ਲੁਧਿਆਣਾ ਦੀ ਸਟੀਲ ਫੈਕਟਰੀ 'ਚ ਫੱਟਿਆ ਬੁਆਇਲਰ, 2 ਮਜ਼ਦੂਰਾਂ ਦੀ ਹੋਈ ਮੌਤ!
Punjab News: ਪੰਜਾਬ ਦੇ ਲੁਧਿਆਣਾ ਦੇ ਦੋਰਾਹਾ ਸ਼ਹਿਰ ਵਿੱਚ ਮੰਗਲਵਾਰ ਨੂੰ ਇੱਕ ਬੁਆਇਲਰ ਫੱਟ ਗਿਆ। ਇਸ ਹਾਦਸੇ 'ਚ 2 ਮਜ਼ਦੂਰਾਂ ਦੀ ਮੌਤ ਹੋ ਗਈ, ਜਦਕਿ 4 ਜ਼ਖਮੀ ਹੋ ਗਏ।
Punjab News: ਪੰਜਾਬ ਦੇ ਲੁਧਿਆਣਾ ਦੇ ਦੋਰਾਹਾ ਸ਼ਹਿਰ ਵਿੱਚ ਮੰਗਲਵਾਰ ਨੂੰ ਇੱਕ ਬੁਆਇਲਰ ਫੱਟ ਗਿਆ। ਇਸ ਹਾਦਸੇ 'ਚ 2 ਮਜ਼ਦੂਰਾਂ ਦੀ ਮੌਤ ਹੋ ਗਈ, ਜਦਕਿ 4 ਜ਼ਖਮੀ ਹੋ ਗਏ। ਜ਼ਖ਼ਮੀਆਂ ਨੂੰ ਸਿੱਧੂ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਘਟਨਾ ਰਾਮਪੁਰ ਰੋਡ 'ਤੇ ਸਥਿਤ ਗ੍ਰੇਟ ਇੰਡੀਆ ਸਟੀਲ ਫੈਕਟਰੀ ਦੀ ਹੈ।
ਮ੍ਰਿਤਕਾਂ ਦੀ ਪਛਾਣ ਵਿਨੈ ਅਤੇ ਰਾਹੁਲ ਵਜੋਂ ਹੋਈ ਹੈ। ਜਦੋਂ ਬੁਆਇਲਰ ਫਟ ਗਿਆ ਤਾਂ ਮਜ਼ਦੂਰ ਆਪਣੇ ਕਮਰੇ ਵਿੱਚ ਆਰਾਮ ਕਰ ਰਹੇ ਸਨ। ਧਮਾਕੇ ਤੋਂ ਬਾਅਦ ਚਾਰੇ ਪਾਸੇ ਹਨੇਰਾ ਛਾ ਗਿਆ। ਲੋਕਾਂ ਨੇ ਤੁਰੰਤ ਫਾਇਰ ਬ੍ਰਿਗੇਡ ਅਤੇ ਪੁਲਸ ਨੂੰ ਸੂਚਨਾ ਦਿੱਤੀ। ਬਚਾਅ ਟੀਮਾਂ ਨੇ ਤੁਰੰਤ ਮੌਕੇ 'ਤੇ ਪਹੁੰਚ ਕੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ।
ਫੈਕਟਰੀ ਵਿੱਚ ਕੰਮ ਕਰਦੇ ਇੱਕ ਮੁਲਾਜ਼ਮ ਨੇ ਦੱਸਿਆ ਕਿ 6 ਤੋਂ 7 ਲੋਕ ਕੰਮ ਕਰ ਰਹੇ ਸਨ। ਫਿਰ ਅਚਾਨਕ ਧਮਾਕਾ ਹੋਇਆ। ਕੁਝ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ 4 ਲੋਕਾਂ ਨੂੰ ਹਸਪਤਾਲ ਭੇਜਿਆ ਗਿਆ। ਹਾਦਸਾ ਕਿਸ ਕਾਰਨ ਹੋਇਆ ਇਸ ਬਾਰੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਹੈ। ਜ਼ਖਮੀ ਰਮੇਸ਼ ਕੁਮਾਰ ਨੇ ਦੱਸਿਆ ਕਿ ਉਸ ਦੇ ਪੈਰ 'ਤੇ ਸੱਟ ਲੱਗੀ ਹੈ।
ਥਾਣਾ ਇੰਚਾਰਜ ਨੇ ਦੱਸਿਆ ਕਿ ਜ਼ਖ਼ਮੀਆਂ ਵਿੱਚ ਰਮੇਸ਼ ਕੁਮਾਰ, ਅਸ਼ੀਸ਼ ਕੁਮਾਰ, ਅਨਿਲ ਕੁਮਾਰ ਅਤੇ ਬਾਬੂ ਰਾਮ ਸ਼ਾਮਲ ਹਨ। ਜ਼ਖ਼ਮੀਆਂ ਨੂੰ ਸਿੱਧੂ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਜਦੋਂ ਕਿ ਦੋ ਵਿਅਕਤੀਆਂ ਦੀ ਨਿੱਜੀ ਹਸਪਤਾਲ ਵਿੱਚ ਮੌਤ ਹੋ ਗਈ। ਉਨ੍ਹਾਂ ਦੀਆਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਲਿਆ ਹੈ।
Viral Video: ਸੱਪਾਂ ਦੇ ਝੁੰਡ ਨੂੰ ਹੱਥਾਂ ਨਾਲ ਸੁੱਟਦਾ ਨਜ਼ਰ ਆਇਆ ਵਿਅਕਤੀ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼!
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :