Tarn Taran News : ਤਰਨਤਾਰਨ 'ਚ ਸ੍ਰੀ ਦਰਬਾਰ ਸਾਹਿਬ ਨਜ਼ਦੀਕ ਸ੍ਰੀ ਗੁਰੂ ਅਰਜਨ ਦੇਵ ਜੀ ਸਰਾਂ ਦੇ ਸਾਹਮਣੇ ਪਾਰਕਿੰਗ ਦੀ ਖੁਦਾਈ ਦੌਰਾਨ ਬੰਬ ਮਿਲਿਆ ਹੈ। ਬੰਬ ਨਿਰੋਧਕ ਦਸਤੇ ਨੇ ਮੌਕੇ ਉਪਰ ਪਹੁੰਚ ਕੇ ਹੈਂਡ ਗ੍ਰੇਨੇਡ ਨੂੰ ਕਬਜ਼ੇ 'ਚ ਲੈ ਕੇ ਨਕਾਰਾ ਕਰਨ ਲਈ ਭੇਜ ਦਿੱਤਾ ਹੈ। ਇਹ ਬੰਬ ਖੁਦਾਈ ਦੌਰਾਨ ਜ਼ਮੀਨ ਵਿੱਚੋਂ ਮਿਲਿਆ ਹੈ। ਚਰਚਾ ਹੈ ਕਿ ਇਹ ਬੰਬ ਅੱਤਵਾਦ ਦੇ ਸਮੇਂ ਦਾ ਹੋ ਸਕਦਾ ਹੈ। ਫਿਲਹਾਲ ਜਾਂਚ ਚੱਲ ਰਹੀ ਹੈ। ਜਲਦ ਹੀ ਬੰਬ ਨੂੰ ਕਿਸੇ ਹੋਰ ਥਾਂ 'ਤੇ ਲਿਜਾ ਕੇ ਨਕਾਰਾ ਕਰ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ : ਕੀ ਅੰਮ੍ਰਿਤਪਾਲ ਦਾ ਪਰਿਵਾਰ ਮਿਲੇਗਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ? ਆਖਿਰਕਾਰ, ਕੀ ਹੋ ਸਕਦੀ ਹੈ ਵਜ੍ਹਾ?
ਇਸ ਦੀ ਪੁਸ਼ਟੀ ਕਰਦੇ ਹੋਏ ਜ਼ਿਲ੍ਹੇ ਦੇ ਐੱਸ. ਪੀ. ਇਨਵੈਸਟੀਗੇਸ਼ਨ ਵਿਸ਼ਾਲ ਜੀਤ ਸਿੰਘ ਨੇ ਦੱਸਿਆ ਕਿ ਬਰਾਮਦ ਕੀਤਾ ਗਿਆ ਬੰਬ ਅੱਤਵਾਦ ਸਮੇਂ ਦੌਰਾਨ ਦਾ ਹੋ ਸਕਦਾ ਹੈ ,ਜਿਸ ਦੀ ਜਾਂਚ ਮਾਹਿਰ ਟੀਮ ਵੱਲੋਂ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਇਸ ਸਬੰਧੀ ਘਬਰਾਉਣ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਟੀਮ ਵੱਲੋਂ ਇਸ ਬੰਬ ਨੂੰ ਸੁੰਨਸਾਨ ਜਗ੍ਹਾ ਉਪਰ ਲਿਜਾ ਕੇ ਨਸ਼ਟ ਕਰ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਪਰਵਾਸੀ ਭਾਰਤੀਆਂ ਲਈ ਅਹਿਮ ਉਪਰਾਲਾ! ਵਿਦੇਸ਼ਾਂ ਵਿੱਚ ਬੈਠੇ ਹੀ ਆਪਣੀਆਂ ਸ਼ਿਕਾਇਤਾਂ ਤੇ ਰਿਕਾਰਡ ਨੂੰ ਟ੍ਰੈਕ ਕਰ ਸਕਣਗੇ NRI
ਕੁਲਫੀਆਂ ਦੀ ਰੇਹੜੀ ਲਾਉਣ ਵਾਲੇ ਨੌਜਵਾਨ ਨੇ ਦੱਸਿਆ ਕਿ ਜਦੋਂ ਉਹ ਸਫਾਈ ਕਰਨ ਪੁੱਜਿਆ ਤਾਂ ਝਾੜੂ ਲਾਉਣ ਸਮੇਂ ਬੰਬ ਬਰਾਮਦ ਹੋਇਆ ਤੇ ਉਹ ਬੰਬ ਹੱਥ ਵਿੱਚ ਫੜ ਕੇ ਸੇਵਾਦਾਰਾਂ ਕੋਲ ਲੈ ਗਿਆ। ਬੰਬ ਦੇਖਦਿਆਂ ਸੇਵਾਦਾਰਾਂ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ। ਰੇਹੜੀ ਚਾਲਕ ਨੌਜਵਾਨ ਨੇ ਕਿਹਾ ਕਿ ਉਸ ਨੂੰ ਇਸ ਗੱਲ ਦਾ ਇਲਮ ਨਹੀਂ ਸੀ ਉਸ ਦੇ ਹੱਥ ਵਿੱਚ ਬੰਬ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।