ਚੰਡੀਗੜ੍ਹ: ਮੁਹਾਲੀ ਫੋਰਟਿਸ ਹਸਪਤਾਲ ਵਿੱਚ ਜੇਰੇ ਇਲਾਜ ਪੰਜਾਬ ਦੇ ਸਥਾਨਕ ਸਰਕਾਰਾਂ ਵਿਭਾਗ ਦੇ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਦੀ ਹਾਲਤ ਵਿੱਚ ਸੁਧਾਰ ਹੋਇਆ ਹੈ। ਉਨ੍ਹਾਂ ਨੂੰ ਅੱਜ ਆਈਸੀਯੂ ਵਿੱਚ ਵੈਂਟੀਲੇਟਰ ਤੋਂ ਹਟਾ ਦਿੱਤਾ ਗਿਆ। ਬ੍ਰਹਮ ਮਹਿੰਦਰਾ ਪਿਛਲੇ ਕਈ ਦਿਨਾਂ ਤੋਂ ਹਸਪਤਾਲ ਦਾਖਲ ਹਨ।

ਬੁੱਧਵਾਰ ਨੂੰ ਕੈਬਨਿਟ ਮੰਤਰੀ ਦੀ ਬਾਇਪਾਸ ਸਰਜਰੀ ਤੇ ਪੇਟ ਦੀ ਅੰਤੜੀ ਦਾ ਅਪਰੇਸ਼ਨ ਕੀਤਾ ਗਿਆ ਸੀ। ਇਸ ਮਗਰੋਂ ਉਨ੍ਹਾਂ ਦੀ ਹਾਲਤ ਵਿੱਚ ਬਹੁਤਾ ਸੁਧਾਰ ਨਹੀਂ ਹੋਇਆ ਸੀ। ਇਸ ਲਈ ਉਨ੍ਹਾਂ ਨੂੰ ਆਈਸੀਯੂ ਵਿੱਚ ਵੈਂਟੀਲੇਟਰ 'ਤੇ ਰੱਖਿਆ ਗਿਆ ਸੀ।

ਡਾਕਟਰ ਲਗਾਤਾਰ ਸਥਿਤੀ 'ਤੇ ਧਿਆਨ ਰੱਖ ਰਹੇ ਸੀ। ਉਨ੍ਹਾਂ ਦਾ ਇਲਾਜ ਕਰ ਰਹੀ ਮੈਡੀਕਲ ਟੀਮ ਨੇ ਕਿਹਾ ਹੈ ਕਿ ਘਬਰਾਉਣ ਵਾਲੀ ਕੋਈ ਗੱਲ ਨਹੀਂ। ਉਂਝ ਉਹ ਅਗਲੇ ਕੁਝ ਦਿਨ ਹਸਪਤਾਲ ਹੀ ਰਹਿਣਗੇ।