ਪੜਚੋਲ ਕਰੋ

ਤੰਦੂਰ ’ਤੇ ਰੋਟੀਆਂ ਲਾ ਕੇ ਗੁਜ਼ਾਰਾ ਕਰਨ ਵਾਲੇ ਮਾਂ-ਪਿਉ ਦਾ ਪੁੱਤਰ ਬਣਿਆ ਜੱਜ  

ਫਾਜ਼ਿਲਕਾ: ਕਹਿੰਦੇ ਨੇ ਜੇ ਹੌਸਲੇ ਬੁਲੰਦ ਹੋਣ ਤਾਂ ਕੁਝ ਵੀ ਹਾਸਲ ਕੀਤਾ ਜਾ ਸਕਦਾ ਹੈ। ਇਸ ਦੀ ਮਿਸਾਲ ਅਬੋਹਰ ਦੀ ਆਨੰਦ ਨਗਰੀ ਵਿੱਚ ਵੱਸਦੇ ਗਰੀਬ ਪਰਿਵਾਰ ਨੇ ਪੇਸ਼ ਕੀਤੀ ਹੈ ਜਿਨ੍ਹਾਂ ਦਾ ਪੁੱਤਰ ਅਜੇ ਰਾਠੌੜ ਜੁਡਿਸ਼ਲ ਟੈਸਟ ਵਿੱਚੋਂ ਪਾਸ ਹੋ ਕੇ ਜੱਜ ਬਣ ਗਿਆ ਹੈ। ਅਜੇ ਦੇ ਮਾਤਾ-ਪਿਤਾ ਘਰ ਵਿੱਚ ਤੰਦੂਰ ਲਾ ਕੇ ਟਿਫਨ ਪੈਕਿੰਗ ਦਾ ਕੰਮ ਕਰਦੇ ਹਨ। ਇਸੇ ਕੰਮ ਦੀ ਆਮਦਨ ਤੋਂ ਅਜੇ ਦੀ ਪੜ੍ਹਾਈ ਦਾ ਖ਼ਰਚਾ ਕੱਢਿਆ ਜਾਂਦਾ ਸੀ। ਕਾਫ਼ੀ ਮੁਸ਼ਕਲਾਂ ਆਈਆਂ ਪਰ ਮਿਹਨਤ ਅਤੇ ਲਗਨ ਸਦਕਾ ਅੱਜ ਅਜੇ ਨੇ ਆਪਣਾ ਤੇ ਆਪਣੇ ਮਾਂ-ਪਿਉ ਦਾ ਸੁਪਨਾ ਸੱਚ ਕਰ ਵਿਖਾਇਆ। ਰਿਜ਼ਲਟ ਆਉਂਦਿਆਂ ਹੀ ਅਜੇ ਘਰ ਵਧਾਈਆਂ ਦੇਣ ਵਾਲਿਆਂ ਦੀ ਭੀੜ ਲੱਗੀ ਹੋਈ ਹੈ। ਜੱਜ ਬਣੇ ਅਜੇ ਰਾਠੌੜ ਨੇ ਦੱਸਿਆ ਕਿ ਆਰਥਕ ਤੰਗੀ ਕਰਕੇ ਉਹ ਦਸਵੀਂ ਜਮਾਤ ਪਾਸ ਕਰਕੇ ਅਬੋਹਰ ਕੋਰਟ ਵਿੱਚ ਕਿਸੇ ਵਕੀਲ ਦੇ ਕੋਲ ਮੁਨਸ਼ੀ ਵਜੋਂ ਕੰਮ ਕਰਨ ਲੱਗ ਗਿਆ ਸੀ। ਕੰਮ ਦੇ ਦੌਰਾਨ ਜਦੋਂ ਉਹ ਸਾਹਮਣੇ ਬੈਠੇ ਕਿਸੇ ਜੱਜ ਨੂੰ ਵੇਖਦਾ ਤਾਂ ਉਸਦੇ ਮਨ ਵਿੱਚ ਵੀ ਆਉਂਦੀ ਕਿ ਕਾਸ਼ ਮੈਂ ਵੀ ਇਸ ਕੁਰਸੀ ਉੱਤੇ ਬੈਠ ਪਾਉਂਦਾ। ਇਸੇ ਖੁਆਬ ਨੂੰ ਵੇਖਦਿਆਂ ਉਸ ਨੇ ਮਨ ਵਿੱਚ ਧਾਰ ਲਿਆ ਕਿ ਜਿਵੇਂ ਵੀ ਹੋਏ ਉਹ ਜੱਜ ਬਣ ਕੇ ਹੀ ਰਹੇਗਾ। ਇਸ ਪਿੱਛੋਂ ਅਜੇ ਨੇ ਮੁਨਸ਼ੀ ਦੀ ਨੌਕਰੀ ਦੇ ਨਾਲ ਪ੍ਰਾਈਵੇਟ ਤੌਰ ’ਤੇ ਆਪਣੀ ਪੜ੍ਹਾਈ ਜਾਰੀ ਰੱਖੀ। ਇਸ ਵਿੱਚ ਉਸ ਨੇ ਬਾਰ੍ਹਵੀਂ ਜਮਾਤ ਦੇ ਨਾਲ-ਨਾਲ LLB ਵੀ ਕਰ ਲਈ। ਕਈ ਉੱਚ ਅਧਿਕਾਰੀਆਂ ਤੇ ਵਕੀਲ ਦੋਸਤਾਂ ਨੇ ਉਸ ਦੀ ਕਿਤਾਬਾਂ ਦੇ ਕੇ ਕਾਫ਼ੀ ਮਦਦ ਕੀਤੀ। ਸਰਹੱਦੀ ਇਲਾਕਾ ਹੋਣ ਕਰਕੇ ਕੋਚਿੰਗ ਦੀ ਵੀ ਸਹੂਲਤ ਨਹੀਂ ਸੀ, ਜਿਸ ਕਾਰਨ ਉਹ ਇਕੱਲੇ ਹੀ ਦਿਨ-ਰਾਤ ਪੜ੍ਹਾਈ ਵਿੱਚ ਮਗਨ ਰਿਹਾ। ਅਖ਼ੀਰ ਦੂਜੀ ਵਾਰ ਉਸ ਨੇ ਟੈਸਟ ਪਾਸ ਕਰ ਕੇ ਅਤੇ ਆਪਣਾ ਤੇ ਆਪਣੇ ਮਾਂ-ਬਾਪ ਦਾ ਸੁਪਨਾ ਪੂਰਾ ਕਰ ਵਖਾਇਆ। ਅਜੇ ਦੇ ਪਿਤਾ ਬਲਬੀਰ ਸਿੰਘ ਤੇ ਮਾਤਾ ਆਸ਼ਾ ਨੇ ਦੱਸਿਆ ਕਿ ਅਜੇ ਨੇ ਉਨ੍ਹਾਂ ਦਾ ਸੁਪਨਾ ਪੂਰਾ ਕਰ ਦਿੱਤਾ ਹੈ। ਉਹ ਹੋਰ ਲੋਕਾਂ ਨੂੰ ਵੀ ਸਲਾਹ ਦਿੰਦੇ ਹਨ ਕਿ ਪੜ੍ਹਾਈ ਹੀ ਅਜਿਹੀ ਚੀਜ਼ ਹੈ ਜਿਸ ਦੇ ਨਾਲ ਆਦਮੀ ਕੁਝ ਵੀ ਹਾਸਲ ਕਰ ਸਕਦਾ ਹੈ। ਜੇ ਉਹ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰੇ ਤਾਂ ਕੁਝ ਵੀ ਬਣਿਆ ਜਾ ਸਕਦਾ ਹੈ।

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget