ਪੜਚੋਲ ਕਰੋ
Advertisement
(Source: ECI/ABP News/ABP Majha)
ਪੰਜਾਬ 'ਚ ਬਾਕਸਿੰਗ ਦਾ ਕੌਮੀ ਪੱਧਰ ਤੇ ਗੋਲਡ ਮੈਡਲ ਜੇਤੂ ਖਿਡਾਰੀ ਚੜ੍ਹਿਆ ‘ਚਿੱਟੇ’ ਦੀ ਭੇਂਟ ,ਭੁੱਬਾਂ ਮਾਰ ਰੋਏ ਖਿਡਾਰੀ
ਨਸ਼ਿਆਂ ਦੇ ਖਾਤਮੇ ਨੂੰ ਪਹਿਲੀ ਤਰਜੀਹ ਦੇਣ ਦੇ ਵਾਅਦੇ ਨਾਲ ਸੱਤਾ ਵਿੱਚ ਆਈ AAP ਸਰਕਾਰ ਦੇ ਕਾਰਜਕਾਲ ਦੇ ਕਰੀਬ ਚਾਰ ਮਹੀਨਿਆਂ ਬਾਅਦ ਤਲਵੰਡੀ ਸਾਬੋ ਵਿੱਚ ਬਾਕਸਿੰਗ ਦਾ ਕੌਮੀ ਪੱਧਰ ਦਾ 5 ਵਾਰ ਦਾ ਤਗਮਾ ਜੇਤੂ ਖਿਡਾਰੀ ‘ਚਿੱਟੇ’ ਦੀ ਭੇਂਟ ਚੜ ਗਿਆ ਹੈ।
ਤਲਵੰਡੀ ਸਾਬੋ : ਨਸ਼ਿਆਂ ਦੇ ਖਾਤਮੇ ਨੂੰ ਪਹਿਲੀ ਤਰਜੀਹ ਦੇਣ ਦੇ ਵਾਅਦੇ ਨਾਲ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਸਰਕਾਰ ਦੇ ਕਾਰਜਕਾਲ ਦੇ ਕਰੀਬ ਚਾਰ ਮਹੀਨਿਆਂ ਬਾਅਦ ਇਤਿਹਾਸਿਕ ਨਗਰ ਤਲਵੰਡੀ ਸਾਬੋ ਵਿੱਚ ਬਾਕਸਿੰਗ ਦਾ ਕੌਮੀ ਪੱਧਰ ਦਾ 5 ਵਾਰ ਦਾ ਤਗਮਾ ਜੇਤੂ ਖਿਡਾਰੀ ‘ਚਿੱਟੇ’ ਦੀ ਭੇਂਟ ਚੜ ਗਿਆ ਹੈ।
ਮਿਲੀ ਜਾਣਕਾਰੀ ਅਨੁਸਾਰ ਕੁਲਦੀਪ ਸਿੰਘ (22) ਪੁੱਤਰ ਪ੍ਰੀਤਮ ਸਿੰਘ ਬਾਕਸਿੰਗ ਦਾ ਕੌਮੀ ਪੱਧਰ ਦਾ ਖਿਡਾਰੀ ਸੀ। ਹੁਣ ਤੱਕ ਹੋਏ ਕੌਮੀ ਬਾਕਸਿੰਗ ਮੁਕਾਬਲਿਆਂ ਵਿੱਚ ਜਿੱਥੇ ਉਸਨੇ 5 ਤਗਮੇ ਆਪਣੇ ਨਾਂ ਕੀਤੇ ਸਨ ,ਉੱਥੇ ਉਹ ਦੋ ਵਾਰ ਗੋਲਡ ਮੈਡਲ ਜਿੱਤ ਚੁੱਕਾ ਸੀ। ਬਾਕਸਿੰਗ ਕੋਚ ਹਰਦੀਪ ਸਿੰਘ ਵੱਲੋਂ ਮੁਹੱਈਆ ਜਾਣਕਾਰੀ ਮੁਤਾਬਿਕ ਸਵੇਰੇ ਕਰੀਬ 11 ਵਜੇ ਕੁਲਦੀਪ ਘਰੋਂ ਨਿਕਲਿਆ ਸੀ ਪਰ ਸ਼ਾਮ ਤੱਕ ਉਸ ਨਾਲ ਸੰਪਰਕ ਨਾ ਹੋਣ 'ਤੇ ਉਸਦੀ ਭਾਲ ਕੀਤੀ ਗਈ ਤਾਂ ਰਾਮਾਂ ਰੋਡ 'ਤੇ ਪੈਦੇ ਰਜਬਾਹੇ ਦੇ ਇੱਕ ਕਿਨਾਰੇ ਖੇਤਾਂ ਵਿੱਚੋਂ ਉਸਦੀ ਲਾਸ਼ ਬਰਾਮਦ ਹੋਈ।
ਅੱਖੀਂ ਦੇਖਣ ਵਾਲਿਆਂ ਅਨੁਸਾਰ ਉਸ ਕੋਲੋਂ ਇੱਕ ਸਰਿੰਜ ਵੀ ਮਿਲੀ ਹੈ ,ਜਿਸ ਨੂੰ ਦੇਖਦਿਆਂ ਲੱਗਦਾ ਹੈ ਕਿ ਉਸਦੀ ‘ਚਿੱਟੇ’ ਦੀ ਓਵਰਡੋਜ਼ ਨਾਲ ਮੌਤ ਹੋਈ ਹੈ। ਹਾਲਾਂਕਿ ਮ੍ਰਿਤਕ ਦੇ ਵਾਰਿਸਾਂ ਨੇ ਉਸਨੂੰ ਕਿਸੇ ਵੱਲੋਂ ਉਕਤ ਟੀਕਾ ਲਗਾਏ ਜਾਣ ਦੀ ਸੰਭਾਵਨਾ ਤੋਂ ਵੀ ਇਨਕਾਰ ਨਹੀ ਕੀਤਾ ਕਿਉਂਕਿ ਉਨਾਂ ਮੁਤਾਬਿਕ ਉਹ ‘ਚਿੱਟੇ’ ਦਾ ਆਦੀ ਨਹੀ ਸੀ। ਉੱਧਰ ਖਿਡਾਰੀ ਦੀ ਦੇਹ ਨੂੰ ਤੁਰੰਤ ਐਂਬੂਲੈਂਸ ਰਾਹੀਂ ਸ਼ਹੀਦ ਬਾਬਾ ਦੀਪ ਸਿੰਘ ਸਿਵਲ ਹਸਪਤਾਲ ਲਿਆਂਦਾ ਗਿਆ ਅਤੇ ਉਕਤ ਖ਼ਬਰ ਅੱਗ ਵਾਂਗ ਖਿਡਾਰੀਆਂ ਵਿੱਚ ਫੈਲ ਗਈ।
ਸਿਵਲ ਹਸਪਤਾਲ ਸ਼ਾਮ ਸਮੇਂ ਇਕੱਤਰ ਵੱਡੀ ਗਿਣਤੀ ਖਿਡਾਰੀਆਂ ਨੇ ਕਥਿਤ ਦੋਸ਼ ਲਾਏ ਕਿ ਇਤਿਹਾਸਿਕ ਨਗਰ ਤਲਵੰਡੀ ਸਾਬੋ ਵਿੱਚ ‘ਚਿੱਟਾ’ ਜ਼ੋਰ ਸ਼ੋਰ ਨਾਲ ਵਿਕ ਰਿਹੈ ਪਰ ਪੁਲਿਸ ਪ੍ਰਸ਼ਾਸਨ ਅੱਖਾਂ ਮੀਚ ਕੇ ਬੈਠਾ ਹੈ,ਕਈ ਖਿਡਾਰੀ ਇਸ ਮੌਕੇ ਭੁੱਬਾਂ ਮਾਰ ਰੋਂਦੇ ਦਿਖਾਈ ਦਿੱਤੇ। ਉੱਧਰ ਧਰਮਵੀਰ ਸਿੰਘ ਐੱਸ.ਆਈ ਦੀ ਅਗਵਾਈ 'ਚ ਪੁੱਜੀ ਪੁਲਿਸ ਟੀਮ ਨੇ ਮੁਢਲੀ ਪ੍ਰਕ੍ਰਿਆ ਆਰੰਭ ਦਿੱਤੀ ਹੈ। ਉਨਾਂ ਕਿਹਾ ਕਿ ਲਾਸ਼ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਬਣਦੀ ਕਾਰਵਾਈ ਕੀਤੀ ਜਾਵੇਗੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਸੰਗਰੂਰ
ਦੇਸ਼
ਦੇਸ਼
Advertisement