ਪੜਚੋਲ ਕਰੋ

ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ! 35 ਵਾਰ ਚਾਕੂ ਮਾਰ ਕੇ ਪ੍ਰੇਮਿਕਾ ਦਾ ਕਤਲ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ

Crime News: ਮੋਹਾਲੀ ਦੇ ਫੇਜ਼-11 ਵਿੱਚ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਨੌਜਵਾਨ ਨੇ ਆਪਣੀ ਪ੍ਰੇਮਿਕਾ ਵੱਲੋਂ ਗੱਲ ਕਰਨ ਤੋਂ ਮਨ੍ਹਾ ਕਰਨ 'ਤੇ ਗੁੱਸੇ ਵਿੱਚ ਆ ਕੇ ਉਸ ਦਾ ਕਤਲ ਕਰ ਦਿੱਤਾ।

Crime News: ਮੋਹਾਲੀ ਦੇ ਫੇਜ਼-11 ਵਿੱਚ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਨੌਜਵਾਨ ਨੇ ਆਪਣੀ ਪ੍ਰੇਮਿਕਾ ਵੱਲੋਂ ਗੱਲ ਕਰਨ ਤੋਂ ਮਨ੍ਹਾ ਕਰਨ 'ਤੇ ਗੁੱਸੇ ਵਿੱਚ ਆ ਕੇ ਉਸ ਦਾ ਕਤਲ ਕਰ ਦਿੱਤਾ। ਉਸ ਨੇ ਦਫ਼ਤਰ ਵਿੱਚ ਆ ਕੇ ਕੰਮ ਕਰ ਰਹੀ ਲੜਕੀ ਦੀ ਗਰਦਨ 'ਤੇ ਚਾਕੂ ਨਾਲ ਲਗਾਤਾਰ ਵਾਰ ਕੀਤੇ, ਉਹ ਉਦੋਂ ਤੱਕ ਵਾਰ ਕਰਦਾ ਰਿਹਾ, ਜਦੋਂ ਤੱਕ ਉਸ ਦੀ ਮੌਤ ਨਹੀਂ ਹੋ ਗਈ।

ਮ੍ਰਿਤਕਾ ਦੀ ਪਛਾਣ 29 ਸਾਲਾ ਡਿੰਪਲ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਉਸ 'ਤੇ ਕਰੀਬ 35 ਵਾਰ ਚਾਕੂ ਨਾਲ ਹਮਲਾ ਕੀਤਾ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਨੇ ਆਪਣੇ ਆਪ 'ਤੇ ਵੀ ਚਾਕੂ ਨਾਲ ਕਈ ਵਾਰ ਕੀਤੇ, ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ।

ਦੋਵੇਂ ਪਟਿਆਲਾ ਦੇ ਰਹਿਣ ਵਾਲੇ ਸਨ

ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ। ਜ਼ਖ਼ਮੀ ਨੌਜਵਾਨ ਨੂੰ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਉਸ ਦੀ ਪਛਾਣ 34 ਸਾਲਾ ਹਰਜਿੰਦਰ ਮਾਨ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਅਤੇ ਲੜਕੀ ਦੋਵੇਂ ਪਟਿਆਲਾ ਦੇ ਰਹਿਣ ਵਾਲੇ ਸਨ ਅਤੇ ਫੇਜ਼-11 ਵਿੱਚ ਸਥਿਤ ਇੱਕ ਨਿੱਜੀ ਕੰਪਨੀ ਵਿੱਚ ਨੌਕਰੀ ਕਰਦੇ ਸਨ।

ਜਾਣਕਾਰੀ ਅਨੁਸਾਰ ਦੋਵੇਂ ਪਹਿਲਾਂ ਪ੍ਰੇਮ ਸੰਬੰਧ ਵਿੱਚ ਸਨ, ਪਰ ਪਿਛਲੇ ਕੁਝ ਦਿਨਾਂ ਤੋਂ ਉਨ੍ਹਾਂ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਮਨਮੁਟਾਅ ਚੱਲ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਵੀਰਵਾਰ ਨੂੰ ਨੌਜਵਾਨ ਨੇ ਲੜਕੀ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ, ਪਰ ਉਸ ਨੇ ਗੱਲ ਕਰਨ ਤੋਂ ਮਨ੍ਹਾ ਕਰ ਦਿੱਤਾ। ਇਸ ਤੋਂ ਗੁੱਸੇ ਵਿੱਚ ਆ ਕੇ ਨੌਜਵਾਨ ਨੇ ਕੰਪਨੀ ਦੇ ਦਫ਼ਤਰ ਵਿੱਚ ਆ ਕੇ ਉਸ ਦੀ ਗਰਦਨ 'ਤੇ ਚਾਕੂ ਨਾਲ ਤਾਬੜਤੋੜ ਹਮਲਾ ਕਰ ਦਿੱਤਾ, ਜਿਸ ਨਾਲ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ।

