Crime News: ਖਰੜ ਹਲਕੇ ਦੇ ਪਿੰਡ ਚੰਦੋ ਵਿੱਚ ਇੱਕ ਨੌਜਵਾਨ ਮਨੀਸ਼ ਰਾਣਾ ਬਾਊਂਸਰ ਦਾ ਗੋਲੀਆ ਮਾਰ ਕੇ ਕਤਲ ਕਰ ਦਿੱਤਾ ਗਿਆ। ਕਿਹਾ ਜਾ ਰਿਹਾ ਹੈ ਕਿ ਅਣਪਛਾਤੇ ਹਮਲਾਵਰਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਨੌਜਵਾਨ ਦੇ ਸਿਰ ਵਿੱਚ ਗੋਲ਼ੀ ਲੱਗਣ ਨਾਲ ਉਸ ਦੀ ਮੌਤ ਹੋ ਗਈ। ਇਸ ਤੋਂ ਬਾਅਦ ਨੇੜਲੇ ਇਲਾਕਿਆਂ ਵਿੱਚ ਦਹਿਸ਼ਤ ਦਾ ਮਾਹੌਲ ਹੈ। ਇਸ ਵਾਰਦਾਤ ਤੋਂ ਬਾਅਦ ਪੁਲਿਸ ਮੌਕੇ ਉੱਤੇ ਪਹੁੰਚ ਗਈ ਹੈ।