ਫਰੀਦਕੋਟ: ਪੰਜਾਬ ਚ ਨਸ਼ਿਆਂ ਦੀ ਓਵਰਡੋਜ਼ ਨਾਲ ਹੋਣ ਵਾਲੀਆਂ ਮੌਤਾਂ ਦਾ ਸਿਲਸਿਲਾ ਜਾਰੀ ਹੈ। ਤਾਜ਼ਾ ਮਾਮਲਾ ਫਰੀਦਕੋਟ ਦਾ ਹੈ ਜਿੱਥੇ ਇੱਕ ਨੌਜਵਾਨ ਨਸ਼ਿਆਂ ਦੀ ਭੇਂਟ ਚੜ੍ਹ ਗਿਆ।
ਪ੍ਰਾਪਤ ਜਾਣਕਾਰੀ ਮੁਤਾਬਕ 30 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਫਰੀਦਕੋਟ ਦੇ ਸੰਜੇ ਨਗਰ ਵਾਸੀ ਹਰਜਿੰਦਰ ਸਿੰਘ ਵਜੋਂ ਹੋਈ ਹੈ।
ਜ਼ਿਕਰਯੋਗ ਹੈ ਕਿ ਮ੍ਰਿਤਕ ਦਾ ਵੱਡਾ ਭਰਾ ਵੀ ਨਸ਼ੇ ਦੀ ਓਵਰ ਡੋਜ਼ ਕਾਰਨ 2014 ਵਿਚ ਚੱਲ ਵਸਿਆ ਸੀ।