ਪੜਚੋਲ ਕਰੋ

ਮਜੀਠੀਆ ਨੇ ਡੱਕਿਆ ਬੋਨੀ ਅਜਨਾਲਾ ਦਾ ਰਾਹ, ਸੁਖਬੀਰ ਨੂੰ ਵਿਖਾਈਆਂ ਅੱਖਾਂ, ਟਲ ਗਿਆ ਫੈਸਲਾ

ਅਜਨਾਲਾ ਹਲਕੇ ਦੇ ਸਾਬਕਾ ਅਕਾਲੀ ਵਿਧਾਇਕ ਅਮਰਪਾਲ ਸਿੰਘ ਬੋਨੀ ਦੀ ਸ਼੍ਰੋਮਣੀ ਅਕਾਲੀ ਦਲ 'ਚ ਵਾਪਸੀ ਫਿਲਹਾਲ ਟਲ ਗਈ ਹੈ। ਇਸ ਪਿੱਛੇ ਮੁੱਖ ਕਾਰਨ ਮਾਝੇ ਦੇ ਪ੍ਰਮੁੱਖ ਅਕਾਲੀ ਆਗੂ ਤੇ ਬਾਦਲ ਪਰਿਵਾਰ ਦੇ ਨਜ਼ਦੀਕੀ ਰਿਸ਼ਤੇਦਾਰ ਬਿਕਰਮ ਸਿੰਘ ਮਜੀਠੀਆ ਦੀ ਨਾਰਾਜ਼ਗੀ ਦੱਸੀ ਜਾ ਰਹੀ ਹੈ। ਇਸ ਕਾਰਨ ਸਮੇਂ ਦੀ ਨਜ਼ਾਕਤ ਨੂੰ ਦੇਖਦੇ ਹੋਏ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਆਪਣੇ ਪੈਰ ਪਿਛਾਂਹ ਖਿੱਚਦੇ ਹੋਏ ਬੋਨੀ ਅਜਨਾਲਾ ਦੀ ਅਕਾਲੀ ਦਲ 'ਚ ਸ਼ਮੂਲੀਅਤ ਨੂੰ ਹਾਲ ਦੀ ਘੜੀ ਟਾਲ ਦਿੱਤਾ ਹੈ।

ਗਗਨਦੀਪ ਸ਼ਰਮਾ ਅੰਮ੍ਰਿਤਸਰ: ਅਜਨਾਲਾ ਹਲਕੇ ਦੇ ਸਾਬਕਾ ਅਕਾਲੀ ਵਿਧਾਇਕ ਅਮਰਪਾਲ ਸਿੰਘ ਬੋਨੀ ਦੀ ਸ਼੍ਰੋਮਣੀ ਅਕਾਲੀ ਦਲ 'ਚ ਵਾਪਸੀ ਫਿਲਹਾਲ ਟਲ ਗਈ ਹੈ। ਇਸ ਪਿੱਛੇ ਮੁੱਖ ਕਾਰਨ ਮਾਝੇ ਦੇ ਪ੍ਰਮੁੱਖ ਅਕਾਲੀ ਆਗੂ ਤੇ ਬਾਦਲ ਪਰਿਵਾਰ ਦੇ ਨਜ਼ਦੀਕੀ ਰਿਸ਼ਤੇਦਾਰ ਬਿਕਰਮ ਸਿੰਘ ਮਜੀਠੀਆ ਦੀ ਨਾਰਾਜ਼ਗੀ ਦੱਸੀ ਜਾ ਰਹੀ ਹੈ। ਇਸ ਕਾਰਨ ਸਮੇਂ ਦੀ ਨਜ਼ਾਕਤ ਨੂੰ ਦੇਖਦੇ ਹੋਏ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਆਪਣੇ ਪੈਰ ਪਿਛਾਂਹ ਖਿੱਚਦੇ ਹੋਏ ਬੋਨੀ ਅਜਨਾਲਾ ਦੀ ਅਕਾਲੀ ਦਲ 'ਚ ਸ਼ਮੂਲੀਅਤ ਨੂੰ ਹਾਲ ਦੀ ਘੜੀ ਟਾਲ ਦਿੱਤਾ ਹੈ।

