Patiala News: ਪੰਜਾਬ ਸਰਕਾਰ ਦੇ ਹੁਕਮਾਂ ਮਗਰੋਂ ਪੰਜਾਬੀ ਭਾਸ਼ਾ ਵਿੱਚ ਬੋਰਡ ਲੱਗਣੇ ਸ਼ੁਰੂ ਹੋ ਗਏ ਹਨ। ਉਂਝ ਅਜੇ ਵੱਡੇ ਅਦਾਰਿਆਂ ਵੱਲੋਂ ਹੀ ਬੋਰਡ ਪੰਜਾਬੀ ਵਿੱਚ ਲਾਏ ਜਾ ਰਹੇ ਹਨ। ਆਮ ਦੁਕਾਨਦਾਰ ਇਸ ਪ੍ਰਤੀ ਜਾਗਰੂਕ ਨਹੀਂ ਹਨ। ਅਫਸਰਾਂ ਦਾ ਕਹਿਣਾ ਹੈ ਕਿ 21 ਫਰਵਰੀ 2023 ਤੱਕ ਅਜਿਹਾ ਨਾ ਕੀਤੇ ਜਾਣ ਦੀ ਸੂਰਤ ‘ਚ ਸਬੰਧਤਾਂ ਵਿਰੁੱਧ ਨਿਯਮਾਂ ਮੁਤਾਬਕ ਕਾਰਵਾਈ ਕੀਤੀ ਜਾਵੇਗੀ।



ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਪੰਜਾਬੀ ਭਾਸ਼ਾ (ਗੁਰਮੁੱਖੀ ਲਿਪੀ) ਨੂੰ ਵਧੇਰੇ ਮਹੱਤਤਾ ਦਿੱਤੇ ਜਾਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਸ਼ਾਹੀ ਸ਼ਹਿਰ ਪਟਿਆਲਾ ਵਿੱਚ ਇਸ ਦੀ ਪਾਲਣਾ ਹੋਣ ਲੱਗੀ ਹੈ। ਇੱਥੇ ਵੱਖ-ਵੱਖ ਬਾਜ਼ਾਰਾਂ ਅੰਦਰ ਦੁਕਾਨਾਂ ਤੇ ਹੋਰ ਅਦਾਰਿਆਂ ਦੇ ਬਾਹਰ ਲੱਗੇ ਬੋਰਡਾਂ ਉਪਰ ਪੰਜਾਬੀ ਭਾਸ਼ਾ ਉਪਰਲੇ ਸਥਾਨ ’ਤੇ ਲਿਖੀ ਜਾ ਰਹੀ ਹੈ। ਬਹੁਤ ਸਾਰੇ ਅਦਾਰਿਆਂ ਨੇ ਪੰਜਾਬ ਸਰਕਾਰ ਦੇ ਹੁਕਮਾਂ ਨੂੰ ਮੰਨਦਿਆਂ ਗੁਰਮੁੱਖੀ ਲਿਪੀ ਨੂੰ ਤਰਜੀਹ ਦਿੱਤੀ ਹੈ। 


 


ਇਹ ਦਾਅਵਾ ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕੀਤਾ ਹੈ। ਡੀਸੀ ਸਾਹਨੀ ਨੇ ਜ਼ਿਲ੍ਹੇ ਦੇ ਸਾਰੇ ਵਪਾਰਿਕ ਅਦਾਰਿਆਂ, ਨਿਜੀ ਅਦਾਰਿਆਂ ਤੇ ਸਕੂਲਾਂ, ਦੁਕਾਨਾਂ ਦੇ ਮਾਲਕਾਂ ਸਮੇਤ ਸਾਰੇ ਸਬੰਧਤਾਂ ਨੂੰ ਕਿਹਾ ਹੈ ਕਿ ਉਹ ਪੰਜਾਬੀ ਭਾਸ਼ਾ (ਗੁਰਮੁੱਖੀ ਲਿੱਪੀ) ਨੂੰ ਵਧੇਰੇ ਮਹੱਤਤਾ ਦੇਣੀ ਯਕੀਨੀ ਬਣਾਉਣ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 21 ਫਰਵਰੀ 2023 ਤੱਕ ਅਜਿਹਾ ਨਾ ਕੀਤੇ ਜਾਣ ਦੀ ਸੂਰਤ ‘ਚ ਸਬੰਧਤਾਂ ਵਿਰੁੱਧ ਨਿਯਮਾਂ ਮੁਤਾਬਕ ਕਾਰਵਾਈ ਕੀਤੀ ਜਾਵੇਗੀ। 



ਸਾਕਸ਼ੀ ਸਾਹਨੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਤੇ ਆਦੇਸ਼ਾਂ ਤਹਿਤ ਜ਼ਿਲ੍ਹੇ ਦੇ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਉਚੇਰੀ ਸਿੱਖਿਆ ਤੇ ਭਾਸ਼ਾ ਵਿਭਾਗ ਦੇ ਪ੍ਰਮੁੱਖ ਸਕੱਤਰ ਵੱਲੋਂ ਜਾਰੀ ਹੁਕਮਾਂ ਦੀ ਕਾਪੀ ਭੇਜਦਿਆਂ ਇਸ ਉਪਰ ਤੁਰੰਤ ਅਮਲ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਹੁਕਮਾਂ ਮੁਤਾਬਕ ਸਮੂਹ ਪੱਟੀਆਂ, ਸਾਈਨ ਬੋਰਡਾਂ ਉਪਰ ਪੰਜਾਬੀ ਭਾਸ਼ਾ/ਗੁਰਮੁੱਖੀ ਲਿੱਪੀ ਨੂੰ ਪਹਿਲੇ ਸਥਾਨ ਉਪਰ ਲਿਖਿਆ ਜਾਣਾ ਯਕੀਨੀ ਬਣਾਇਆ ਜਾਵੇ ਤੇ ਇਸ ਦੀ ਰਿਪੋਰਟ ਵੀ ਭੇਜੀ ਜਾਵੇ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ 


Lowest Score In Cricket : 6 ਦੌੜਾਂ 'ਤੇ ਆਲ ਆਊਟ ਹੋ ਗਈ ਟੀਮ, ਕ੍ਰਿਕਟ ਦੇ ਮੈਦਾਨ 'ਚ ਬਣਿਆ ਅਜੀਬ ਰਿਕਾਰਡ


Shane Warne ਦੇ ਸਨਮਾਨ 'ਚ ਕ੍ਰਿਕਟ ਆਸਟ੍ਰੇਲੀਆ ਦਾ ਵੱਡਾ ਫੈਸਲਾ, ਦਿੱਗਜ ਕ੍ਰਿਕਟਰ ਦੇ ਨਾਂ 'ਤੇ ਦਿੱਤਾ ਜਾਵੇਗਾ ਇਹ ਐਵਾਰਡ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