ਪੜਚੋਲ ਕਰੋ

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਪਹੁੰਚੇ ਜਿੰਪਾ , ਬੋਲੇ ਸੁਵਿਧਾ ਕੇਂਦਰ ਦੁਬਿਧਾ ਕੇਂਦਰ ਨਹੀਂ ਬਣਨ ਦਿੱਤੇ ਜਾਣਗੇ

ਪੰਜਾਬ ਸਰਕਾਰ ਦੇ ਮਾਲ ਅਤੇ ਮੁੜ ਵਸੇਬਾ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਅਚਾਨਕ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਚੱਲ ਰਹੇ ਸੁਵਿਧਾ ਕੇਂਦਰ ਦੀ ਚੈਕਿੰਗ ਕੀਤੀ।

ਚੰਡੀਗੜ੍ਹ: ਪੰਜਾਬ ਸਰਕਾਰ ਦੇ ਮਾਲ ਅਤੇ ਮੁੜ ਵਸੇਬਾ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਅਚਾਨਕ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਚੱਲ ਰਹੇ ਸੁਵਿਧਾ ਕੇਂਦਰ ਦੀ ਚੈਕਿੰਗ ਕੀਤੀ। ਇਸ ਦੌਰਾਨ ਉਹਨਾਂ ਲੋਕਾਂ ਅਤੇ ਪੱਤਰਕਾਰਾਂ ਨਾਲ ਗੈਰ ਰਸਮੀ ਗੱਲਬਾਤ ਕਰਦਿਆਂ ਕਿਹਾ ਕਿ ਸੂਬੇ ਵਿਚ ਚੱਲ ਰਹੇ ਸੁਵਿਧਾ ਕੇਂਦਰਾਂ ਨੂੰ ਦੁਬਿਧਾ ਕੇਂਦਰ ਨਹੀਂ ਬਣਨ ਦਿੱਤਾ ਜਾਵੇਗਾ।

ਉਹਨਾਂ ਕਿਹਾ ਕਿ ਉਹਨਾਂ ਦੇ ਅੱਜ ਦੇ ਇਸ ਅਚਾਨਕ ਦੌਰੇ ਦਾ ਮਕਸਦ ਸੀ ਕਿ ਜ਼ਮੀਨੀ ਪੱਧਰ ਉੱਤੇ ਜਾ ਕੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਜਾਣਿਆ ਜਾ ਸਕੇ। ਇਸੇ ਕਰਕੇ ਹੀ ਉਹਨਾਂ ਨੇ ਬੀਤੇ ਦਿਨੀਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਅਤੇ ਅੱਜ ਮੋਗਾ ਦੇ ਸੁਵਿਧਾ ਕੇਂਦਰ ਦੀ ਚੈਕਿੰਗ ਕੀਤੀ ਹੈ। 

ਉਹਨਾਂ ਕਿਹਾ ਕਿ ਇਥੇ ਆ ਕੇ ਪਤਾ ਲੱਗਾ ਹੈ ਕਿ ਸੁਵਿਧਾ ਕੇਂਦਰਾਂ ਵਿੱਚ ਲੋਕਾਂ ਨੂੰ ਸੇਵਾਵਾਂ ਲੈਣ ਲਈ ਲੰਮਾ ਸਮਾਂ ਲੱਗਦਾ ਹੈ। ਇਸ ਬਾਰੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਅਤੇ ਹੋਰ ਅਧਿਕਾਰੀਆਂ ਨੇ ਮੌਕੇ ਉੱਤੇ ਦੱਸਿਆ ਕਿ ਸਟਾਫ ਅਤੇ ਕੁਝ ਹੋਰ ਊਣਤਾਈਆਂ ਹੋਣ ਕਾਰਨ ਕੁਝ ਸੇਵਾਵਾਂ ਵਿੱਚ ਦੇਰੀ ਹੋ ਜਾਂਦੀ ਹੈ। ਜਿਸ ਨੂੰ ਜਲਦ ਹੀ ਸੁਧਾਰ ਲਿਆ ਜਾਵੇਗਾ।

ਜਿੰਪਾ ਨੇ ਸੁਵਿਧਾ ਕੇਂਦਰ ਦੇ ਇੰਚਾਰਜ ਨੂੰ  ਹਦਾਇਤ ਕੀਤੀ ਕਿ ਇਥੇ ਲੋਕਾਂ ਨੂੰ ਖੱਜਲ ਖੁਆਰ ਨਾ ਹੋਣ ਦਿੱਤਾ ਜਾਵੇ। ਇਸ ਸਾਰੇ ਕੰਮ ਦੀ ਵੱਡੇ ਅਫ਼ਸਰ ਖੁਦ ਨਿਗਰਾਨੀ ਕਰਨ। ਲੋਕਾਂ ਨੂੰ ਤੈਅ ਸਮਾਂ ਸੀਮਾ ਵਿਚ ਸੇਵਾਵਾਂ ਦੇਣ ਲਈ ਕਾਂਊਟਰ ਵਧਾਏ ਜਾਣ। ਉਹਨਾਂ ਸਪੱਸ਼ਟ ਕੀਤਾ ਕਿ ਸਰਕਾਰੀ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਬਿਲਕੁਲ ਵੀ ਬਰਦਾਸ਼ਤ ਨਹੀਂ ਹੋਵੇਗਾ।

ਉਹਨਾਂ ਕਿਹਾ ਕਿ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਆਮ ਲੋਕਾਂ ਨਾਲ ਬੋਲ ਬਾਣੀ ਠੀਕ ਹੋਣੀ ਚਾਹੀਦੀ ਹੈ। ਸੇਵਾਵਾਂ ਮਿਲਣ ਦਾ ਸਮਾਂ ਸੀਮਾ ਬਾਰੇ ਥਾਂ ਥਾਂ ਉਪਰ ਬੋਰਡ ਲਗਾਏ ਜਾਣ। ਔਰਤਾਂ ਅਤੇ ਬਜ਼ੁਰਗਾਂ ਲਈ ਅਲੱਗ ਕਤਾਰਾਂ ਹੋਣੀਆਂ ਚਾਹੀਦੀਆਂ ਹਨ। ਉਹਨਾਂ ਭਰੋਸਾ ਦਿੱਤਾ ਕਿ ਲੋਕਾਂ ਦੀ ਸਹੂਲਤ ਲਈ ਬੰਦ ਪਏ ਸੇਵਾ ਕੇਂਦਰ ਲੋੜ ਮੁਤਾਬਿਕ ਮੁੜ ਖੋਲ੍ਹੇ ਜਾਣਗੇ।

ਉਹਨਾਂ ਕਿਹਾ ਕਿ ਡਿਪਟੀ ਕਮਿਸ਼ਨਰ ਨੂੰ ਸ਼ਹਿਰ ਮੋਗਾ ਵਿੱਚ ਕਥਿਤ ਤੌਰ ਉੱਤੇ ਰਜਿਸਟਰੀਆਂ ਵਿੱਚ ਧਾਂਦਲੀ ਮਾਮਲੇ ਦੀ ਜਾਂਚ ਰਿਪੋਰਟ ਮਿਤੀ 21ਅਪ੍ਰੈਲ ਤੱਕ ਭੇਜਣ ਬਾਰੇ ਕਿਹਾ ਗਿਆ ਹੈ। ਇਸ ਰਿਪੋਰਟ ਦੇ ਅਧਾਰ ਉੱਤੇ ਹੀ ਇਸ ਮਾਮਲੇ ਉੱਤੇ ਕੋਈ ਫੈਸਲਾ ਲਿਆ ਜਾਵੇਗਾ। ਇਸ ਮੌਕੇ ਉਹਨਾਂ ਨਾਲ ਹਲਕਾ ਮੋਗਾ ਦੀ ਵਿਧਾਇਕਾ ਸ਼੍ਰੀਮਤੀ ਅਮਨਦੀਪ ਕੌਰ ਅਰੋੜਾ ਅਤੇ ਹੋਰ ਵੀ ਹਾਜ਼ਰ ਸਨ।

ਟਾਪ ਹੈਡਲਾਈਨ

ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਪੰਜਾਬ ਕਾਂਗਰਸ 'ਚ ਵਧੀ ਹਲਚਲ, ਰਾਹੁਲ ਗਾਂਧੀ ਆ ਸਕਦੇ ਪੰਜਾਬ; ਸੁਲਝੇਗਾ ਕਾਟੋਕਲੇਸ਼!
ਪੰਜਾਬ ਕਾਂਗਰਸ 'ਚ ਵਧੀ ਹਲਚਲ, ਰਾਹੁਲ ਗਾਂਧੀ ਆ ਸਕਦੇ ਪੰਜਾਬ; ਸੁਲਝੇਗਾ ਕਾਟੋਕਲੇਸ਼!
ਆਜ਼ਾਦੀ ਦੇ ਨਾਂ ’ਤੇ ਵੰਡਿਆ ਗਿਆ ਸਮਾਜ, ਟੁੱਟੀ ਭਾਈਚਾਰਕ ਸਾਂਝ!
ਆਜ਼ਾਦੀ ਦੇ ਨਾਂ ’ਤੇ ਵੰਡਿਆ ਗਿਆ ਸਮਾਜ, ਟੁੱਟੀ ਭਾਈਚਾਰਕ ਸਾਂਝ!
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget