Punjab News: ਗੁਰਦਾਸਪੁਰ ਅਤੇ ਪਠਾਨਕੋਟ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ ਹਨ। ਇਸ ਸਬੰਧੀ ਨਿੱਜੀ ਸਕੂਲਾਂ ਨੂੰ ਈਮੇਲ ਭੇਜੇ ਗਏ ਸਨ। ਧਮਕੀ ਮਿਲਣ 'ਤੇ ਪੁਲਿਸ ਟੀਮਾਂ ਨੇ ਸਕੂਲ ਨੂੰ ਘੇਰ ਕੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਲਈ ਹੈ। ਬੱਚਿਆਂ ਨੂੰ ਛੁੱਟੀ ਕਰਵਾ ਕੇ ਘਰ ਭੇਜ ਦਿੱਤਾ ਗਿਆ ਹੈ।

Continues below advertisement

ਦੱਸ ਦਈਏ ਕਿ ਗੁਰਦਾਸਪੁਰ ਦੇ ਜੀਆ ਲਾਲ ਮਿੱਤਲ ਡੀਏਵੀ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇੱਕ ਅਣਪਛਾਤੇ ਵਿਅਕਤੀ ਵਲੋਂ ਭੇਜੀ ਗਈ ਈਮੇਲ ਵਿੱਚ ਦੁਪਹਿਰ 1 ਵਜੇ ਤੱਕ ਸਕੂਲ ਵਿੱਚ ਬੰਬ ਧਮਾਕੇ ਦੀ ਚੇਤਾਵਨੀ ਦਿੱਤੀ ਗਈ ਸੀ।

Continues below advertisement

ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਸਕੂਲ ਪ੍ਰਬੰਧਨ ਨੇ ਤੁਰੰਤ ਬੱਚਿਆਂ ਨੂੰ ਛੁੱਟੀ ਦੇ ਦਿੱਤੀ ਅਤੇ ਉਨ੍ਹਾਂ ਨੂੰ ਸੁਰੱਖਿਅਤ ਥਾਵਾਂ 'ਤੇ ਭੇਜ ਦਿੱਤਾ। ਬੰਬ ਸਕੁਐਡ ਅਤੇ ਪੁਲਿਸ ਟੀਮਾਂ ਸਕੂਲਾਂ ਨੂੰ ਘੇਰਾ ਪਾ ਕੇ ਜਾਂਚ ਕਰ ਰਹੀਆਂ ਹਨ। ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ, ਪਰ ਪੁਲਿਸ ਨੇ ਜਨਤਾ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ।