![ABP Premium](https://cdn.abplive.com/imagebank/Premium-ad-Icon.png)
ਜਿੰਪਾ ਨੇ ਜਲ ਸਪਲਾਈ ਸਕੀਮਾਂ ਦੀ ਪ੍ਰਗਤੀ ਵਿਚ ਤੇਜ਼ੀ ਲਿਆਉਣ ਲਈ ਜੰਗਲਾਤ ਮੰਤਰੀ ਕਟਾਰੂਚੱਕ ਨਾਲ ਕੀਤੀ ਮੀਟਿੰਗ
Punjab News : ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ ਨਾਲ ਦੋਵਾਂ ਵਿਭਾਗਾਂ ਦੇ ਸਾਂਝੇ ਮੁੱਦਿਆਂ ਦੇ ਹੱਲ ਲਈ ਇਕ ਅਹਿਮ ਮੀਟਿੰਗ ਕੀਤੀ। ਇਸ
![ਜਿੰਪਾ ਨੇ ਜਲ ਸਪਲਾਈ ਸਕੀਮਾਂ ਦੀ ਪ੍ਰਗਤੀ ਵਿਚ ਤੇਜ਼ੀ ਲਿਆਉਣ ਲਈ ਜੰਗਲਾਤ ਮੰਤਰੀ ਕਟਾਰੂਚੱਕ ਨਾਲ ਕੀਤੀ ਮੀਟਿੰਗ Brahm Shankar Jimpa meeting with the Forest Minister to speed up the progress of water supply schemes ਜਿੰਪਾ ਨੇ ਜਲ ਸਪਲਾਈ ਸਕੀਮਾਂ ਦੀ ਪ੍ਰਗਤੀ ਵਿਚ ਤੇਜ਼ੀ ਲਿਆਉਣ ਲਈ ਜੰਗਲਾਤ ਮੰਤਰੀ ਕਟਾਰੂਚੱਕ ਨਾਲ ਕੀਤੀ ਮੀਟਿੰਗ](https://feeds.abplive.com/onecms/images/uploaded-images/2023/07/25/0efa38153994b5f51e631bc79a9d12301690289876013345_original.jpg?impolicy=abp_cdn&imwidth=1200&height=675)
Punjab News : ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ ਨਾਲ ਦੋਵਾਂ ਵਿਭਾਗਾਂ ਦੇ ਸਾਂਝੇ ਮੁੱਦਿਆਂ ਦੇ ਹੱਲ ਲਈ ਇਕ ਅਹਿਮ ਮੀਟਿੰਗ ਕੀਤੀ। ਇਸ ਮੌਕੇ ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਜੰਗਲਾਤ ਵਿਭਾਗ ਦੇ ਉੱਚ ਅਧਿਕਾਰੀ ਹਾਜ਼ਰ ਸਨ।
ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਸਾਰੇ ਪਿੰਡਾਂ ਨੂੰ ਸਾਫ ਪੀਣ ਯੋਗ ਪਾਣੀ ਦੇਣ ਲਈ ਸਾਰਥਕ ਯਤਨ ਕਰ ਰਹੀ ਹੈ। ਇਸ ਮਕਸਦ ਲਈ ਬਹੁਤ ਸਾਰੀਆਂ ਜਲ ਸਪਲਾਈ ਸਕੀਮਾਂ ਕਾਰਜਸ਼ੀਲ ਹਨ ਅਤੇ ਕਈ ਸਕੀਮਾਂ ਨਵੀਆਂ/ਉਸਾਰੀ ਅਧੀਨ ਹਨ। ਉਨ੍ਹਾਂ ਕਿਹਾ ਕਿ ਜਲ ਸਪਲਾਈ ਸਕੀਮਾਂ ਦੀਆਂ ਪਾਈਪ ਲਾਈਨਾਂ ਵਿਛਾਉਣ ਲਈ ਕਈ ਥਾਂਵਾਂ ‘ਤੇ ਜੰਗਲਾਤ ਵਿਭਾਗ ਦੀ ਪ੍ਰਵਾਨਗੀ ਲੋਂੜੀਦੀ ਹੁੰਦੀ ਹੈ ਜਿਸਨੂੰ ਸਮਾਂਬੱਧ ਤਰੀਕੇ ਨਾਲ ਮੰਜ਼ੂਰ ਕਰਨ ਦੀ ਲੋੜ ਹੁੰਦੀ ਹੈ ਤਾਂ ਕਿ ਪ੍ਰੋਜੈਕਟਾਂ ਨੂੰ ਲਾਗੂ ਕਰਨ ਵਿਚ ਦੇਰੀ ਨਾ ਹੋਵੇ।
ਜਿੰਪਾ ਨੇ ਇਸ ਮੌਕੇ ਪੱਤਰੇ ਵਾਲਾ (ਮੁਕਤਸਰ), ਕੱਟਿਆਵਾਲੀ (ਫਾਜ਼ਿਲਕਾ), ਸੋਹਣਗੜ੍ਹ (ਫਿਰੋਜ਼ਪੁਰ), ਚਵਿੰਡਾ ਕਲਾਂ ਤੇ ਕੰਦੋਵਾਲੀ (ਅੰਮ੍ਰਿਤਸਰ), ਤਲਵਾੜਾ (ਹੁਸ਼ਿਆਰਪੁਰ), ਭੁੱਚਰ ਕਲਾਂ (ਤਰਨ ਤਾਰਨ), ਮਾਣਕਪੁਰ (ਰੂਪਨਗਰ) ਸਮੇਤ ਕਰੀਬ 17 ਨਹਿਰੀ ਜਲ ਸਪਲਾਈ ਸਕੀਮਾਂ ਦਾ ਜ਼ਿਕਰ ਕੀਤਾ ਜਿਨ੍ਹਾਂ ਲਈ ਜੰਗਲਾਤ ਵਿਭਾਗ ਦੀ ਕਲੀਰਐਂਸ ਲਾਜ਼ਮੀ ਹੈ।
ਜੰਗਲਾਤ ਮੰਤਰੀ ਨੇ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਕਿਹਾ ਕਿ ਅਜਿਹੀਆਂ ਸਾਰੀਆਂ ਸਕੀਮਾਂ ਲਈ ਸਮਾਂਬੱਧ ਤਰੀਕੇ ਨਾਲ ਕਲੀਐਂਸ ਜਾਰੀ ਕੀਤੀ ਜਾਵੇ ਤਾਂ ਜੋ ਇਨ੍ਹਾਂ ਸਕੀਮਾਂ ਨੂੰ ਸਮੇਂ ਸਿਰ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਕਿਹਾ ਕਿ ਦੋਵਾਂ ਵਿਭਾਗਾਂ ਦੇ ਆਪਸੀ ਤਾਲਮੇਲ ਨਾਲ ਸਾਂਝੇ ਮੁੱਦਿਆਂ ਨੂੰ ਹੱਲ ਕੀਤਾ ਜਾਵੇਗਾ।
ਇਸ ਮੌਕੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਡੀ.ਕੇ ਤਿਵਾੜੀ ਤੇ ਵਿਭਾਗ ਮੁਖੀ ਮੁਹੰਮਦ ਇਸ਼ਫਾਕ, ਵਿੱਤ ਕਮਿਸ਼ਨਰ (ਜੰਗਲਾਤ) ਵਿਕਾਸ ਗਰਗ, ਪੀਸੀਸੀਐਫ ਆਰ.ਕੇ ਮਿਸ਼ਰਾ ਅਤੇ ਮੁੱਖ ਵਣਪਾਲ ਬਸੰਤਾ ਰਾਜ ਕੁਮਾਰ ਹਾਜ਼ਰ ਸਨ।
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)