Hoshiarpur News : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਘਰ ਸਾਫ਼-ਸੁਥਰਾ ਪੀਣ ਯੋਗ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਹ ਵਾਰਡ ਨੰਬਰ 4 ਵਿਚ 38 ਲੱਖ ਰੁਪਏ ਦੀ ਲਾਗਤ ਨਾਲ ਬਣ ਰਹੇ ਟਿਊਬਵੈਲ ਦੇ ਕੰਮ ਦੀ ਸ਼ੁਰੂਆਤ ਕਰਵਾਉਣ ਦੌਰਾਨ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ।
ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ, ਕੌਂਸਲਰ ਅਸ਼ੋਕ ਮਹਿਰਾ ਅਤੇ ਕੌਂਸਲਰ ਲਵਕੇਸ਼ ਓਹਰੀ ਵੀ ਮੌਜੂਦ ਸਨ। ਕੈਬਨਿਟ ਮੰਤਰੀ ਨੇ ਕਿਹਾ ਕਿ ਵਾਰਡ ਵਿਚ ਪਿਛਲੇ ਕਾਫ਼ੀ ਸਮੇਂ ਤੋਂ ਨਵੇਂ ਟਿਊਬਵੈਲ ਲਗਾਉਣ ਦੀ ਮੰਗ ਸੀ, ਜਿਸ ਨੂੰ ਪਹਿਲ ਦੇ ਆਧਾਰ ’ਤੇ ਲਗਾਉਣ ਦਾ ਕੰਮ ਸ਼ੁਰੂ ਹੋਇਆ ਹੈ। ਉਨ੍ਹਾਂ ਕਿਹਾ ਕਿ ਜਲ ਸਪਲਾਈ ਵਿਭਾਗ ਵਲੋਂ ਟਿਊਬਵੈਲ ਲਗਾਉਣ ਦਾ ਕੰਮ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਟਿਊਬਵੈਲ ਲੱਗਣ ਉਪਰੰਤ ਵਾਰਡ ਨੰਬਰ 4 ਅਤੇ ਇਸ ਦੇ ਨਾਲ ਲੱਗਦੇ ਇਲਾਕੇ ਦੇ ਲੋਕਾਂ ਦੀ ਲੰਬੇ ਸਮੇਂ ਤੋਂ ਪੀਣ ਵਾਲੇ ਪਾਣੀ ਦੀ ਵੱਡੀ ਸਮੱਸਿਆ ਦਾ ਹੱਲ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਮਕਸਦ ਹੈ ਕਿ ਸੂਬੇ ਦੇ ਹਰ ਘਰ ਨਲ ਅਤੇ ਹਰ ਘਰ ਜਲ ਦੀ ਸੁਵਿਧਾ ਪਹੁੰਚੇ, ਤਾਂ ਜੋ ਸਾਰਿਆਂ ਨੂੰ ਪੀਣ ਵਾਲਾ ਸਾਫ਼-ਸੁਥਰਾ ਪਾਣੀ ਮਿਲੇ।
ਉਨ੍ਹਾਂ ਲੋਕਾਂ ਨੂੰ ਪਾਣੀ ਦੀ ਸਹੀ ਵਰਤੋਂ ਕਰਨ ਲਈ ਵੀ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਜਲ ਸਪਲਾਈ ਵਿਭਾਗ ਲੋਕਾਂ ਤੱਕ ਸਾਫ਼-ਸੁਥਰਾ ਪਾਣੀ ਪਹੁੰਚਾਉਣ ਲਈ ਦਿਨ-ਰਾਤ ਕੰਮ ਕਰ ਰਿਹਾ ਹੈ ਅਤੇ ਜਿਥੇ ਤੁਰੰਤ ਕੰਮ ਕਰਨ ਦੀ ਜ਼ਰੂਰਤ ਹੈ, ਉਥੇ ਬਿਨਾਂ ਦੇਰੀ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਇਸ ਦੌਰਾਨ ਜਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਮਿਹਨਤ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਵੀ ਪ੍ਰੇਰਿਤ ਕੀਤਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : 1984 ਸਿੱਖ ਦੰਗਿਆਂ ਦੇ ਮਾਮਲੇ 'ਚ ਜਗਦੀਸ਼ ਟਾਈਟਲਰ 'ਤੇ CBI ਨੇ ਲਗਾਇਆ ਹੱਤਿਆ ਦਾ ਆਰੋਪ , ਜਾਣੋ ਚਾਰਜਸ਼ੀਟ 'ਚ ਕਿੰਨਾ ਗੱਲਾਂ ਦਾ ਕੀਤਾ ਜ਼ਿਕਰ ?
ਇਹ ਵੀ ਪੜ੍ਹੋ : 6 ਕਿੱਲੋ ਹੈਰੋਇਨ ਬਰਾਮਦਗੀ ਮਾਮਲਾ : ਪੰਜਾਬ ਪੁਲਿਸ ਨੇ ਕਾਬੂ ਕੀਤੇ ਨਸ਼ਾ ਤਸਕਰ ਦੇ ਪਿੰਡ 'ਚੋਂ 4 ਕਿੱਲੋ ਹੋਰ ਹੈਰੋਇਨ ਕੀਤੀ ਬਰਾਮਦ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