ਮਜੀਠੀਆ ਨੇ ਡੱਕਿਆ ਬੋਨੀ ਅਜਨਾਲਾ ਦਾ ਰਾਹ, ਸੁਖਬੀਰ ਨੂੰ ਵਿਖਾਈਆਂ ਅੱਖਾਂ, ਟਲ ਗਿਆ ਫੈਸਲਾ

ਦਰਅਸਲ ਸੁਖਦੇਵ ਸਿੰਘ ਢੀਡਸਾ ਤੇ ਪਰਮਿੰਦਰ ਢੀਡਸਾ ਅਕਾਲੀ ਦਲ ਤੋਂ ਬਾਗੀ ਹੋਣ ਕਾਰਨ ਸੁਖਬੀਰ ਬਾਦਲ ਅਜਨਾਲਾ ਤੋਂ ਸਾਬਕਾ ਅਕਾਲੀ ਵਿਧਾਇਕ ਅਮਰਪਾਲ ਸਿੰਘ ਬੋਨੀ ਨੂੰ ਅਕਾਲੀ ਦਲ ਵਿੱਚ ਸ਼ਾਮਲ ਕਰਕੇ ਵੱਡਾ ਝਟਕਾ ਦੇਣਾ ਚਾਹੁੰਦੇ ਸਨ। ਸੁਖਬੀਰ ਬਾਦਲ ਨੇ ਰਣਜੀਤ ਸਿੰਘ ਬ੍ਰਹਮਪੁਰਾ, ਸੇਵਾ ਸਿੰਘ ਸੇਖਵਾਂ ਤੇ ਅਜਨਾਲਾ ਪਰਿਵਾਰ ਦੇ ਅਕਾਲੀ ਦਲ ਵਿੱਚੋਂ ਬਾਗੀ ਹੋਣ ਦੀ ਘਟਨਾ ਨੂੰ ਗੰਭੀਰ ਨਹੀਂ ਲਿਆ ਪਰ ਢੀਂਡਸਿਆਂ ਦੇ ਵੱਖ ਹੋਣ ਨਾਲ ਸੁਖਬੀਰ ਬਾਦਲ ਨੂੰ ਜ਼ਰੂਰ ਝਟਕਾ ਲੱਗਾ ਹੈ। ਸੁਖਬੀਰ ਬਾਦਲ ਇਸ ਲਈ ਟਕਸਾਲੀਆਂ ਨੂੰ ਇਸ ਦਾ ਜਵਾਬ ਦੇਣਾ ਚਾਹੁੰਦੇ ਸੀ। ਇਸ ਲਈ ਚਰਚਾ ਹੈ ਕਿ ਸੁਖਬੀਰ ਤੇ ਬੋਨੀ ਵਿਚਾਲੇ ਮੀਟਿੰਗ ਵੀ ਹੋ ਚੁੱਕੀ ਸੀ। ਸੂਤਰਾਂ ਮੁਤਾਬਕ ਸੁਖਬੀਰ ਨੇ ਇਸ ਬਾਰੇ ਬਿਕਰਮ ਮਜੀਠੀਆ ਨੂੰ ਦੱਸ ਤਾਂ ਦਿੱਤਾ ਸੀ ਪਰ ਬਿਕਰਮ ਅਸਹਿਮਤ ਦੱਸੇ ਜਾਂਦੇ ਹਨ, ਕਿਉਂਕਿ ਬੋਨੀ ਅਜਨਾਲਾ ਨੇ ਟਕਸਾਲੀ ਅਕਾਲੀ ਦਲ ਦੇ ਗਠਨ ਮੌਕੇ ਸਭ ਤੋਂ ਵੱਧ ਮਜੀਠੀਆ 'ਤੇ ਹਮਲੇ ਕੀਤੇ ਸਨ ਤੇ ਨਿੱਜੀ ਦੂਸ਼ਣਬਾਜੀ ਕੀਤੀ ਸੀ। ਇਸ ਕਾਰਨ ਮਜੀਠੀਆ ਬੋਨੀ 'ਤੇ ਕਾਫੀ ਔਖੇ ਸਨ। ਇਸੇ ਕਰਕੇ ਬਿਕਰਮ ਮਜੀਠੀਆ ਨੇ ਅਜਨਾਲਾ ਹਲਕੇ ਦੀ ਵਾਗਡੋਰ ਆਪਣੇ ਹੱਥਾਂ ਲੈਂਦਿਆਂ ਆਪਣੇ ਨਜ਼ਦੀਕੀ ਸਾਥੀ ਜੋਧ ਸਿੰਘ ਸਮਰਾ ਨੂੰ ਅਜਨਾਲਾ ਹਲਕੇ ਦਾ ਅਕਾਲੀ ਦਲ ਵੱਲੋਂ ਇੰਚਾਰਜ ਥਾਪ ਦਿੱਤਾ ਸੀ। ਇਸ ਦਾ ਐਲਾਨ ਵੀ ਸੁਖਬੀਰ ਬਾਦਲ ਨੇ ਖੁਦ ਅਜਨਾਲਾ ਜਾ ਕੇ ਕੀਤਾ ਸੀ। ਸੂਤਰਾਂ ਮੁਤਾਬਕ ਸੁਖਬੀਰ ਬਾਦਲ ਦੀ ਬੀਤੇ ਕੱਲ੍ਹ ਅੰਮ੍ਰਿਤਸਰ ਦੀ ਫੇਰੀ ਦੌਰਾਨ ਸੁਖਬੀਰ ਬਾਦਲ ਦਾ ਬੋਨੀ ਅਜਨਾਲਾ ਦੇ ਘਰ ਜਾਣ ਦਾ ਪ੍ਰੋਗਰਾਮ ਸੀ, ਜੋ ਐਨ ਮੌਕੇ 'ਤੇ ਰੱਦ ਹੋ ਗਿਆ। ਇਸ ਤੋਂ ਬਾਅਦ ਸੁਖਬੀਰ ਨੇ ਅਕਾਲੀ ਨੇਤਾ ਵਿਰਸਾ ਸਿੰਘ ਵਲਟੋਹਾ ਦੇ ਘਰ ਮਾਝੇ ਦੇ ਅਕਾਲੀ ਆਗੂਆਂ ਨਾਲ ਮੀਟਿੰਗ ਕੀਤੀ ਤੇ 13 ਫਰਵਰੀ ਦੀ ਰੈਲੀ ਬਾਰੇ ਚਰਚਾ ਕੀਤੀ। ਇਸ ਮੀਟਿੰਗ ਵਿੱਚ ਬਿਕਰਮ ਮਜੀਠੀਆ ਤੇ ਅਜਨਾਲਾ ਦੇ ਇੰਚਾਰਜ ਜੋਧ ਸਿੰਘ ਸਮਰਾ ਗੈਰਹਾਜ਼ਰ ਰਹੇ। ਇਸ ਮਾਮਲੇ 'ਤੇ ਜਿੱਥੇ ਸੁਖਬੀਰ ਬਾਦਲ ਕਹਿ ਰਹੇ ਨੇ ਬੋਨੀ ਅਜਨਾਲਾ ਜੇ ਚਾਹੁਣ ਤਾਂ ਆਪਣੀ ਮਾਂ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ ਪਰ ਹਾਲੇ ਤਕ ਬਿਕਰਮ ਮਜੀਠੀਆ ਦਾ ਕੋਈ ਬਿਆਨ ਸਾਹਮਣੇ ਨਹੀਂ ਆਇਆ। ਸੂਤਰਾਂ ਮੁਤਾਬਕ ਬਿਕਰਮ ਮਜੀਠੀਆ ਬੋਨੀ ਤੋਂ ਨਾਰਾਜ ਹਨ। ਇਸ ਤੋਂ ਪਹਿਲਾਂ ਵੀ ਪਿਛਲੀ ਅਕਾਲੀ ਸਰਕਾਰ ਵੇਲੇ ਬਿਕਰਮ ਮਜੀਠੀਆ ਤੇ ਬੋਨੀ ਅਜਨਾਲਾ ਵਿਚਾਲੇ ਕਈ ਵਾਰ ਮਤਭੇਦ ਹੋ ਚੁੱਕੇ ਹਨ। ਹੁਣ ਚਰਚਾ ਚਲ ਰਹੀ ਹੈ ਕਿ 13 ਫਰਵਰੀ ਨੂੰ ਬੋਨੀ ਦੇ ਅਕਾਲੀ ਦਲ ਦੀ ਰੈਲੀ ਚ ਸ਼ਾਮਲ ਹੋਣ ਦੀਆਂ ਸੰਭਾਵਨਾ ਘੱਟ ਹੈ ਭਾਵੇਂਕਿ ਮਾਝੇ ਨਾਲ ਜੁੜੇ ਸਾਰੇ ਫੈਸਲੇ ਅਕਾਲੀ ਦਲ ਵੱਲੋਂ ਬਿਕਰਮ ਮਜੀਠੀਆ ਦੀ ਸਹਿਮਤੀ ਨਾਲ ਲਏ ਜਾਂਦੇ ਹਨ ਪਰ ਇਸ ਮਾਮਲੇ ਵਿੱਚ ਸੁਖਬੀਰ ਬਾਦਲ ਟਕਸਾਲੀਆਂ ਨੂੰ ਝਟਕਾ ਦੇਣ ਦੇ ਚੱਕਰ ਵਿੱਚ ਕਾਹਲੀ ਕਰਨ ਦੇ ਚੱਕਰ ਵਿੱਚ ਸੀ ਜੋ ਬਿਕਰਮ ਮਜੀਠੀਆ ਦੇ ਗਲੇ ਨਹੀਂ ਉੱਤਰੀ। ਦੂਜੇ ਪਾਸੇ ਬੋਨੀ ਅਜਨਾਲਾ ਨੇ ਸੰਪਰਕ ਕਰਨ 'ਤੇ ਕਿਹਾ ਕਿ ਉਹ ਪੰਥ ਦੀ ਚੜਦੀ ਕਲਾ ਦੇ ਹਮਾਇਤੀ ਰਹੇ ਹਨ ਤੇ 13 ਫਰਵਰੀ ਤੋਂ ਬਾਅਦ ਮੀਡੀਆ ਨਾਲ ਗੱਲ ਕਰਨਗੇ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab By Poll: ਬਰਨਾਲਾ 'ਚ ਤਿਕੋਣਾ ਮੁਕਾਬਲਾ, ਆਪ ਨੂੰ ਬਾਗ਼ੀ ਦਾ ਨੁਕਸਾਨ,  ਸ਼ਹਿਰੀ ਵੋਟਰਾਂ 'ਤੇ BJP ਦੀ ਟੇਕ, ਕਾਂਗਰਸ ਵੀ ਆਸਵੰਦ, ਜਾਣੋ ਕਿਸਦਾ ਪਲੜਾ ਭਾਰੀ ?
Punjab By Poll: ਬਰਨਾਲਾ 'ਚ ਤਿਕੋਣਾ ਮੁਕਾਬਲਾ, ਆਪ ਨੂੰ ਬਾਗ਼ੀ ਦਾ ਨੁਕਸਾਨ, ਸ਼ਹਿਰੀ ਵੋਟਰਾਂ 'ਤੇ BJP ਦੀ ਟੇਕ, ਕਾਂਗਰਸ ਵੀ ਆਸਵੰਦ, ਜਾਣੋ ਕਿਸਦਾ ਪਲੜਾ ਭਾਰੀ ?
