Punjab News: ਪੰਜਾਬ 'ਚ ਘਰੇਲੂ LPG ਸਿਲੰਡਰ ਦੀ ਬੁਕਿੰਗ ਬੰਦ! ਲੋਕਾਂ 'ਚ ਮੱਚੀ ਹਲਚਲ; ਕਮਰਸ਼ੀਅਲ ਸਿਲੰਡਰ 3500 ਰੁਪਏ ਹੋਇਆ ਮਹਿੰਗਾ...
LPG Prices Hike in Punjab: ਇਜ਼ਰਾਈਲ-ਇਰਾਨ ਵਿਚਾਲੇ ਚੱਲ ਰਹੀ ਜੰਗ ਦਾ ਅਸਰ ਹੁਣ ਪੰਜਾਬ ਉੱਪਰ ਹਾਵੀ ਹੋ ਰਿਹਾ ਹੈ। ਦੱਸ ਦੇਈਏ ਕਿ ਇਸ ਜੰਗ ਦੇ ਚਲਦਿਆਂ ਤੇਲ ਤੇ ਗੈਸ ਦੀ ਸਪਲਾਈ ਲਗਾਤਾਰ ਪ੍ਰਭਾਵਿਤ ਹੋ ਰਹੀ ਹੈ...

LPG Prices Hike in Punjab: ਇਜ਼ਰਾਈਲ-ਇਰਾਨ ਵਿਚਾਲੇ ਚੱਲ ਰਹੀ ਜੰਗ ਦਾ ਅਸਰ ਹੁਣ ਪੰਜਾਬ ਉੱਪਰ ਹਾਵੀ ਹੋ ਰਿਹਾ ਹੈ। ਦੱਸ ਦੇਈਏ ਕਿ ਇਸ ਜੰਗ ਦੇ ਚਲਦਿਆਂ ਤੇਲ ਤੇ ਗੈਸ ਦੀ ਸਪਲਾਈ ਲਗਾਤਾਰ ਪ੍ਰਭਾਵਿਤ ਹੋ ਰਹੀ ਹੈ। ਸੂਬੇ ਵਿੱਚ ਕਮਰਸ਼ੀਅਲ LPG ਸਿਲੰਡਰਾਂ ਦੀ ਸਪਲਾਈ ਲਗਭਗ ਠੱਪ ਹੋ ਗਈ ਹੈ ਤੇ ਸਿਰਫ਼ 2 ਤੋਂ 3 ਦਿਨ ਦਾ ਸਟਾਕ ਬਚਿਆ ਹੈ। ਉੱਥੇ ਹੀ ਬਠਿੰਡਾ ਵਿਚ ਗੈਸ ਦੀ ਕਮੀ ਕਾਰਨ NFL ਪਲਾਂਟ ਵੀ ਬੰਦ ਹੋ ਗਿਆ ਹੈ। ਇਨ੍ਹਾਂ ਹਾਲਾਤ ਦਾ ਫ਼ਾਇਦਾ ਕਾਲਾਬਾਜ਼ਾਰੀ ਕਰਨ ਵਾਲਿਆਂ ਨੇ ਵੀ ਚੁੱਕਣਾ ਸ਼ੁਰੂ ਕਰ ਦਿੱਤਾ ਹੈ। ਕੁਝ ਥਾਵਾਂ 'ਤੇ ਕਮਰਸ਼ੀਅਲ ਗੈਸ ਸਿਲੰਡਰ 3000-3500 ਰੁਪਏ ਤਕ ਬਲੈਕ ਵਿਚ ਵਿਕਣ ਦੀਆਂ ਖ਼ਬਰਾਂ ਵੀ ਸਾਹਮਣੇ ਆ ਰਹੀਆਂ ਹਨ।
ਗੈਸ ਏਜੰਸੀਆਂ ਨੂੰ ਪਈਆਂ ਭਾਜੜਾਂ
ਗੈਸ ਏਜੰਸੀਆਂ ਫ਼ਿਲਹਾਲ ਪੁਰਾਣੀ ਬੁਕਿੰਗ ਕਲੀਅਰ ਕਰ ਰਹੀਆਂ ਹਨ, ਜਿਸ ਦੀ ਇਕ ਹਫ਼ਤੇ ਦੇ ਕਰੀਬ ਪੈਂਡੈਂਸੀ ਚੱਲ ਰਹੀ ਹੈ। ਹੋਰ ਤਾਂ ਹੋਰ, ਕਈ ਥਾਵਾਂ 'ਤੇ ਕੀਮਤਾਂ ਵਧਣ ਤੋਂ ਪਹਿਲਾਂ ਬੁਕ ਕੀਤੇ ਗਏ ਗੈਸ ਸਿਲੰਡਰਾਂ ਲਈ ਵੀ ਨਵੀਆਂ ਕੀਮਤਾਂ ਮੁਤਾਬਕ ਪੈਸੇ ਲਏ ਜਾਣ ਦੇ ਮਾਮਲੇ ਸਾਹਮਣੇ ਆ ਰਹੇ ਹਨ। ਮੀਡੀਆ ਰਿਪੋਰਟਾਂ ਮੁਤਾਬਕ, ਲੁਧਿਆਣਾ ਤੇ ਫਰੀਦਕੋਟ ਵਿਚ ਸਰਵਰ ਡਾਊਨ ਹੋਣ ਕਾਰਨ ਘਰੇਲੂ ਸਿਲੰਡਰਾਂ ਦੀ ਬੁਕਿੰਗ ਨਹੀਂ ਹੋ ਪਾ ਰਹੀ। ਬਹੁਤ ਸਾਰੇ ਇਲਾਕਿਆਂ ਵਿਚ ਗੈਸ ਏਜੰਸੀਆਂ 'ਤੇ ਲੰਮੀਆਂ ਲਾਈਨਾਂ ਲੱਗੀਆਂ ਨਜ਼ਰ ਆਈਆਂ। ਇਸੇ ਤਰ੍ਹਾਂ ਕੰਪਨੀਆਂ ਵੱਲੋਂ ਮੋਬਾਈਲ ਰਾਹੀਂ ਬੁੱਕ ਹੋਣ ਵਾਲੇ ਸਿਲੰਡਰਾਂ ਦੀ ਪੁਸ਼ਟੀ ਲਈ ਮੈਸੇਜ ਨਾ ਮਿਲਣ ਕਾਰਨ ਲੋਕ ਘਬਰਾ ਰਹੇ ਹਨ। ਇਸੇ ਤਰ੍ਹਾਂ ਬਹੁਤ ਸਾਰੇ ਜ਼ਿਲ੍ਹਿਆਂ ਵਿਚ ਕਮਰਸ਼ੀਅਲ ਸਿਲੰਡਰਾਂ ਦੀ ਸਪਲਾਈ ਠੱਪ ਪਈ ਹੈ।
ਪੰਜਾਬ ਹੋਟਲ ਐਂਡ ਰੈਸਟੋਰੈਂਟ ਐਸੋਸੀਏਸ਼ਨ ਦੇ ਪ੍ਰਧਾਨ ਅਮਰਵੀਰ ਸਿੰਘ ਨੇ ਮੁਤਾਬਕ, ਕਮਰਸ਼ੀਅਲ ਸਿਲੰਡਰਾਂ ਦੀ ਸਪਾਲਈ ਪੂਰੀ ਤਰ੍ਹਾਂ ਬੰਦ ਹੈ। ਜਿਨ੍ਹਾਂ ਲੋਕਾਂ ਦੇ ਘਰਾਂ ਵਿਚ ਵਿਆਹ ਜਾਂ ਹੋਰ ਪ੍ਰੋਗਰਾਮ ਹਨ, ਉਨ੍ਹਾਂ ਲਈ ਮੁਸੀਬਤ ਖੜ੍ਹੀ ਹੋ ਗਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜੇ ਅਗਲੇ 1-2 ਦਿਨਾਂ ਵਿਚ ਕੋਈ ਹੱਲ ਨਾ ਨਿਕਲਿਆ ਤਾਂ ਸਮੱਸਿਆ ਗੰਭੀਰ ਹੋ ਸਕਦੀ ਹੈ। ਇਸੇ ਤਰ੍ਹਾਂ ਜਲੰਧਰ ਦੇ ਲਾਡੋਵਾਲੀ ਰੋਡ 'ਤੇ ਇਕ ਢਾਬਾ ਕਰਮਚਾਰੀ ਧਿਰੇਂਦਰ ਦਾ ਕਹਿਣਾ ਹੈ ਕਿ ਕਮਰਸ਼ੀਅਲ ਗੈਸ ਸਿਲੰਡਰ ਬਲੈਕ ਵਿਚ 3500 ਰੁਪਏ ਵਿਚ ਮਿਲ ਰਿਹਾ ਹੈ। ਸੂਤਰਾਂ ਮੁਤਾਬਕ, ਲੁਧਿਆਣਾ ਵਿਚ ਵੀ ਕਮਰਸ਼ੀਅਲ ਸਿਲੰਡਰ 3 ਹਜ਼ਾਰ ਰੁਪਏ ਤੱਕ ਵਿਕ ਰਿਹਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟ੍ਰੈਂਡਿੰਗ ਟੌਪਿਕ





















