Punjab News: ਪੰਜਾਬ ‘ਚ DC ਦਫ਼ਤਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਦਫ਼ਤਰ ਕਰਵਾਏ ਗਏ ਖਾਲੀ, ਪਾਕਿਸਤਾਨੀ ਸੰਗਠਨ ISKP ਵੱਲੋਂ ਆਈ ਧਮਕੀ ਭਰੀ ਈ-ਮੇਲ
ਪੰਜਾਬ ਵਿੱਚ DC ਦਫ਼ਤਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਹੁਣ ਤੱਕ ਗੁਰਦਾਸਪੁਰ ਅਤੇ ਮੁਕਤਸਰ ਦੇ DC ਦਫ਼ਤਰਾਂ ਤੱਕ ਇਹ ਧਮਕੀ ਪਹੁੰਚੀ ਹੈ, ਜਿਸ ਤੋਂ ਬਾਅਦ ਤੁਰੰਤ ਦਫ਼ਤਰ ਖਾਲੀ ਕਰਵਾ ਲਏ ਗਏ

ਪੰਜਾਬ ਵਿੱਚ DC ਦਫ਼ਤਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਹੁਣ ਤੱਕ ਗੁਰਦਾਸਪੁਰ ਅਤੇ ਮੁਕਤਸਰ ਦੇ DC ਦਫ਼ਤਰਾਂ ਤੱਕ ਇਹ ਧਮਕੀ ਪਹੁੰਚੀ ਹੈ, ਜਿਸ ਤੋਂ ਬਾਅਦ ਤੁਰੰਤ ਦਫ਼ਤਰ ਖਾਲੀ ਕਰਵਾ ਲਏ ਗਏ। ਮੌਕੇ ‘ਤੇ ਭਾਰੀ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ ਅਤੇ ਪੂਰਾ ਦਫ਼ਤਰ ਇਲਾਕਾ ਸੀਲ ਕਰ ਦਿੱਤਾ ਗਿਆ ਹੈ।
ਪੁਲਿਸ ਖੋਜੀ ਕੁੱਤਿਆਂ ਦੀ ਮਦਦ ਨਾਲ ਕਿਸੇ ਵੀ ਸੰਭਾਵਿਤ ਬੰਬ ਦੀ ਤਲਾਸ਼ ਕਰ ਰਹੀ ਹੈ। ਹੁਣ ਤੱਕ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਈ-ਮੇਲ ਪਾਕਿਸਤਾਨੀ ਸੰਗਠਨ ISKP ਦੇ ਨਾਮ ਤੋਂ ਭੇਜੀ ਗਈ ਸੀ। ਫਿਲਹਾਲ ਅਧਿਕਾਰੀਆਂ ਵੱਲੋਂ ਇਸ ਮਾਮਲੇ ‘ਤੇ ਕੋਈ ਸਰਕਾਰੀ ਬਿਆਨ ਨਹੀਂ ਦਿੱਤਾ ਗਿਆ ਹੈ।
ਪੁਲਿਸ ਜਾਂਚ ਦੇ ਬਾਅਦ ਇਸ ਮਾਮਲੇ ਬਾਰੇ ਅਧਿਕਾਰਿਕ ਤੌਰ ‘ਤੇ ਕੁਝ ਕਹੇਗੀ। ਪੁਲਿਸ ਮੁਤਾਬਕ ਸਵੇਰੇ ਲਗਭਗ ਸਾਡੇ 9 ਵਜੇ ਇਸ ਈ-ਮੇਲ ਦਾ ਪਤਾ ਲੱਗਾ। ਇਸ ਤੋਂ ਪਹਿਲਾਂ ਅੰਮ੍ਰਿਤਸਰ, ਜਲੰਧਰ ਅਤੇ ਪਟਿਆਲਾ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲ ਚੁਕੀ ਸੀ। ਇਸ ਤੋਂ ਬਾਅਦ ਲੁਧਿਆਣਾ ਸਮੇਤ ਕਈ ਥਾਂਵਾਂ ‘ਤੇ ਕੋਰਟ ਕਾਂਪਲੈਕਸ ਉਡਾਉਣ ਦੀ ਵੀ ਧਮਕੀ ਮਿਲੀ। ਹਾਲਾਂਕਿ, ਖੋਜ ਦੌਰਾਨ ਕਿਸੇ ਵੀ ਕਿਸਮ ਦਾ ਬੰਬ ਨਹੀਂ ਮਿਲਿਆ।
ਇਸ ਤੋਂ ਪਹਿਲਾਂ ਪਿਛਲੇ ਸਾਲ ਵੀ ਦਸੰਬਰ ਮਹੀਨੇ ਦੇ ਵਿੱਚ ਸਕੂਲਾਂ ਨੂੰ ਬੰਬ ਨਾਲ ਉਡਾਉਣ ਵਾਲੀਆਂ ਧਮਕੀਆਂ ਭਰੀਆਂ ਈਮੇਲਾਂ ਆਈਆਂ ਸਨ। ਉਸ ਸਮੇਂ ਵੀ ਪੁਲਿਸ ਵੱਲੋਂ ਸੁਰੱਖਿਆ ਦੇ ਚੱਲਦੇ ਸਾਰੇ ਸਕੂਲਾਂ ਨੂੰ ਖਾਲੀ ਕਰਵਾ ਦਿੱਤਾ ਗਿਆ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