ਯੂਟਿਊਬ ਦੇਖ ਕੇ ਬਣਾਇਆ ਬੰ*ਬ! ਟੀਚਰ ਦੀ ਕੁਰਸੀ ਥੱਲੇ ਰੱਖ ਕੇ ਖੇਡੀ ਜਾ*ਨਲੇਵਾ ਖੇਡ, ਮੱਚ ਗਈ ਤਰਥੱਲੀ
ਯੂਟਿਊਬ ਦੇਖ ਕੇ ਬਣਾਇਆ ਬੰ*ਬ! ਟੀਚਰ ਦੀ ਕੁਰਸੀ ਥੱਲੇ ਰੱਖ ਕੇ ਖੇਡੀ ਜਾ*ਨਲੇਵਾ ਖੇਡ, ਮੱਚ ਗਈ ਤਰਥੱਲੀ
Study In UK: ਭਾਰਤੀ ਵਿਦਿਆਰਥੀਆਂ ਦਾ UK ਤੋਂ ਮੋਹ ਹੋਇਆ ਭੰਗ, 20 ਫੀਸਦੀ ਦੀ ਆਈ ਗਿਰਾਵਟ, ਜਾਣੋ ਕੀ ਵਜ੍ਹਾ ?
Study In UK: ਭਾਰਤੀ ਵਿਦਿਆਰਥੀਆਂ ਦਾ UK ਤੋਂ ਮੋਹ ਹੋਇਆ ਭੰਗ, 20 ਫੀਸਦੀ ਦੀ ਆਈ ਗਿਰਾਵਟ, ਜਾਣੋ ਕੀ ਵਜ੍ਹਾ ?
IPL 2025 Mega Auction: ਪੰਜਾਬ ਨੇ 29 ਕਰੋੜ 'ਚ ਖਰੀਦਿਆ ਪੰਤ, ਵੇਖੋ ਪੂਰੀ ਲਿਸਟ ਕੌਣ ਕਿੰਨੇ 'ਚ ਵਿਕਿਆ
IPL 2025 Mega Auction: ਪੰਜਾਬ ਨੇ 29 ਕਰੋੜ 'ਚ ਖਰੀਦਿਆ ਪੰਤ, ਵੇਖੋ ਪੂਰੀ ਲਿਸਟ ਕੌਣ ਕਿੰਨੇ 'ਚ ਵਿਕਿਆ
Advertisement
ABP Premium

ਵੀਡੀਓਜ਼

Canada ਸਰਕਾਰ ਦਾ ਪੰਜਾਬੀਆਂ ਨੂੰ ਵੱਡਾ ਝੱਟਕਾ ! ਪੰਜਾਬੀ ਨਹੀਂ ਕਰ ਪਾਉਣਗੇ ਕੈਨੇਡਾ 'ਚ ਇਹ ਕੰਮ.. | Justin TrudeauAAP ਨੂੰ ਲੱਗਿਆ ਵੱਡਾ ਝਟਕਾ! ਵੋਟਾਂ ਤੋਂ ਪਹਿਲਾਂ ਮੰਤਰੀ ਨੇ ਦਿੱਤਾ ਅਸਤੀਫ਼ਾ, ਕਿਹਾ- ਨਹੀਂ ਬਚਿਆ ਸੀ ਕੋਈ ਚਾਰਾ | BJPSukhbir Badal Resignation |ਕਿਉਂ ਮਜ਼ਬੂਰ ਹੋਏ ਸੁਖਬੀਰ ਬਾਦਲ ਅਸਤੀਫ਼ੇ ਨੂੰ Virsa Singh Valtoha ਦਾ ਵੱਡਾ ਖ਼ੁਲਾਸਾ!By Election | ਜ਼ਿਮਨੀ ਚੋਣਾਂ 'ਚ ਹੋਵੇਗੀ live ਵੀਡੀਓਗ੍ਰਾਫੀ  ਚੋਣਾਂ 'ਚ ਸਖ਼ਤ ਹੋਇਆ ਇਲੈਕਸ਼ਨ ਕਮਸ਼ਿਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab By Poll: ਬਰਨਾਲਾ 'ਚ ਤਿਕੋਣਾ ਮੁਕਾਬਲਾ, ਆਪ ਨੂੰ ਬਾਗ਼ੀ ਦਾ ਨੁਕਸਾਨ,  ਸ਼ਹਿਰੀ ਵੋਟਰਾਂ 'ਤੇ BJP ਦੀ ਟੇਕ, ਕਾਂਗਰਸ ਵੀ ਆਸਵੰਦ, ਜਾਣੋ ਕਿਸਦਾ ਪਲੜਾ ਭਾਰੀ ?
