Moga News: ਮੋਗਾ 'ਚ ਮਿਲੀ ਨੌਜਵਾਨ ਦੀ ਲਾਸ਼, ਨਸ਼ੇ ਦੀ ਓਵਰਡੋਜ਼ ਕਾਰਨ ਮੌਤ
ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਪੋਸਟ ਮਾਰਟਮ ਲਈ ਭੇਜਣ ਲਈ ਕਿਹਾ ਪਰ ਪਰਿਵਾਰ ਤੇ ਕਮੇਟੀ ਮੈਂਬਰ ਕਾਰਵਾਈ ਦੀ ਮੰਗ ਕਰਦਿਆਂ ਲਾਸ਼ ਨੂੰ ਆਪਣੇ ਪਿੰਡ ਲੈ ਗਏ। ਇਸ ਤੋਂ ਬਾਅਦ ਪੁਲਿਸ ਨੇ ਪਿੰਡ ਪਹੁੰਚ ਕੇ ਕਾਰਵਾਈ ਕਰਨ ਦਾ ਭਰੋਸਾ ਦਿੱਤਾ।
Moga News: ਪੰਜਾਬ ਵਿੱਚ ਨਸ਼ਾ ਰੁਕਣ ਦੇ ਨਾਮ ਨਹੀਂ ਲੈ ਰਿਹਾ। ਅੱਜ ਸਵੇਰੇ ਮੋਗਾ ਦੇ ਮਹਿਮੇਵਾਲਾ ਰੋਡ ’ਤੇ ਖੇਤਾਂ ਵਿੱਚ ਪਿੰਡ ਬੁੱਗੀਪੁਰਾ ਦੇ 28 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਪਰਿਵਾਰ ਨੂੰ ਸੂਚਨਾ ਮਿਲਦੇ ਹੀ ਉਹ ਪਿੰਡ ਵਾਸੀਆਂ ਨਾਲ ਮੌਕੇ 'ਤੇ ਪਹੁੰਚੇ ਤੇ ਪੁਲਿਸ ਨੂੰ ਵੀ ਸੂਚਨਾ ਦਿੱਤੀ।
ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਪੋਸਟ ਮਾਰਟਮ ਲਈ ਭੇਜਣ ਲਈ ਕਿਹਾ ਪਰ ਪਰਿਵਾਰ ਤੇ ਕਮੇਟੀ ਮੈਂਬਰ ਕਾਰਵਾਈ ਦੀ ਮੰਗ ਕਰਦਿਆਂ ਲਾਸ਼ ਨੂੰ ਆਪਣੇ ਪਿੰਡ ਲੈ ਗਏ। ਇਸ ਤੋਂ ਬਾਅਦ ਪੁਲਿਸ ਨੇ ਪਿੰਡ ਪਹੁੰਚ ਕੇ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਤੇ ਲਾਸ਼ ਨੂੰ ਪੋਸਟ ਮਾਰਟਮ ਲਈ ਸਰਕਾਰੀ ਹਸਪਤਾਲ ਭੇਜ ਦਿੱਤਾ।
ਇਸ ਮਾਮਲੇ ਵਿੱਚ ਪੁਲਿਸ ਨੇ ਇੱਕ ਵਿਅਕਤੀ ਨੂੰ ਹਿਰਾਸਤ ਵਿੱਚ ਵੀ ਲਿਆ ਹੈ। ਪਰਿਵਾਰ ਨੇ ਦੱਸਿਆ ਕਿ ਅਮਨਦੀਪ ਰਾਤ ਨੂੰ ਘਰੋਂ ਨਿਕਲਿਆ ਸੀ। ਉਸ ਦੇ ਸਾਥੀ ਨੇ ਦੱਸਿਆ ਕਿ ਉਹ ਨਸ਼ੇ ਦੀ ਹਾਲਤ ਵਿੱਚ ਸੀ। ਜਦੋਂ ਉਹ ਉੱਥੇ ਪਹੁੰਚਿਆ ਤਾਂ ਉਸ ਦੀ ਮੌਤ ਹੋ ਗਈ। ਮ੍ਰਿਤਕ ਅਮਨਦੀਪ ਮੋਗਾ ਦੇ ਪਿੰਡ ਬੁੱਗੀਪੁਰਾ ਦਾ ਰਹਿਣ ਵਾਲਾ ਸੀ ਤੇ ਉਸ ਨੇ ਦੋ ਸਾਲ ਪਹਿਲਾਂ ਹੀ ਉਸ ਦਾ ਵਿਆਹ ਹੋਇਆ ਸੀ।