Pathankot: ਪਠਾਨਕੋਟ ਦੇ ਖੇਤ 'ਚ ਮਿਲੀ ਬੰਬ ਵਰਗੀ ਸ਼ੱਕੀ ਵਸਤੂ, ਇਲਾਕੇ 'ਚ ਮੱਚਿਆ ਹੜਕੰਪ, ਭਾਰੀ ਫੋਰਸ ਤਾਇਨਾਤ, ਬੰਬ ਨਿਰੋਧਕ ਦਲ ਕਰ ਰਿਹਾ ਜਾਂਚ
ਪਠਾਨਕੋਟ ਤੋਂ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆਈ ਹੈ। ਜਿੱਥੇ ਮਲਿਕਪੁਰ ਪਿੰਡ ਵਿੱਚ ਮੰਗਲਵਾਰ ਨੂੰ ਇੱਕ ਖਾਲੀ ਪਲਾਟ 'ਚ ਬੰਬ ਵਰਗੀ ਸ਼ੱਕੀ ਵਸਤੂ ਮਿਲਣ ਕਾਰਨ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ।

Pathankot News: ਪਠਾਨਕੋਟ ਤੋਂ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆਈ ਹੈ। ਜਿੱਥੇ ਮਲਿਕਪੁਰ ਪਿੰਡ ਵਿੱਚ ਮੰਗਲਵਾਰ ਨੂੰ ਇੱਕ ਖਾਲੀ ਪਲਾਟ 'ਚ ਬੰਬ ਵਰਗੀ ਸ਼ੱਕੀ ਵਸਤੂ ਮਿਲਣ ਕਾਰਨ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਪਲਾਟ ਦੇ ਮਾਲਿਕ ਸੁਰਜੀਤ ਨੇ ਜਦੋਂ ਉਹ ਸਬਜ਼ੀਆਂ ਨੂੰ ਪਾਣੀ ਦੇ ਰਹੇ ਸਨ, ਤਾਂ ਉਨ੍ਹਾਂ ਦੀ ਨਜ਼ਰ ਇਸ ਵਸਤੂ 'ਤੇ ਪਈ। ਉਨ੍ਹਾਂ ਨੇ ਫੌਰਨ ਪੁਲਿਸ ਨੂੰ ਸੂਚਨਾ ਦਿੱਤੀ।
ਪੁਲਿਸ ਮੌਕੇ 'ਤੇ ਪਹੁੰਚੀ ਅਤੇ ਇਲਾਕੇ ਨੂੰ ਘੇਰ ਕੇ ਸੁਰੱਖਿਅਤ ਕੀਤਾ ਗਿਆ। ਬੰਬ ਨਿਰੋਧਕ ਦਸਤੇ ਦੀ ਮਦਦ ਨਾਲ ਇਸ ਵਸਤੂ ਦੀ ਜਾਂਚ ਚਲ ਰਹੀ ਹੈ। ਇਲਾਕੇ 'ਚ ਵਾਧੂ ਸੁਰੱਖਿਆ ਫੋਰਸ ਵੀ ਤਾਇਨਾਤ ਕਰ ਦਿੱਤੀ ਗਈ ਹੈ।
ਇਹ ਘਟਨਾ ਹਾਲ ਹੀ ਵਿੱਚ ਹੋਏ ਭਾਰਤ-ਪਾਕਿ ਤਣਾਅ ਦੇ ਬਾਅਦ ਸਾਹਮਣੇ ਆਈ ਹੈ। ਇਸ ਤੋਂ ਪਹਿਲਾਂ, ਪਾਕਿਸਤਾਨ ਵੱਲੋਂ ਕੀਤੇ ਗਏ ਡਰੋਨ ਹਮਲਿਆਂ ਦੀ ਕੋਸ਼ਿਸ਼ ਨੂੰ ਭਾਰਤੀ ਸੁਰੱਖਿਆ ਬਲਾਂ ਵੱਲੋਂ ਨਾਕਾਮ ਕਰ ਦਿੱਤਾ ਗਿਆ ਸੀ। ਕਈ ਥਾਵਾਂ ’ਤੇ ਇਨ੍ਹਾਂ ਹਮਲਿਆਂ ਵਿੱਚ ਵਰਤੇ ਗਏ ਬੰਬਾਂ ਦੇ ਅਵਸ਼ੇਸ਼ ਵੀ ਮਿਲੇ ਸਨ।
ਪੁਲਿਸ ਵੱਲੋਂ ਲੋਕਾਂ ਨੂੰ ਅਫ਼ਵਾਹਾਂ ਤੋਂ ਬਚਣ ਦੀ ਅਪੀਲ ਕੀਤੀ ਗਈ ਹੈ। ਨਾਲ ਹੀ ਨਾਗਰਿਕਾਂ ਨੂੰ ਕਿਹਾ ਗਿਆ ਹੈ ਕਿ ਜੇਕਰ ਉਹ ਕਿਸੇ ਵੀ ਸ਼ੱਕੀ ਵਸਤੂ ਨੂੰ ਵੇਖਣ ਤਾਂ ਤੁਰੰਤ ਪ੍ਰਸ਼ਾਸਨ ਨੂੰ ਸੂਚਨਾ ਦੇਣ। ਇਲਾਕਾਈ ਲੋਕਾਂ ’ਚ ਇਸ ਘਟਨਾ ਨੂੰ ਲੈ ਕੇ ਚਿੰਤਾ ਦਾ ਮਾਹੌਲ ਬਣ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।





