Punjab By Poll: ਬਰਨਾਲਾ 'ਚ ਤਿਕੋਣਾ ਮੁਕਾਬਲਾ, ਆਪ ਨੂੰ ਬਾਗ਼ੀ ਦਾ ਨੁਕਸਾਨ, ਸ਼ਹਿਰੀ ਵੋਟਰਾਂ 'ਤੇ BJP ਦੀ ਟੇਕ, ਕਾਂਗਰਸ ਵੀ ਆਸਵੰਦ, ਜਾਣੋ ਕਿਸਦਾ ਪਲੜਾ ਭਾਰੀ ?
ਯੂਟਿਊਬ ਦੇਖ ਕੇ ਬਣਾਇਆ ਬੰ*ਬ! ਟੀਚਰ ਦੀ ਕੁਰਸੀ ਥੱਲੇ ਰੱਖ ਕੇ ਖੇਡੀ ਜਾ*ਨਲੇਵਾ ਖੇਡ, ਮੱਚ ਗਈ ਤਰਥੱਲੀ
ਯੂਟਿਊਬ ਦੇਖ ਕੇ ਬਣਾਇਆ ਬੰ*ਬ! ਟੀਚਰ ਦੀ ਕੁਰਸੀ ਥੱਲੇ ਰੱਖ ਕੇ ਖੇਡੀ ਜਾ*ਨਲੇਵਾ ਖੇਡ, ਮੱਚ ਗਈ ਤਰਥੱਲੀ
Study In UK: ਭਾਰਤੀ ਵਿਦਿਆਰਥੀਆਂ ਦਾ UK ਤੋਂ ਮੋਹ ਹੋਇਆ ਭੰਗ, 20 ਫੀਸਦੀ ਦੀ ਆਈ ਗਿਰਾਵਟ, ਜਾਣੋ ਕੀ ਵਜ੍ਹਾ ?
Study In UK: ਭਾਰਤੀ ਵਿਦਿਆਰਥੀਆਂ ਦਾ UK ਤੋਂ ਮੋਹ ਹੋਇਆ ਭੰਗ, 20 ਫੀਸਦੀ ਦੀ ਆਈ ਗਿਰਾਵਟ, ਜਾਣੋ ਕੀ ਵਜ੍ਹਾ ?
