ਚੰਡੀਗੜ੍ਹ: ਨਵਜੋਤ ਸਿੱਧੂ ਨੇ ਅੱਜ ਫਿਰ ਧੜਾਧੜ ਟਵੀਟ ਦਾਗੇ ਹਨ। ਉਨ੍ਹਾਂ ਟਵੀਟ ਕਰਕੇ ਇੱਕ ਵਾਰ ਫਿਰ ਸੂਬੇ 'ਤੇ ਚੜ੍ਹੇ ਕਰਜ਼ੇ ਬਾਰੇ ਸਵਾਲ ਉਠਾਏ ਹਨ। ਉਨ੍ਹਾਂ ਕਿਹਾ ਹੈ ਕਿ ਅੱਜ ਪੰਜਾਬ ਭਾਰਤ ਦਾ ਸਭ ਤੋਂ ਵੱਧ ਕਰਜ਼ਾਈ ਸੂਬਾ ਹੈ। ਸਾਡੇ ਖਰਚੇ ਦਾ ਅੱਧਾ ਹਿੱਸਾ ਮਹਿੰਗੇ ਕਰਜ਼ੇ ਦੁਆਰਾ ਫ਼ੰਡ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਹੈ ਕਿ ਅਸਲ ਮੁੱਦਿਆਂ ਨੂੰ ਪਟੜੀ ਤੋਂ ਨਾ ਉੱਤਰਨ ਦਿੱਤਾ ਜਾਵੇ, ਜਿਨ੍ਹਾਂ ਦਾ ਪਾਰਟੀ ਵਰਕਰ ਤੇ ਹਰ ਪੰਜਾਬੀ ਹੱਲ ਚਾਹੁੰਦਾ ਹੈ।
ਟਵੀਟ ਵਿੱਚ ਸਿੱਧੂ ਨੇ ਲਿਖਿਆ ਕਿ ਵਿੱਤੀ ਜਵਾਬਦੇਹੀ ਤੇ ਪਾਰਦਰਸ਼ਤਾ ਪੰਜਾਬ ਮਾਡਲ ਦੇ ਥੰਮ੍ਹ ਹਨ ਤੇ ਉਧਾਰ ਲੈਣਾ ਅੱਗੇ ਦਾ ਰਸਤਾ ਨਹੀਂ। ਟੈਕਸ ਦਾ ਪੈਸਾ ਕਰਜ਼ਿਆਂ ਦੇ ਨਿਬੇੜੇ ਲਈ ਨਹੀਂ ਜਾਣਾ ਚਾਹੀਦਾ ਸਗੋਂ ਵਿਕਾਸ ਦੇ ਰੂਪ ਵਿੱਚ ਲੋਕਾਂ ਕੋਲ ਜਾਣਾ ਚਾਹੀਦਾ ਹੈ। ਸਿੱਧੂ ਦਾ ਕਹਿਣਾ ਹੈ ਕਿ ਵਿੱਤੀ ਰਿਪੋਰਟ ਨੂੰ ਹਰ ਮਹੀਨੇ ਜਨਤਕ ਕੀਤਾ ਜਾਵੇ।
ਦੱਸ ਦਈਏ ਕਿ ਨਵਜੋਤ ਸਿੱਧੂ ਪਿਛਲੇ ਸਮੇਂ ਤੋਂ ਪੰਜਾਬ ਦੇ ਅਹਿਮ ਮੁੱਦੇ ਉਠਾ ਰਹੇ ਹਨ। ਅਜਿਹਾ ਕਰਨ ਨਾਲ ਉਨ੍ਹਾਂ ਦੀ ਆਪਣੀ ਹੀ ਸਰਕਾਰ ਕਈ ਵਾਰ ਕਸੂਤੀ ਘਿਰ ਜਾਂਦੀ ਹੈ। ਨਵਜੋਤ ਸਿੱਧੂ ਦਾ ਕਹਿਣਾ ਹੈ ਕਿ ਉਹ ਮੁੱਦਿਆਂ ਦੀ ਸਿਆਸਤ ਕਰਦੇ ਹਨ। ਇਸ ਲਈ ਉਹ ਪੰਜਾਬੀਆਂ ਦੇ ਮੁੱਦੇ ਉਠਾ ਰਹੇ ਹਨ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