ਡਾਕਟਰਾਂ ਨੇ ਡਿੰਪਲ ਨੂੰ ਮ੍ਰਿਤ ਐਲਾਨਿਆ

ਲੜਕੀ ਦੀ ਹਾਲਤ ਦੇਖ ਕੇ ਦੋਸ਼ੀ ਨੇ ਆਪਣੀ ਜਾਨ ਲੈਣ ਦੀ ਨੀਅਤ ਨਾਲ ਆਪਣੀ ਗਰਦਨ 'ਤੇ ਵੀ ਚਾਕੂ ਨਾਲ ਕਈ ਵਾਰ ਕੀਤੇ। ਘਟਨਾ ਤੋਂ ਬਾਅਦ ਕੰਪਨੀ ਦੇ ਹੋਰ ਕਰਮਚਾਰੀ ਮੌਕੇ 'ਤੇ ਇਕੱਠੇ ਹੋ ਗਏ ਅਤੇ ਪੁਲਿਸ ਨੂੰ ਸੂਚਿਤ ਕੀਤਾ। ਦੋਵੇਂ ਜ਼ਖ਼ਮੀਆਂ ਨੂੰ ਤੁਰੰਤ ਇੱਕ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਡਿੰਪਲ ਨੂੰ ਮ੍ਰਿਤਕ ਐਲਾਨ ਦਿੱਤਾ, ਜਦਕਿ ਹਰਜਿੰਦਰ ਦਾ ਇਲਾਜ ਚੱਲ ਰਿਹਾ ਹੈ।  ਘਟਨਾ ਦੀ ਜਾਣਕਾਰੀ ਮਿਲਦੇ ਹੀ ਫੇਜ਼-11 ਥਾਣੇ ਦੀ ਪੁਲਿਸ ਟੀਮ ਸਣੇ ਮੌਕੇ 'ਤੇ ਪਹੁੰਚੀ ਅਤੇ ਘਟਨਾ ਸਥਾਨ ਦਾ ਜਾਇਜ਼ਾ ਲਿਆ।

ਇਸ ਦੌਰਾਨ ਫ਼ੋਰੈਂਸਿਕ ਮਾਹਿਰਾਂ ਦੀ ਟੀਮ ਨੇ ਵੀ ਮੌਕੇ 'ਤੇ ਪਹੁੰਚ ਕੇ ਖੂਨ ਦੇ ਨਮੂਨੇ ਇਕੱਠੇ ਕੀਤੇ। ਪੁਲਿਸ ਨੇ ਘਟਨਾ ਸਥਾਨ ਦੇ ਆਲੇ-ਦੁਆਲੇ ਲੱਗੇ CCTV ਕੈਮਰਿਆਂ ਦੀ ਫੁਟੇਜ ਆਪਣੇ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਥੇ ਹੀ ਲੜਕੀ ਦੇ ਪਰਿਵਾਰ ਦੇ ਬਿਆਨ ਦਰਜ ਕਰਨ ਤੋਂ ਬਾਅਦ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

 

Advertisement

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
ਖੇਡ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦੇਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦੇਹਾਂਤ
Punjab News: ਪੰਜਾਬ 'ਚ ਵੱਡੀ ਵਾਰਦਾਤ, ਬਾਈਕ ਸਵਾਰ ਦੋ ਭਰਾਵਾਂ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਵੱਡੇ ਦੀ ਮੌਤ, ਛੋਟਾ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਬਾਈਕ ਸਵਾਰ ਦੋ ਭਰਾਵਾਂ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਵੱਡੇ ਦੀ ਮੌਤ, ਛੋਟਾ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
Embed widget