ਬੀਜੇਪੀ 'ਚ ਜਾਣ ਬਾਰੇ ਚਰਚਾ 'ਤੇ ਬੋਲੇ ਬ੍ਰਹਮ ਮਹਿੰਦਰਾ, ਕਾਂਗਰਸ ਬਾਰੇ ਕਈ ਵੱਡੀ ਗੱਲ
ਪੰਜਾਬ ਕਾਂਗਰਸ ਦੇ ਵਿਧਾਇਕ ਪਾਰਟੀ ਛੱਡ-ਛੱਡ ਬੀਜੇਪੀ ਵਿੱਚ ਜਾ ਰਹੇ ਹਨ। ਹੁਣ ਤੱਕ ਤਿੰਨ ਵਿਧਾਇਕ ਬੀਜੇਪੀ ਦਾ ਪੱਲਾ ਫੜ ਚੁੱਕੇ ਹਨ। ਹੁਣ ਚਰਚਾ ਸੀ ਕਿ ਸੀਨੀਅਰ ਮੰਤਰੀ ਬ੍ਰਹਮ ਮਹਿੰਦਰਾ ਵੀ ਬੀਜੇਪੀ ਵਿੱਚ ਜਾ ਸਕਦੇ ਹਨ।
ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਵਿਧਾਇਕ ਪਾਰਟੀ ਛੱਡ-ਛੱਡ ਬੀਜੇਪੀ ਵਿੱਚ ਜਾ ਰਹੇ ਹਨ। ਹੁਣ ਤੱਕ ਤਿੰਨ ਵਿਧਾਇਕ ਬੀਜੇਪੀ ਦਾ ਪੱਲਾ ਫੜ ਚੁੱਕੇ ਹਨ। ਹੁਣ ਚਰਚਾ ਸੀ ਕਿ ਸੀਨੀਅਰ ਮੰਤਰੀ ਬ੍ਰਹਮ ਮਹਿੰਦਰਾ ਵੀ ਬੀਜੇਪੀ ਵਿੱਚ ਜਾ ਸਕਦੇ ਹਨ। ਇਸ ਬਾਰੇ ਜਦੋਂ ਬ੍ਰਹਮ ਮਹਿੰਦਰਾ ਤੋਂ ਪੁੱਛਿਆ ਗਿਆ ਤਾਂ ਉਨ੍ਹਾਂ ਸਪਸ਼ਟ ਕੀਤਾ ਕਿ ਕਾਂਗਰਸ ਉਨ੍ਹਾਂ ਦੇ ਡੀਐਨਏ ਵਿੱਚ ਹੈ ਤੇ ਉਹ ਭਾਜਪਾ ਵਿੱਚ ਕਦੇ ਵੀ ਸ਼ਾਮਲ ਨਹੀਂ ਹੋ ਰਹੇ।
ਉਨ੍ਹਾਂ ਕਿਹਾ ਕਿ ਜਿਹੜੇ ਲੋਕ ਇਹ ਅਫਵਾਹ ਫੈਲਾ ਰਹੇ ਹਨ ਕਿ ਉਹ ਭਾਜਪਾ ਵਿੱਚ ਸ਼ਾਮਲ ਹੋ ਸਕਦੇ ਹਨ, ਉਹ ਗਲਤਫਹਿਮੀ ਵਿੱਚ ਜੀਅ ਰਹੇ ਹਨ। ਉਨ੍ਹਾਂ ਨੇ ਭਾਰਤੀ ਜਨਤਾ ਪਾਰਟੀ 'ਚ ਸ਼ਾਮਲ ਹੋਏ ਕਾਂਗਰਸੀ ਆਗੂਆਂ 'ਤੇ ਸਵਾਲ ਉਠਾਉਂਦੇ ਹੋਏ ਕਿਹਾ ਹੈ ਕਿ ਉਹ ਸਾਰੀ ਉਮਰ ਭਾਜਪਾ ਨੂੰ ਫਿਰਕੂ ਕਹਿੰਦੇ ਰਹੇ। ਉਨ੍ਹਾਂ ਪੰਜਾਬ ਵਿੱਚ ਭਾਜਪਾ ਦੀ ਤਾਕਤ ’ਤੇ ਵੀ ਸਵਾਲ ਉਠਾਉਂਦਿਆਂ ਕਿਹਾ ਕਿ ਭਾਜਪਾ ਦਾ ਪੰਜਾਬ ਵਿੱਚ ਕੋਈ ਜਨ ਆਧਾਰ ਨਹੀਂ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਵਿੱਚ ਕੋਈ ਧੜੇਬੰਦੀ ਨਹੀਂ ਹੈ ਤੇ ਹਰ ਸਿਆਸੀ ਪਾਰਟੀ ਵਿੱਚ ਅਜਿਹੀਆਂ ਗੱਲਾਂ ਹੁੰਦੀਆਂ ਹਨ। ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੀਆਂ ਰੈਲੀਆਂ ਦੌਰਾਨ ਉਮੀਦਵਾਰ ਦੇ ਐਲਾਨ ਬਾਰੇ ਉਨ੍ਹਾਂ ਕਿਹਾ ਕਿ ਉਹ ਇਸ ਮੁੱਦੇ ’ਤੇ ਕੁਝ ਨਹੀਂ ਬੋਲਣਾ ਚਾਹੁੰਦੇ ਪਰ ਟਿਕਟ ਦਾ ਫੈਸਲਾ ਪਾਰਟੀ ਹਾਈਕਮਾਂਡ ਵੱਲੋਂ ਕੀਤਾ ਜਾਵੇਗਾ।
ਦੱਸ ਦਈਏ ਕਿ ਪੰਜਾਬ 'ਚ ਹੁਣ ਤਕ 3 ਮੌਜੂਦਾ ਵਿਧਾਇਕ ਕਾਂਗਰਸ ਛੱਡ ਚੁੱਕੇ ਹਨ। ਸਭ ਤੋਂ ਪਹਿਲਾਂ ਫ਼ਿਰੋਜ਼ਪੁਰ ਦੇ ਗੁਰੂਹਰਸਹਾਏ ਤੋਂ ਰਾਣਾ ਗੁਰਮੀਤ ਸੋਢੀ ਨੇ ਕਾਂਗਰਸ ਛੱਡ ਦਿੱਤੀ। ਉਹ ਕੈਪਟਨ ਸਰਕਾਰ 'ਚ ਖੇਡ ਮੰਤਰੀ ਸਨ। ਇਸ ਤੋਂ ਬਾਅਦ ਕਾਦੀਆਂ ਤੋਂ ਵਿਧਾਇਕ ਫ਼ਤਿਹਜੰਗ ਬਾਜਵਾ ਤੇ ਸ੍ਰੀ ਹਰਗੋਬਿੰਦਪੁਰ ਤੋਂ ਬਲਵਿੰਦਰ ਲਾਡੀ ਨੇ ਪਾਰਟੀ ਛੱਡ ਦਿੱਤੀ। ਤਿੰਨੇ ਭਾਜਪਾ 'ਚ ਸ਼ਾਮਲ ਹੋ ਗਏ ਹਨ। ਤਿੰਨਾਂ ਦੇ ਜਾਣ ਤੋਂ ਬਾਅਦ ਕਾਂਗਰਸੀ ਕਹਿ ਰਹੇ ਸਨ ਕਿ ਉਨ੍ਹਾਂ ਨੂੰ ਟਿਕਟਾਂ ਨਹੀਂ ਮਿਲਣੀਆਂ ਸੀ। ਇਸ ਕਰਕੇ ਕਾਂਗਰਸੀ ਲੀਡਰਾਂ ਅੰਦਰ ਸਹਿਮ ਹੈ।
ਇਹ ਵੀ ਪੜ੍ਹੋ : Mouni Roy Photos : ਅਦਾਕਾਰਾ ਮੌਨੀ ਰਾਏ ਨੇ ਛੋਟੀ ਡਰੈੱਸ 'ਚ ਦਿਖਾਇਆ ਬੋਲਡ ਅੰਦਾਜ਼ , ਫੁੱਟਵੀਅਰ ਦੇ ਵੀ ਖ਼ੂਬ ਚਰਚੇ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :
https://play.google.com/store/apps/details?id=com.winit.starnews.hin
https://apps.apple.com/in/app/abp-live-news/id81111490