ਪੜਚੋਲ ਕਰੋ
Advertisement
ਨਵਾਂਸ਼ਹਿਰ ਤੋਂ ਦਿਲ ਦਹਿਲਾਉਣ ਵਾਲੀ ਖਬਰ! ਪੈਸੇ ਨਾ ਮਿਲਣ 'ਤੇ ਨੌਜਵਾਨ ਵੱਲੋਂ ਮਾਪਿਆਂ ਦਾ ਕਤਲ
ਮਾਪਿਆ ਦੇ ਕਤਲ ਤੋਂ ਬਾਅਦ ਮੁਲਜ਼ਮ ਹਰਦੀਪ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਨੇ ਮੁਲਜ਼ਮ ਹਰਦੀਪ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਨਵਾਂਸ਼ਹਿਰ: ਬਲਾਚੌਰ ਦੇ ਪਿੰਡ ਬੁਰਜ 'ਚ ਇੱਕ ਨੌਜਵਾਨ ਨੇ ਆਪਣੇ ਮਾਪਿਆਂ ਦੀ ਤੇਜ਼ਧਾਰ ਹਥਿਆਰ ਨਾਲ ਹੱਤਿਆ ਕਰ ਦਿੱਤੀ। ਕਤਲ ਬੀਤੀ ਦੇਰ ਰਾਤ ਕੀਤਾ ਗਿਆ ਪਰ ਇਸ ਦਾ ਪਤਾ ਲੋਕਾਂ ਨੂੰ ਸ਼ੁੱਕਰਵਾਰ ਸਵੇਰੇ ਲੱਗਾ। ਦੱਸਿਆ ਜਾ ਰਿਹਾ ਕਿ ਨੌਜਵਾਨ ਨਸ਼ੇ ਦਾ ਆਦੀ ਹੈ। ਉਹ ਮਾਤਾ-ਪਿਤਾ ਤੋਂ ਪੈਸੇ ਮੰਗ ਰਿਹਾ ਸੀ। ਪੈਸੇ ਨਾ ਮਿਲਣ 'ਤੇ ਉਸ ਨੇ ਇਹ ਖੌਫਨਾਕ ਕਦਮ ਚੁੱਕਿਆ।
ਮਾਪਿਆ ਦੇ ਕਤਲ ਤੋਂ ਬਾਅਦ ਮੁਲਜ਼ਮ ਹਰਦੀਪ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਨੇ ਮੁਲਜ਼ਮ ਹਰਦੀਪ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਮ੍ਰਿਤਕਾਂ ਦੀਆਂ ਲਾਸ਼ਾਂ ਪੋਸਟਮਾਰਟਮ ਲਈ ਭੇਜ ਦਿੱਤੀਆਂ ਗਈਆਂ ਹਨ। ਪੁਲਿਸ ਨੇ ਮੁਲਜ਼ਮ ਦੀ ਭਾਲ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਸਿਹਤ
ਲਾਈਫਸਟਾਈਲ
ਤਕਨਾਲੌਜੀ
Advertisement