ਗੁਰਦਾਸਪੁਰ: ਜੰਮੂ-ਅੰਮ੍ਰਿਤਸਰ ਨੈਸ਼ਨਲ ਹਾਈਵੇ 'ਤੇ ਸਥਿਤ ਇੱਕ ਨਿੱਜੀ ਹੋਟਲ ਵਿੱਚੋ ਮੁੰਡਾ-ਕੁੜੀ ਦੀ ਭੇਦਭਰੇ ਹਲਾਤਾਂ ਵਿੱਚ ਲਾਸ਼ ਮਿਲਨ ਤੋ ਬਾਅਦ ਇਲਾਕੇ ਵਿੱਚ ਸਨਸਨੀ ਫੈਲ ਗਈ ਜਿਸ ਤੋਂ ਬਾਅਦ ਹੋਟਲ ਨੂੰ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ।
ਇਸ ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਮ੍ਰਿਤਕ ਦੇਹਾਂ ਨੂੰ ਪੋਸਟਾਰਟਮ ਲਈ ਭੇਜ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਮੌਕੇ ਪੁਲਿਸ ਅਧਿਕਾਰੀਆਂ ਦੇ ਹੱਥ ਇੱਕ ਸੀਸੀਟੀਵੀ ਵੀਡਿਓ ਲੱਗੀ ਹੈ ਜਿਸ ਵਿੱਚ ਮਹਿਲਾ ਹੋਟਲ ਅੰਦਰ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਵੀ ਪੁਲਿਸ ਤੋਂ ਸੂਚਨਾ ਮਿਲੀ ਹੈ ਕਿ ਉਨ੍ਹਾਂ ਦੀ ਲੜਕੀ ਦੀ ਲਾਸ਼ ਹੋਟਲ ਵਿੱਚੋਂ ਮਿਲੀ ਹੈ। ਉਨ੍ਹਾਂ ਦੱਸਿਆ ਕਿ ਇਸ ਬਾਰੇ ਉਨ੍ਹਾਂ ਨੂੰ ਨਹੀਂ ਪਤਾ ਕਿ ਉਨ੍ਹਾਂ ਦੀ ਲੜਕੀ ਹੋਟਲ ਵਿੱਚ ਕੀ ਕਰਨ ਗਈ ਸੀ ਅਤੇ ਪੁਲਿਸ ਜਾਂਚ ਕਰ ਰਹੀ ਹੈ
ਇਸ ਘਟਨਾ ਤੋਂ ਬਾਅਦ ਮੌਕੇ 'ਤੇ ਪਹੁੰਚੇ ਡੀਐਸਪੀ ਸਿਟੀ ਡਾ.ਰੀਪੂਤਾਪਨ ਸਿੰਘ ਨੇ ਦੱਸਿਆ ਹੈ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਨੈਸ਼ਨਲ ਹਾਈਵੇ 'ਤੇ ਸਥਿਤ ਨਿੱਜੀ ਹੋਟਲ ਵਿੱਚੋਂ ਲੜਕਾ ਅਤੇ ਲੜਕੀ ਦੀ ਲਾਸ਼ ਮਿਲੀ ਹੈ। ਉਨ੍ਹਾਂ ਦੱਸਿਆ ਕਿ ਇਹ ਦੋਨੋ ਲੜਕਾ-ਲੜਕੀ ਗੁਰਦਾਸਪੁਰ ਦੇ ਰਹਿਣ ਵਾਲੇ ਹਨ ਜਿਨ੍ਹਾਂ ਵਿੱਚੋਂ ਲੜਕੀ ਦਾ ਨਾਮ ਕਮਲੇਸ਼ ਅਤੇ ਲੜਕੇ ਦਾ ਨਾਮ ਸੂਰਜ ਹੈ ਅਤੇ ਲੜਕਾ ਇਸ ਹੋਟਲ ਵਿਚ ਵੇਟਰ ਦਾ ਕੰਮ ਕਰਦਾ ਸੀ ਪਰ ਇਨ੍ਹਾਂ ਦੋਨਾਂ ਦੀ ਮੌਤ ਦਾ ਕਾਰਨ ਅਜੇ ਤੱਕ ਸਾਹਮਣੇ ਨਹੀਂ ਆਇਆ ਹੈ ਇਸ ਲਈ ਦੋਨਾਂ ਦੀਆਂ ਮ੍ਰਿਤਕ ਦੇਹਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਜਿਸ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ
ਇਹ ਵੀ ਪੜ੍ਹੋ: Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਕੱਲ੍ਹ ਛੱਟੀ ਦਾ ਐਲਾਨ, ਅਧਿਆਪਕ- ਮਾਪਿਆਂ ਨੇ ਮਿਲਣੀ ਕਰਕੇ ਲਿਆ ਫੈਸਲਾ
ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।