Punjab News: ਪੰਜਾਬ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਦਾ ਸਿਲਸਿਲਾ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ ਹੈ। ਹੁਣ ਪਟਿਆਲਾ ਤੋਂ ਬਾਅਦ ਮੋਗਾ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਦੀ ਖ਼ਬਰ ਸਾਹਮਣੇ ਆਈ  ਹੈ।

Continues below advertisement

ਜਾਣਕਾਰੀ ਮੁਤਾਬਕ, ਮੋਗਾ ਦੇ ਤਿੰਨ ਪ੍ਰਾਈਵੇਟ ਸਕੂਲਾਂ ਨੂੰ ਅੱਜ ਧਮਕੀ ਭਰੇ ਈਮੇਲ ਮਿਲੇ, ਜਿਸ ਨਾਲ ਇਲਾਕੇ ਵਿੱਚ ਦਹਿਸ਼ਤ ਫੈਲ ਗਈ। ਇਨ੍ਹਾਂ ਵਿੱਚ ਪਿੰਡ ਮਹਿਮੇ ਵਾਲਾ ਨੇੜੇ ਨਰਾਇਣਾ ਸਕੂਲ ਅਤੇ ਦੋ ਹੋਰ ਪ੍ਰਾਈਵੇਟ ਸਕੂਲ ਸ਼ਾਮਲ ਸਨ। ਈਮੇਲਾਂ ਵਿੱਚ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਸੀ।

Continues below advertisement

ਜਿਵੇਂ ਹੀ ਸਕੂਲ ਪ੍ਰਬੰਧਨ ਨੂੰ ਇਸ ਬਾਰੇ ਪਤਾ ਲੱਗਿਆ, ਉਨ੍ਹਾਂ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ। ਸਕੂਲ ਪ੍ਰਿੰਸੀਪਲ ਨੇ ਦੱਸਿਆ ਕਿ ਸੁਰੱਖਿਆ ਕਾਰਨਾਂ ਕਰਕੇ ਸਕੂਲ ਨੂੰ ਤੁਰੰਤ ਖਾਲੀ ਕਰਵਾ ਲਿਆ ਅਤੇ ਬੱਚਿਆਂ ਨੂੰ ਘਰ ਭੇਜ ਦਿੱਤਾ ਗਿਆ।

ਮਾਪਿਆਂ ਨੂੰ ਵੀ ਬੁਲਾਇਆ ਗਿਆ ਅਤੇ ਆਪਣੇ ਬੱਚਿਆਂ ਨੂੰ ਲੈਕੇ ਜਾਣ ਲਈ ਕਿਹਾ। ਪੁਲਿਸ ਟੀਮਾਂ ਨੇ ਮੌਕੇ 'ਤੇ ਪਹੁੰਚ ਕੇ ਸਕੂਲ ਦੀ ਪੂਰੀ ਤਰ੍ਹਾਂ ਤਲਾਸ਼ੀ ਲਈ। ਹੁਣ ਤੱਕ ਕੋਈ ਸ਼ੱਕੀ ਵਸਤੂ ਨਹੀਂ ਮਿਲੀ ਹੈ, ਪਰ ਸੁਰੱਖਿਆ ਏਜੰਸੀਆਂ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਸ ਤੋਂ ਬਾਅਦ ਪੂਰੇ ਸ਼ਹਿਰ ਵਿੱਚ ਦਹਿਸ਼ਤ ਦਾ ਮਾਹੌਲ ਹੈ ਅਤੇ ਬੱਚਿਆਂ ਦੇ ਮਾਪਿਆਂ ਵਿੱਚ ਵੀ ਡਰ ਦਾ ਮਾਹੌਲ ਬਣਿਆ ਹੋਇਆ ਹੈ।