ਪੰਜ ਤੱਤਾਂ 'ਚ ਵਿਲੀਨ ਹੋਏ ਵਰਿੰਦਰ ਸਿੰਘ ਘੁੰਮਣ, ਪਰਿਵਾਰ ਦਾ ਰੋ-ਰੋ ਹੋਇਆ ਬੂਰਾ ਹਾਲ, ਨਹੀਂ ਦੇਖਿਆ ਜਾਂਦਾ ਰੂਹ ਕੰਬਾਊ ਮੰਜ਼ਰ
Varinder Singh Ghuman: ਜਲੰਧਰ ਵਿੱਚ ਬਾਡੀ ਬਿਲਡਰ ਵਰਿੰਦਰ ਸਿੰਘ ਘੁੰਮਣ ਦਾ ਅੰਤਿਮ ਸਸਕਾਰ ਕੀਤਾ ਗਿਆ। ਉਨ੍ਹਾਂ ਦੇ ਵੱਡੇ ਪੁੱਤਰ ਨੇ ਚਿਤਾ ਨੂੰ ਅੱਗ ਲਗਾਈ।

Varinder Singh Ghuman: ਜਲੰਧਰ ਵਿੱਚ ਬਾਡੀ ਬਿਲਡਰ ਵਰਿੰਦਰ ਸਿੰਘ ਘੁੰਮਣ ਦਾ ਅੰਤਿਮ ਸਸਕਾਰ ਕੀਤਾ ਗਿਆ। ਉਨ੍ਹਾਂ ਦੇ ਵੱਡੇ ਪੁੱਤਰ ਨੇ ਚਿਤਾ ਨੂੰ ਅੱਗ ਲਗਾਈ। ਅੰਤਿਮ ਸਸਕਾਰ ਤੋਂ ਪਹਿਲਾਂ ਪਰਿਵਾਰ ਘੁੰਮਣ ਦੀ ਅਰਥੀ ਨਾਲ ਲਿਪਟ-ਲਿਪਟ ਕੇ ਭੁੱਬਾਂ ਮਾਰ-ਮਾਰ ਹੋਇਆ। ਇਸ ਤੋਂ ਬਾਅਦ ਲੋਕਾਂ ਨੇ ਉਨ੍ਹਾਂ ਨੂੰ ਸੰਭਾਲਿਆ। ਇਸ ਦੇ ਨਾਲ ਹੀ ਉਨ੍ਹਾਂ ਦੇ ਅੰਤਿਮ ਸਸਕਾਰ ਮਾਡਲ ਟਾਊਨ ਦੇ ਸ਼ਮਸ਼ਾਨਘਾਟ ਵਿੱਚ ਕੀਤਾ ਗਿਆ, ਜਿੱਥੇ ਉਨ੍ਹਾਂ ਨੂੰ ਅਲਵਿਦਾ ਕਹਿਣ ਲਈ ਲੋਕਾਂ ਦੀ ਵੱਡੀ ਭੀੜ ਇਕੱਠੀ ਹੋਈ।
ਦੱਸ ਦਈਏ ਕਿ ਅੰਮ੍ਰਿਤਸਰ ਦੇ ਫੋਰਟਿਸ ਹਸਪਤਾਲ ਵਿੱਚ ਇੱਕ ਆਪ੍ਰੇਸ਼ਨ ਦੌਰਾਨ ਦੋ ਦਿਲ ਦੇ ਦੌਰੇ ਪੈਣ ਤੋਂ ਬਾਅਦ ਵੀਰਵਾਰ ਨੂੰ ਉਨ੍ਹਾਂ ਦੀ ਮੌਤ ਹੋ ਗਈ। ਉਨ੍ਹਾਂ ਦੇ ਦੋਸਤਾਂ ਦਾ ਦੋਸ਼ ਹੈ ਕਿ ਘੁੰਮਣ ਦਾ ਸਰੀਰ ਨੀਲਾ ਪੈ ਗਿਆ ਸੀ ਅਤੇ ਹਸਪਤਾਲ ਪ੍ਰਸ਼ਾਸਨ ਨੇ ਲਾਪਰਵਾਹੀ ਕੀਤੀ ਸੀ। ਦੋਸਤਾਂ ਅਤੇ ਡਾਕਟਰਾਂ ਵਿਚਕਾਰ ਬਹਿਸ ਹੋ ਗਈ। ਡਾ. ਅਨਿਕੇਤ ਨੇ ਕਿਹਾ ਕਿ ਆਪ੍ਰੇਸ਼ਨ ਦੌਰਾਨ ਅਤੇ ਬਾਅਦ ਵਿੱਚ ਦਿੱਤੀਆਂ ਗਈਆਂ ਸਾਰੀਆਂ ਦਵਾਈਆਂ ਦਾ ਰਿਕਾਰਡ ਇੱਕ ਫਾਈਲ ਵਿੱਚ ਦਰਜ ਹੈ।
