ਕੰਗਨਾ ਰਣੌਤ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ 'ਚ ਬੇਬੇ ਮਹਿੰਦਰ ਕੌਰ ਨੇ ਦਿੱਤਾ ਵੱਡਾ ਬਿਆਨ
Punjab News: ਭਾਜਪਾ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਦੀਆਂ ਮੁਸ਼ਕਿਲਾਂ ਵੱਧ ਗਈਆਂ ਹਨ।

Punjab News: ਭਾਜਪਾ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਦੀਆਂ ਮੁਸ਼ਕਿਲਾਂ ਵੱਧ ਗਈਆਂ ਹਨ। ਪੰਜਾਬ ਦੀ ਇੱਕ ਬਜ਼ੁਰਗ ਔਰਤ ਮਹਿੰਦਰ ਕੌਰ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਕੰਗਨਾ ਦੀਆਂ ਟਿੱਪਣੀਆਂ ਦੇ ਸੰਬੰਧ ਵਿੱਚ ਵੀਰਵਾਰ ਨੂੰ ਅਦਾਲਤ ਵਿੱਚ ਪੇਸ਼ ਹੋਈ।
ਗਵਾਹ ਗੁਰਪ੍ਰੀਤ ਸਿੰਘ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ। ਅਦਾਲਤ ਵਿੱਚ ਦੋਵਾਂ ਦੇ ਬਿਆਨ ਦਰਜ ਕੀਤੇ ਗਏ। ਕੰਗਨਾ ਰਣੌਤ ਸੁਣਵਾਈ ਦੌਰਾਨ ਪੇਸ਼ ਨਹੀਂ ਹੋਈ, ਜਿਸ ਕਾਰਨ ਉਨ੍ਹਾਂ ਦੇ ਵਕੀਲ ਨੇ ਅਦਾਲਤ ਵਿੱਚ ਹਾਜ਼ਰੀ ਤੋਂ ਛੋਟ ਲਈ ਅਰਜ਼ੀ ਦਿੱਤੀ। ਮਾਮਲੇ ਦੀ ਅਗਲੀ ਸੁਣਵਾਈ 15 ਦਸੰਬਰ ਨੂੰ ਹੋਵੇਗੀ।
ਅਦਾਲਤ ਤੋਂ ਬਾਹਰ ਆਉਣ ਤੋਂ ਬਾਅਦ ਮੀਡੀਆ ਨਾਲ ਗੱਲ ਕਰਦਿਆਂ ਮਹਿੰਦਰ ਕੌਰ ਨੇ ਕਿਹਾ ਕਿ ਉਹ ਕਿਸੇ ਵੀ ਹਾਲਤ ਵਿੱਚ ਕੰਗਨਾ ਨੂੰ ਮੁਆਫ਼ ਨਹੀਂ ਕਰੇਗੀ। ਉਨ੍ਹਾਂ ਅੱਗੇ ਕਿਹਾ ਕਿ ਉਹ ਇਨਸਾਫ਼ ਮਿਲਣ ਤੱਕ ਲੜਦੀ ਰਹੇਗੀ, ਤਾਂ ਕਿ ਉਹ ਕਦੇ ਵੀ ਕਿਸੇ ਬਜ਼ੁਰਗ ਔਰਤ ਬਾਰੇ ਅਜਿਹੀ ਟਿੱਪਣੀ ਨਾ ਕਰੇ। ਮਹਿੰਦਰ ਕੌਰ ਆਪਣੇ ਪਤੀ ਅਤੇ ਵਕੀਲ ਦੇ ਨਾਲ ਵ੍ਹੀਲਚੇਅਰ 'ਤੇ ਅਦਾਲਤ ਪਹੁੰਚੀ।






















