Punjab news: ਕੈਂਟਰ ਦੀ ਫੇਟ ਵੱਜਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਰੂਪਨਗਰ-ਬਲਾਚੌਰ ਰਾਜ ਮਾਰਗ ’ਤੇ ਸਥਿਤ ਅੱਡਾ ਤਾਜੋਵਾਲ ਨੇੜੇ ਬਾਬੇ ਦੇ ਢਾਬੇ ਦੇ ਸਾਹਮਣੇ ਪੈਂਦੇ ਕਰਾਸ ਕੱਟ ਤੋਂ ਇਕ ਕੈਂਟਰ ਰੋਪੜ ਵੱਲ ਨੂੰ ਮੋੜ ਕੱਟ ਰਿਹਾ ਸੀ।


ਇਸ ਦੌਰਾਨ ਬਲਾਚੌਰ ਵੱਲੋਂ ਇਕ ਮੋਟਰਸਾਈਕਲ ਸਵਾਰ ਰਾਹੁਲ ਕੁਮਾਰ ਪੁੱਤਰ ਚੇਤਨ ਕੁਮਾਰ ਵਾਸੀ ਰੈਲਮਾਜਰਾ ਆ ਰਿਹਾ ਸੀ ਅਤੇ ਉਹ ਅਚਾਨਕ ਕੈਂਟਰ ਦੀ ਲਪੇਟ ’ਚ ਆ ਗਿਆ। ਇਸ ਹਾਦਸੇ ਵਿਚ ਨੌਜਵਾਨ ਰਾਹੁਲ ਦੇ ਗੰਭੀਰ ਸੱਟਾਂ ਲੱਗਣ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।


ਇਸ ਦੌਰਾਨ ਜਾ ਰਹੇ ਸਕੂਲੀ ਵਿਦਿਆਰਥੀਆਂ ਨੇ ਦੱਸਿਆ ਕਿ ਨੌਜਵਾਨ ਆਪਣੀ ਭੂਆ ਦੇ ਪਿੰਡ ਤੋਂ ਸਕੂਲ ਜਾ ਰਿਹਾ ਸੀ ਅਤੇ ਕੈਂਟਰ ਦੀ ਲਪੇਟ ’ਚ ਆ ਗਿਆ। ਮੌਕੇ ਦਾ ਫਾਇਦਾ ਚੁੱਕਦਿਆਂ ਹੋਇਆਂ ਕੈਂਟਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ।


ਇਹ ਵੀ ਪੜ੍ਹੋ: ਪੁੱਤਰ ਨੇ ਬਜ਼ੁਰਗ ਪਿਓ ‘ਤੇ ਵਰ੍ਹਾਈਆਂ ਡਾਂਗਾਂ, ਰੋਟੀ ਮੰਗਣ ਵੇਲੇ ਪਤੀ-ਪਤਨੀ ‘ਚ ਹੋਇਆ ਸੀ ਝਗੜਾ


ਇਸ ਘਟਨਾ ਦੀ ਖ਼ਬਰ ਸੁਣਦਿਆਂ ਹੀ ਆਸਰੋਂ ਚੌਂਕੀ ਦੇ ਇੰਚਾਰਜ ਐੱਸ. ਆਈ. ਸਤਨਾਮ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚ ਗਏ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਐਬੂਲੈਂਸ ਰਾਹੀਂ ਬਲਾਚੌਰ ਭੇਜ ਦਿੱਤਾ ਅਤੇ ਹਾਦਸਾਗ੍ਰਸਤ ਕੈਂਟਰ ਅਤੇ ਮੋਟਰਸਾਈਕਲ ਨੂੰ ਕਬਜ਼ੇ ’ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ: Punjab News: ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਜ਼ਮੀਨੀ ਪੱਧਰ 'ਤੇ ਲੋਕਾਂ ਤੱਕ ਪਹੁੰਚਾਉਣ ਦੀ ਲੋੜ-ਜੌੜਾਮਾਜਰਾ