ਜਦੋਂ ਦੋਸਤਾਂ ਨੇ ਸੀਸੀਟੀਵੀ ਫੁਟੇਜ ਦੀ ਮੰਗ ਕੀਤੀ, ਤਾਂ ਹਸਪਤਾਲ ਨੇ ਕਿਹਾ ਕਿ ਓਪਰੇਸ਼ਨ ਥੀਏਟਰ ਵਿੱਚ ਕੋਈ ਕੈਮਰਾ ਨਹੀਂ ਸੀ, ਅਤੇ ਸਿਰਫ਼ ਬਾਹਰ ਦੀ ਫੁਟੇਜ ਹੈ। ਇਸ ਵਿੱਚ ਘੁੰਮਣ ਦਾ ਬਿਸਤਰਾ ਨਹੀਂ ਦਿਖਾਈ ਦੇ ਰਿਹਾ ਸੀ।
ਮ੍ਰਿਤਕ ਦੇ ਸਮਰਥਕਾਂ ਨੇ ਡਾਕਟਰਾਂ ’ਤੇ ਗਲਤ ਢੰਗ ਨਾਲ ਆਪ੍ਰੇਸ਼ਨ ਕਰਨ ਦਾ ਦੋਸ਼ ਲਾਉਂਦੇ ਹੋਏ ਹਸਪਤਾਲ ਵਿਚ ਹੰਗਾਮਾ ਵੀ ਕੀਤਾ। ਦਰਅਸਲ, ਵਰਿੰਦਰ ਆਪਣੇ ਬਾਈਸੈਪਸ ਦੀ ਇਕ ਛੋਟੀ ਜਿਹੀ ਸਰਜਰੀ ਲਈ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਦਾਖ਼ਲ ਸੀ। ਦੱਸਿਆ ਜਾ ਰਿਹਾ ਹੈ ਕਿ ਸਰਜਰੀ ਦੌਰਾਨ ਉਸ ਨੂੰ ਦੋ ਦਿਲ ਦੇ ਦੌਰੇ ਪਏ ਅਤੇ ਲਗਭਗ 53 ਸਾਲ ਦੀ ਉਮਰ ਵਿਚ ਉਸ ਦੀ ਮੌਤ ਹੋ ਗਈ।
ਉਨ੍ਹਾਂ ਦੇ ਭਤੀਜੇ ਹਰਮਨਜੀਤ ਸਿੰਘ ਨੇ ਦੱਸਿਆ ਸੀ ਕਿ ਉਨ੍ਹਾਂ ਦੇ ਤਾਏ ਘੁੰਮਣ ਦਾ ਡੋਲਾ ਬੰਪ ਕਰ ਰਿਹਾ ਸੀ, ਜਿਸ ਕਾਰਨ ਉਹ ਮਸਲਜ਼ ਦਾ ਆਪ੍ਰੇਸ਼ਨ ਕਰਵਾਉਣ ਲਈ ਫੋਰਟਿਸ ਹਸਪਤਾਲ ਗਏ ਸਨ। ਉਨ੍ਹਾਂ ਦੇ ਮੈਨੇਜਰ ਯਾਦਵਿੰਦਰ ਸਿੰਘ, ਜੋ ਉਸ ਸਮੇਂ ਦੁਬਈ ਵਿੱਚ ਸਨ, ਨੇ ਵੀ ਦੱਸਿਆ ਕਿ ਵਰਿੰਦਰ ਕੁਝ ਸਮੇਂ ਤੋਂ ਦਰਦ ਦੀ ਸ਼ਿਕਾਇਤ ਕਰ ਰਹੇ ਸਨ। ਇਸ ਦੁਖਦਾਈ ਘਟਨਾ 'ਤੇ ਇਕ ਮੰਤਰੀ ਨੇ ਕਿਹਾ ਹੈ ਕਿ ਮੌਤ ਦੀ ਜਾਂਚ ਕੀਤੀ ਜਾਵੇਗੀ।






















