ਪੜਚੋਲ ਕਰੋ

ਬ੍ਰਮ ਸ਼ੰਕਰ ਜਿੰਪਾ ਵੱਲੋਂ ਗਰਮੀਆਂ ਦੇ ਮੌਸਮ ਨੂੰ ਦੇਖਦਿਆਂ ਪੀਣ ਵਾਲੇ ਪਾਣੀ ਦੀ ਮੰਗ ਦੀ ਪੂਰਤੀ ਲਈ ਤਿਆਰੀਆਂ ਦੀ ਸਮੀਖਿਆ

ਜਲ ਸਪਲਾਈ ਦੇ ਸਾਰੇ ਚੱਲ ਰਹੇ ਪ੍ਰਾਜੈਕਟਾਂ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਾਜੈਕਟਾਂ ਨੂੰ ਤਿਆਰ ਕਰਨ ਅਤੇ ਲਾਗੂਕਰਨ ਸਮੇਂ ਸਥਾਨਕ ਵਿਧਾਇਕਾਂ ਨਾਲ ਮਿਲ ਕੇ ਕੰਮ ਕਰਨ ਲਈ ਵੀ ਕਿਹਾ।

ਚੰਡੀਗੜ੍ਹ : ਸੂਬੇ ਦੇ ਪੇਂਡੂ ਖੇਤਰਾਂ ਵਿਚਾਲੇ ਘਰਾਂ ਨੂੰ ਸਾਫ਼ ਤੇ ਪੀਣ-ਯੋਗ ਪਾਣੀ ਦੀ ਸਪਲਾਈ ਮੁਹੱਈਆ ਕਰਵਾਉਣ ਲਈ ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਦੂਸ਼ਿਤ ਪਾਣੀ ਕਾਰਨ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਸਾਰੀਆਂ ਪਾਣੀ ਦੀਆਂ ਟੈਂਕੀਆਂ ਦੀ ਸਮੇਂ ਸਿਰ ਸਫਾਈ ਯਕੀਨੀ ਬਣਾਈ ਜਾਵੇ।

ਅੱਜ ਇੱਥੇ ਮਗਸੀਪਾ, ਸੈਕਟਰ-26, ਵਿਖੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਘਰ ਨੂੰ ਟੂਟੀ ਵਾਲਾ ਸਾਫ ਤੇ ਪੀਣ-ਯੋਗ ਪਾਣੀ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। 

ਹਰ ਘਰ 'ਚ ਪੀਣ ਵਾਲੇ ਸਾਫ਼ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਜਲ ਸਪਲਾਈ ਦੇ ਸਾਰੇ ਚੱਲ ਰਹੇ ਪ੍ਰਾਜੈਕਟਾਂ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਾਜੈਕਟਾਂ ਨੂੰ ਤਿਆਰ ਕਰਨ ਅਤੇ ਲਾਗੂਕਰਨ ਸਮੇਂ ