ਸਿਮਰਜੀਤ ਸਿੰਘ ਬੈਂਸ ਦੇ ਬੌਡੀਗਾਰਡ ਦੀ ਗੋਲ਼ੀ ਲੱਗਣ ਨਾਲ ਮੌਤ
ਸਿਮਰਜੀਤ ਸਿੰਘ ਬੈਂਸ ਦੇ ਬੌਡੀਗਾਰਡ ਨੇ ਕੀਤੀ ਖੁਦਕੁਸ਼ੀ
ਲੁਧਿਆਣਾ: ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਬੌਡੀਗਾਰਡ ਸੇਵਾ ਸਿੰਘ ਨੇ ਖੁਦਕੁਸ਼ੀ ਕਰ ਲਈ। ਸੇਵਾ ਸਿੰਘ 4 ਦਿਨਾਂ ਦੀ ਛੁੱਟੀ ‘ਤੇ ਸੀ। ਮ੍ਰਿਤਕ ਸੇਵਾ ਸਿੰਘ ਦੀ ਉਮਰ ਕਰੀਬ 45 ਸਾਲ ਦੱਸੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਸ਼ਿਮਲਾਪੁਰੀ, ਲੁਧਿਆਣਾ ਦਾ ਵਸਨੀਕ ਸੀ।
ਇਸ ਦੌਰਾਨ ਥਾਣਾ ਸ਼ਿਮਲਾਪੁਰੀ ਦੇ ਐਸਐਚਓ ਬਲਕਾਰ ਸਿੰਘ ਨੇ ਕਿਹਾ ਕਿ ਸੇਵਾ ਸਿੰਘ ਬਤੌਰ ਸਿਕਿਓਰਟੀ ਵਿਧਾਇਕ ਸਮਿਰਜੀਤ ਬੈਂਸ ਕੋਲ ਸਨ। ਉਨ੍ਹਾਂ ਦੇ ਪਰਿਵਾਰ ਦੇ ਬਿਆਨਾਂ ਮੁਤਾਬਕ ਸੇਵਾ ਸਿੰਘ ਸਵੇਰੇ ਡਿਊਟੀ ਜਾਣ ਤੋਂ ਪਹਿਲਾਂ ਆਪਣਾ ਰਿਵਾਲਵਰ ਸਾਫ ਕਰ ਰਿਹਾ ਸੀ ਕਿ ਅਚਾਨਕ ਗੋਲੀ ਚੱਲ ਗਈ। ਉਨ੍ਹਾਂ ਨੂੰ ਇਲਾਜ ਲਈ ਸੀਐਮਸੀ ਹਸਪਤਾਲ ਲੈਕੇ ਗਏ ਪਰ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ 174 ਦੀ ਕਾਰਵਾਈ ਕੀਤੀ ਗਈ ਹੈ।
ਇਹ ਵੀ ਪੜ੍ਹੋ: COVID-19 ਰਿਲਾਇੰਸ ਫਾਉਂਡੇਸ਼ਨ ਬਣਾ ਰਹੀ 1000 ਬੈੱਡਾਂ ਵਾਲਾ ਕੋਵਿਡ ਹਸਪਤਾਲ, ਮਰੀਜ਼ਾਂ ਦਾ ਹੋਏਗਾ ਮੁਫਤ ਇਲਾਜ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904