ਦੁਖਦਾਈ ਖ਼ਬਰ! ਪੰਜਾਬ ਦੇ ਬਾਡੀ ਬਿਲਡਰ ਘੁੰਮਣ ਦਾ ਦੇਹਾਂਤ, ਅੰਮ੍ਰਿਤਸਰ ‘ਚ ਲਏ ਆਖਰੀ ਸਾਹ
Punjab News: ਪੰਜਾਬ ਦੇ ਬਾਡੀ ਬਿਲਡਰ ਅਤੇ ਬਾਲੀਵੁੱਡ ਅਦਾਕਾਰ ਵਰਿੰਦਰ ਸਿੰਘ ਘੁੰਮਣ ਦਾ ਅੱਜ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਦੌਰਾਨ ਦੇਹਾਂਤ ਹੋ ਗਿਆ।

Punjab News: ਪੰਜਾਬ ਦੇ ਬਾਡੀ ਬਿਲਡਰ ਅਤੇ ਬਾਲੀਵੁੱਡ ਅਦਾਕਾਰ ਵਰਿੰਦਰ ਸਿੰਘ ਘੁੰਮਣ ਦਾ ਅੱਜ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਦੌਰਾਨ ਦੇਹਾਂਤ ਹੋ ਗਿਆ। ਉਨ੍ਹਾਂ ਦੀ ਸਿਹਤ ਵਿਗੜਨ ਤੋਂ ਬਾਅਦ ਬੁੱਧਵਾਰ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਵਰਿੰਦਰ ਸਿੰਘ ਘੁੰਮਣ ਜਲੰਧਰ ਦੇ ਰਹਿਣ ਵਾਲੇ ਸਨ।
ਦੱਸ ਦਈਏ ਕਿ ਵਰਿੰਦਰ ਮਸਲਸ ਦਾ ਆਪਰੇਸ਼ਨ ਕਰਵਾਉਣ ਗਏ ਸੀ, ਜਿੱਥੇ ਹਾਰਟ ਅਟੈਕ ਆਉਣ ਨਾਲ ਉਨ੍ਹਾਂ ਦੀ ਮੌਤ ਹੋ ਗਈ।
ਘੁੰਮਣ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਕੀਤਾ ਸੀ। ਉਨ੍ਹਾਂ ਨੇ ਇਸ ਬਾਰੇ ਸੋਸ਼ਲ ਮੀਡੀਆ 'ਤੇ ਵੀ ਪੋਸਟ ਕੀਤੀ ਸੀ। ਉਨ੍ਹਾਂ ਨੇ ਆਪਣੇ ਪ੍ਰਸ਼ੰਸਕਾਂ ਤੋਂ ਪੁੱਛਿਆ ਕਿ ਕੀ ਉਨ੍ਹਾਂ ਨੂੰ 2027 ਦੀਆਂ ਚੋਣਾਂ ਕਿਸੇ ਪਾਰਟੀ ਵੱਲੋਂ ਲੜਨੀਆਂ ਚਾਹੀਦੀਆਂ ਹਨ ਜਾਂ ਆਜ਼ਾਦ ਉਮੀਦਵਾਰ ਵਜੋਂ।
ਘੁੰਮਣ ਨੇ ਇਹ ਵੀ ਲਿਖਿਆ ਕਿ ਚੋਣ ਜਿੱਤ ਕੇ ਉਹ ਪੰਜਾਬ ਦੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਜਾਗਰੂਕ ਕਰਨਗੇ, ਜਿਸ ਨਾਲ ਨੌਜਵਾਨ ਪੀੜ੍ਹੀ ਨੂੰ ਰੁਜ਼ਗਾਰ ਵੀ ਮਿਲੇਗਾ। ਖੇਡਾਂ ਵਿੱਚ ਨੌਜਵਾਨਾਂ ਦੀ ਵਧਦੀ ਦਿਲਚਸਪੀ ਨਸ਼ੇ ਦੀ ਲਤ ਨੂੰ ਖਤਮ ਕਰ ਸਕਦੀ ਹੈ।






















