Tarn Taran News: ਤਰਨਤਾਰਨ 'ਚ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ, ਤਿੰਨ ਭੈਣਾਂ ਦਾ ਸੀ ਇਕਲੌਤਾ ਭਰਾ, ਪਰਿਵਾਰ ਵਾਲਿਆਂ ਦਾ ਰੋ-ਰੋ ਬੁਰਾ ਹਾਲ
Punjab News: ਪੰਜਾਬ ਦੇ ਤਰਨਤਾਰਨ ਤੋਂ ਬਹੁਤ ਹੀ ਦੁਖਦਾਇਕ ਖਬਰ ਸਾਹਮਣੇ ਆਈ ਹੈ। ਜਿੱਥੇ ਤਿੰਨ ਭੈਣਾਂ ਦੇ ਇਕਲੌਤੇ ਭਰਾ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਜਿਸ ਤੋਂ ਬਾਅਦ ਇਲਾਕੇ ਦੇ ਵਿੱਚ ਸੋਗ ਦੀ ਲਹਿਰ ਛਾ ਗਈ।

Tarn Taran News: ਤਰਨਤਾਰਨ ਦੇ ਕਸਬਾ ਚੋਹਲਾ ਸਾਹਿਬ ਵਿਖੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਦਿਨ ਦਿਹਾੜੇ ਯੁਵਕ ਦਾ ਘਰ ਦੇ ਬਾਹਰ ਹੀ ਗੋਲੀਆਂ ਮਾਰਕੇ ਕਤਲ ਕੀਤਾ ਗਿਆ ਹੈ। ਮ੍ਰਿਤਕ ਦੀ ਪਹਿਚਾਣ ਸਤਨਾਮ ਸਿੰਘ ਵੱਜੋਂ ਹੋਈ ਹੈ।
ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ। ਤਰਨ ਤਰਨ ਦੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਕਸਬਾ ਚੋਲਾ ਸਾਹਿਬ ਦੀ ਘਟਨਾ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
