ਜਲੰਧਰ: ਸ਼ਾਹਕੋਟ ਦੇ ਨਜ਼ਦੀਕੀ ਪਿੰਡ ਬਾਊਪੁਰ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਨੌਜਵਾਨ ਦੀ ਮੌਤ ਹੋ ਗਈ। ਪਿੰਡ ਦੇ ਲੋਕਾਂ ਦਾ ਕਹਿਣਾ ਹੈ ਕਿ ਸਤਲੁਜ ਦਰਿਆ ਦੇ ਜ਼ਹਿਰੀਲੇ ਪਾਣੀ ਤੇ ਕੈਮੀਕਲ ਨਾਲ ਨਾਜਾਇਜ਼ ਸ਼ਰਾਬ ਤਿਆਰ ਕੀਤੀ ਜਾਂਦੀ ਹੈ। ਇਸ ਬਾਰੇ ਪੁਲਿਸ ਨੂੰ ਵੀ ਕਈ ਵਾਰ ਦੱਸਿਆ ਗਿਆ ਪਰ ਕੋਈ ਕਾਰਵਾਈ ਨਹੀਂ ਕੀਤੀ ਗਈ।


ਜਾਣਕਾਰੀ ਮੁਤਾਬਕ ਜਸਵੀਰ ਸਿੰਘ ਦੀ ਬੁੱਧਵਾਰ ਸਵੇਰੇ ਮੌਤ ਹੋ ਗਈ। ਪਿੰਡ ਦੇ ਲੋਕਾਂ ਨੇ ਰੋਸ ਵਜੋਂ ਸ਼ਾਹਕੋਟ ਦੇ ਡੀਐਸਪੀ ਦਫਤਰ ਦੇ ਬਾਹਰ ਰੋਸ ਪ੍ਰਦਰਸ਼ਨ ਵੀ ਕੀਤਾ। ਪਰਿਵਾਰਕ ਮੈਂਬਰਾਂ ਨੇ ਇਲਜ਼ਾਮ ਲਾਏ ਕਿ ਨਸ਼ਾ ਤਸਕਰਾਂ ਬਾਰੇ ਪੁਲਿਸ ਨੂੰ ਦੱਸਣ ਦੇ ਬਾਵਜੂਦ ਪੁਲਿਸ ਵੱਲੋਂ ਉਨ੍ਹਾਂ ਖਿਲਾਫ਼ ਕਾਰਵਾਈ ਨਹੀਂ ਕੀਤੀ ਗਈ। ਇਸੇ ਕਾਰਨ ਨੌਜਵਾਨ ਦੀ ਮੌਤ ਹੋ ਗਈ।