ਰਾਣਾ ਗੁਰਮੀਤ ਸਿੰਘ ਸੋਢੀ ਦੱਸਿਆ ਕਿ ਸਿਮਰਨਜੀਤ ਕੌਰ ਓਲੰਪਿਕ ਖੇਡਾਂ ਲਈ ਕੁਆਲੀਫਾਈ ਹੋਣ ਵਾਲੀ ਪਹਿਲੀ ਪੰਜਾਬਣ ਮੁੱਕੇਬਾਜ਼ ਹੈ। ਉਨ੍ਹਾਂ ਨੇ ਖਿਡਾਰਨ ਦੀ ਮਾਤਾ ਨੂੰ ਮੁਬਾਰਕ ਦਿੰਦਿਆਂ ਕਿਹਾ ਕਿ ਨਾ ਸਿਰਫ ਪੰਜਾਬ ਬਲਕਿ ਦੇਸ਼ ਨੂੰ ਉਸ ਉਪਰ ਮਾਣ ਹੈ ਜਿਸ ਨੇ ਏਸ਼ੀਆ ਓਸੀਨੀਆ ਕੁਆਲੀਫਾਈ ਮੁਕਾਬਲੇ ਵਿੱਚ ਚਾਂਦੀ ਦਾ ਤਮਗਾ ਜਿੱਤ ਕੇ ਦੁਨੀਆਂ ਦੇ ਸਭ ਤੋਂ ਵੱਡੇ ਖੇਡ ਮੰਚ ਵਿੱਚ ਹਾਜ਼ਰੀ ਭਰਨ ਦਾ ਦਾਅਵਾ ਕੀਤਾ। ਉਨ੍ਹਾਂ ਕਿਹਾ ਕਿ ਇਹ ਮੁੱਕੇਬਾਜ਼ ਪੰਜਾਬ ਦੀਆਂ ਉਨ੍ਹਾਂ ਕੁੜੀਆਂ ਲਈ ਵੀ ਪ੍ਰੇਰਣਾ ਬਣੇਗੀ, ਜਿਹੜੀਆਂ ਕੁੜੀਆਂ ਮੁੱਕੇਬਾਜ਼ੀ ਵਿੱਚ ਆਪਣਾ ਭਵਿੱਖ ਬਣਾਉਣਾ ਚਾਹੁੰਦੀਆਂ ਹਨ।
ਉਧਰ, ਦੂਜੇ ਪਾਸੇ ਸਿਮਰਨਜੀਤ ਦੀ ਮਾਤਾ ਰਾਜ ਪਾਲ ਕੌਰ ਨੇ ਕਿਹਾ ਕਿ ਉਹ ਕਾਫੀ ਖੁਸ਼ ਹੈ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀ ਬੇਟੀ ਨੂੰ ਇਹ ਚੈੱਕ ਭੇਟ ਕੀਤਾ ਗਿਆ ਹੈ ਤੇ ਉਨ੍ਹਾਂ ਨੂੰ ਉਮੀਦ ਹੈ ਕਿ ਉਨ੍ਹਾਂ ਦੀ ਬੇਟੀ ਓਲੰਪਿਕ ਸੋਨ ਤਗਮਾ ਜੇਤੂ ਜ਼ਰੂਰ ਜਿੱਤੇਗੀ।
ਸੁਰੇਸ਼ ਰੈਨਾ ਦੀ ਕੈਪਟਨ ਨੂੰ ਅਪੀਲ, ਭੂਆ ਦੇ ਘਰ 'ਤੇ ਹਮਲੇ ਖਿਲਾਫ ਮੰਗਿਆ ਐਕਸ਼ਨ
ਸਖ਼ਤ ਵਿਰੋਧ ਦੇ ਬਾਵਜੂਦ ਜੇਈਈ ਮੇਨਜ਼ ਦੀਆਂ ਪ੍ਰੀਖਿਆਵਾਂ ਸ਼ੁਰੂ, ਕੋਰੋਨਾ ਕਰਕੇ ਘੱਟ ਗਿਣਤੀ 'ਚ ਪਹੁੰਚੇ ਵਿਦਿਆਰਥੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904