IPL 2025 Mega Auction: ਪੰਜਾਬ ਨੇ 29 ਕਰੋੜ 'ਚ ਖਰੀਦਿਆ ਪੰਤ, ਵੇਖੋ ਪੂਰੀ ਲਿਸਟ ਕੌਣ ਕਿੰਨੇ 'ਚ ਵਿਕਿਆ
IPL 2025 Mega Auction: ਪੰਜਾਬ ਨੇ 29 ਕਰੋੜ 'ਚ ਖਰੀਦਿਆ ਪੰਤ, ਵੇਖੋ ਪੂਰੀ ਲਿਸਟ ਕੌਣ ਕਿੰਨੇ 'ਚ ਵਿਕਿਆ
Crime News: ਫ਼ਰੀਦਕੋਟ 'ਚ ਵੱਡੇ ਭਰਾ ਨੇ ਕੀਤਾ ਛੋਟੇ ਭਰਾ ਦਾ ਕਤਲ, ਗਰਮ ਪਾਣੀ ਨਾਲ ਨਹਾਉਣ ਨੂੰ ਲੈ ਕੇ ਹੋਇਆ ਝਗੜਾ, ਤੇਜ਼ਧਾਰ ਹਥਿਆਰ ਨਾਲ ਵੱਢਿਆ
Crime News: ਫ਼ਰੀਦਕੋਟ 'ਚ ਵੱਡੇ ਭਰਾ ਨੇ ਕੀਤਾ ਛੋਟੇ ਭਰਾ ਦਾ ਕਤਲ, ਗਰਮ ਪਾਣੀ ਨਾਲ ਨਹਾਉਣ ਨੂੰ ਲੈ ਕੇ ਹੋਇਆ ਝਗੜਾ, ਤੇਜ਼ਧਾਰ ਹਥਿਆਰ ਨਾਲ ਵੱਢਿਆ
ITR: ਵਿਦੇਸ਼ਾਂ 'ਚ ਡਾਲਰ ਕਮਾਉਣ ਵਾਲਿਆਂ ਨੂੰ ਭਾਰਤ ਸਰਕਾਰ ਦਾ ਵੱਡਾ ਝਟਕਾ ! ਜਾਣਕਾਰੀ ਨਾ ਦੇਣ ਵਾਲਿਆਂ ਨੂੰ 10 ਲੱਖ ਤੱਕ ਜੁਰਮਾਨਾ
ITR: ਵਿਦੇਸ਼ਾਂ 'ਚ ਡਾਲਰ ਕਮਾਉਣ ਵਾਲਿਆਂ ਨੂੰ ਭਾਰਤ ਸਰਕਾਰ ਦਾ ਵੱਡਾ ਝਟਕਾ ! ਜਾਣਕਾਰੀ ਨਾ ਦੇਣ ਵਾਲਿਆਂ ਨੂੰ 10 ਲੱਖ ਤੱਕ ਜੁਰਮਾਨਾ
Punjab Haryana Weather: ਪੰਜਾਬ ਤੇ ਹਰਿਆਣਾ ਦੀ ਹਵਾ 'ਚ ਘੁਲਿਆ ਜਹਿਰ! ਡਿਪਟੀ ਕਮਿਸ਼ਨਰਾਂ ਨੂੰ ਸਕੂਲਾਂ  'ਚ ਛੁੱਟੀਆਂ ਕਰਨ ਦੇ ਨਿਰਦੇਸ਼
ਪੰਜਾਬ ਤੇ ਹਰਿਆਣਾ ਦੀ ਹਵਾ 'ਚ ਘੁਲਿਆ ਜਹਿਰ! ਡਿਪਟੀ ਕਮਿਸ਼ਨਰਾਂ ਨੂੰ ਸਕੂਲਾਂ  'ਚ ਛੁੱਟੀਆਂ ਕਰਨ ਦੇ ਨਿਰਦੇਸ਼
ਆਪ ਨੂੰ ਲੱਗਿਆ ਵੱਡਾ ਝਟਕਾ ! ਵੋਟਾਂ ਤੋਂ ਪਹਿਲਾਂ ਮੰਤਰੀ ਨੇ  ਅਹੁਦੇ ਤੇ ਪਾਰਟੀ ਤੋਂ ਦਿੱਤਾ ਅਸਤੀਫ਼ਾ, ਕਿਹਾ- ਨਹੀਂ ਬਚਿਆ ਸੀ ਕੋਈ ਚਾਰਾ
ਆਪ ਨੂੰ ਲੱਗਿਆ ਵੱਡਾ ਝਟਕਾ ! ਵੋਟਾਂ ਤੋਂ ਪਹਿਲਾਂ ਮੰਤਰੀ ਨੇ ਅਹੁਦੇ ਤੇ ਪਾਰਟੀ ਤੋਂ ਦਿੱਤਾ ਅਸਤੀਫ਼ਾ, ਕਿਹਾ- ਨਹੀਂ ਬਚਿਆ ਸੀ ਕੋਈ ਚਾਰਾ
Embed widget