰ ਹੀ ਅਧਿਕਾਰਤ ਪੋਰਟਲ ’ਤੇ ਅਪਲੋਡ ਕੀਤੇ ਜਾਣੇ ਚਾਹੀਦੇ ਹਨ। ਇਕ ਵਾਰ ਅੰਕ ਅਪਲੋਡ ਹੋਣ ਤੋਂ ਬਾਅਦ ਉਨ੍ਹਾਂ ’ਚ ਕਿਸੇ ਵੀ ਤਰ੍ਹਾਂ ਦੀ ਸੋਧ ਜਾਂ ਸੁਧਾਰ ਸੰਭਵ ਨਹੀਂ ਹੋਵੇਗਾ। ਸਕੂਲਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਅੰਕ ਭਰਦੇ ਸਮੇਂ ਪੂਰੀ ਸਾਵਧਾਨੀ ਵਰਤਣ ਤਾਂ ਕਿ ਵਿਦਿਆਰਥੀਆਂ ਦਾ ਨਤੀਜਾ ਪ੍ਰਭਾਵਿਤ ਨਾ ਹੋਵੇ।

ਹਾਜ਼ਰੀ ਅਤੇ ਰਿਕਾਰਡ ਦਾ ਰੱਖ-ਰਖਾਅ

ਨੋਟਿਸ ’ਚ ਇਹ ਵੀ ਕਿਹਾ ਗਿਆ ਹੈ ਕਿ ਪ੍ਰੈਕਟੀਕਲ ਪ੍ਰੀਖਿਆ ਦੌਰਾਨ ਵਿਦਿਆਰਥੀਆਂ ਦੀ ਹਾਜ਼ਰੀ ਜ਼ਰੂਰੀ ਹੈ। ਜੇਕਰ ਕੋਈ ਵਿਦਿਆਰਥੀ ਬਿਮਾਰੀ ਜਾਂ ਕਿਸੇ ਹੋਰ ਵੈਦ ਕਾਰਨ ਕਰ ਕੇ ਗੈਰ-ਹਾਜ਼ਰ ਰਹਿੰਦਾ ਹੈ ਤਾਂ ਸਕੂਲ ਨੂੰ ਬੋਰਡ ਦੇ ਨਿਯਮਾਂ ਮੁਤਾਬਕ ਰੀ-ਐਗਜ਼ਾਮ ਲੈਣ ਦੀ ਪ੍ਰਕਿਰਿਆ ਦਾ ਪਾਲਣ ਕਰਨਾ ਹੋਵੇਗਾ। ਨਾਲ ਹੀ, ਸਕੂਲਾਂ ਨੂੰ ਪ੍ਰੈਕਟੀਕਲ ਪ੍ਰੀਖਿਆਵਾਂ ਦੀਆਂ ਤਸਵੀਰਾਂ ਅਤੇ ਗਰੁੱਪ ਫੋਟੋ ਵੀ ਬੋਰਡ ਦੇ ਅੱਪ ’ਤੇ ਅਪਲੋਡ ਕਰਨੀ ਹੋਵੇਗੀ, ਜਿਸ ਵਿਚ ਵਿਦਿਆਰਥੀ, ਬਾਹਰੀ ਪ੍ਰੀਖਕ ਅਤੇ ਅੰਦਰੂਨੀ ਪ੍ਰੀਖਿਕ ਸਪੱਸ਼ਟ ਰੂਪ ਨਾਲ ਦਿਖਾਈ ਦੇਣ।

ਇਸਦੇ ਨਾਲ ਹੀ ਉਹ ਸੀ. ਬੀ. ਐੱਸ. ਈ. ਨੇ ਸਕੂਲਾਂ ਨੂੰ ਵਰਕਸ਼ਾਪਾਂ ਨੂੰ ਪੂਰੀ ਤਰ੍ਹਾਂ ਤਿਆਰ ਰੱਖਣ ਅਤੇ ਸਾਰੇ ਜ਼ਰੂਰੀ ਯੰਤਰਾਂ ਅਤੇ ਰਸਾਇਣਾਂ ਦੀ ਉਪਲਬੱਧਤਾ ਯਕੀਨੀ ਬਣਾਉਣ ਦਾ ਨਿਰਦੇਸ਼ ਦਿੱਤਾ ਹੈ। ਵਿਦਿਆਰਥੀਆਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਆਪਣੇ ਪ੍ਰੈਕਟੀਕਲ ਵਿਸ਼ਿਆਂ ਅਤੇ ਪ੍ਰਾਜੈਕਟ ਫਾਈਲਾਂ ਨੂੰ ਸਮਾਂ ਰਹਿੰਦੇ ਤਿਆਰ ਕਰ ਲੈਣ। ਬੋਰਡ ਜਲਦ ਹੀ ਥਿਊਰੀ ਪ੍ਰੀਖਿਆਵਾਂ ਦੇ ਲਈ ਵੀ ਆਖਰੀ ਡੇਟਸ਼ੀਟ ਜਾਰੀ ਕਰ ਸਕਦਾ ਹੈ।

ਟਾਪ ਹੈਡਲਾਈਨ

Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
CM ਭਗਵੰਤ ਮਾਨ ਦੇ ਸਿਆਸੀ ਸਫ਼ਰ ’ਤੇ ਬਣੀ ਡਾਕੂਮੈਂਟਰੀ ‘ਸਤੌਜ ਤੋਂ ਸੰਸਦ’, 30 ਅਗਸਤ ਨੂੰ ਹੋਵੇਗੀ ਰਿਲੀਜ਼
CM ਭਗਵੰਤ ਮਾਨ ਦੇ ਸਿਆਸੀ ਸਫ਼ਰ ’ਤੇ ਬਣੀ ਡਾਕੂਮੈਂਟਰੀ ‘ਸਤੌਜ ਤੋਂ ਸੰਸਦ’, 30 ਅਗਸਤ ਨੂੰ ਹੋਵੇਗੀ ਰਿਲੀਜ਼
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget