ਚੰਡੀਗੜ/ਸ੍ਰੀ ਮੁਕਤਸਰ ਸਾਹਿਬ: ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ, ਜਲ ਸ੍ਰੋਤ, ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ (ਜਿੰਪਾ) ਨੇ ਸ਼ੁੱਕਰਵਾਰ ਨੂੰ ਪਿੰਡ ਥਾਂਦੇਵਾਲਾ, ਸ੍ਰੀ ਮੁਕਤਸਰ ਸਾਹਿਬ ਵਿਖੇ ਸਰਹਿੰਦ/ਰਾਜਸਥਾਨ ਫੀਡਰ ਨਹਿਰ ਵਿਖੇ ਹੋਏ ਨੁਕਸਾਨ ਅਤੇ ਚੱਲ ਰਹੇ ਕੰਮ ਦਾ ਜਾਇਜਾ ਲੈਣ ਲਈ ਉਚੇਚੇ ਤੌਰ 'ਤੇ ਪਹੁੰਚੇ।


ਇੱਥੇ ਪਹੁੰਚ ਕੇ ਉਨ੍ਹਾਂ ਪਿੰਡ ਵਾਸੀਆਂ ਨਾਲ ਗੱਲ ਬਾਤ ਕਰਦਿਆਂ ਦੱਸਿਆ ਕਿ ਨਹਿਰ ਵਿਚ ਪਾਣੀ ਦਾ ਵਹਾਅ ਤੇਜ਼ ਹੋਣ ਕਾਰਣ ਪਾੜ ਪੈ ਗਿਆ ਹੈ ਅਤੇ ਇਸ ਨਹਿਰ ਦੀ ਇਕ ਹਫਤੇ ਵਿਚ ਮੁਰੰਮਤ ਕਰਕੇ ਪਾਣੀ ਛੱਡ ਦਿਤਾ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਦੇ ਨਾਲ ਨਾਲ ਅਗਾਂਹ ਤੋਂ ਇਹ ਸਮੱਸਿਆ ਨਾ ਆਵੇ ਇਸ ਦਾ ਵੀ ਉਚੇਚੇ ਤੌਰ 'ਤੇ ਖਿਆਲ ਰੱਖਿਆ ਜਾਵੇਗਾ ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਹੈਡ ਦੇ ਗੇਟਾਂ ਦਾ ਪ੍ਰੋਜੈਕਟ ਵੀ ਪਾਸ ਹੋ ਗਿਆ ਹੈ ਅਤੇ ਇਨ੍ਹਾਂ ਗੇਟਾਂ ਨੂੰ ਦਰੁਸਤ ਕੀਤਾ ਜਾਵੇਗਾ।


ਇਸ ਮੌਕੇ ਉਨ੍ਹਾਂ ਆਸ ਪਾਸ ਦੇ ਪਿੰਡਾਂ ਵਿਚ ਜੋ ਸਮੱਸਿਆਵਾਂ ਦਰਪੇਸ਼ ਆ ਰਹੀਆਂ ਹਨ ਉਸ ਬਾਰੇ ਵੀ ਲੋਕਾਂ ਨਾਲ ਗੱਲ ਬਾਤ ਕੀਤੀ  ਅਤੇ ਉਨ੍ਹਾਂ ਨੂੰ ਹੱਲ ਕਰਵਾਉਣ ਦਾ ਭਰੋਸਾ ਦਿਤਾ।


ਕ੍ਰਿਸ਼ਨ ਕੁਮਾਰ ਪ੍ਰਿੰਸੀਪਲ ਸਕੱਤਰ ਜਲ ਸਰੋਤ ਵਿਭਾਗ ਨੇ ਇਹ ਗੱਲ ਕਹੀ ਕਿ ਜੇਕਰ ਕੋਈ ਵੀ ਮਾੜਾ ਜਾਂ ਗੈਰ ਮਿਆਰੀ ਮਟੀਰੀਅਲ ਦੀ ਵਰਤੋਂ ਕਰੇਗਾ ਤਾਂ ਉਸ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ, ਐਮ ਐਲ ਏ ਜਗਦੀਪ ਸਿੰਘ (ਕਾਕਾ ਬਰਾੜ), ਐਮ ਐਲ ਏ ਗੁਰਮੀਤ ਸਿੰਘ ਖੁੱਡੀਆਂ ਅਤੇ ਐਮ ਐਲ ਏ ਗੋਲਡੀ ਕੰਬੋਜ, ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਵੀ ਹਾਜ਼ਰ ਸੀ।


ਇਹ ਵੀ ਪੜ੍ਹੋ: ਦਿੱਲੀ ਦੇ ਮੁੰਡਕਾ ਮੈਟਰੋ ਸਟੇਸ਼ਨ ਨੇੜੇ ਇਮਾਰਤ ਨੂੰ ਲੱਗੀ ਅੱਗ 'ਚ ਹੁਣ ਤੱਕ 16 ਮੌਤਾਂ, ਬਚਾਅ ਕਾਰਜ ਜਾਰੀ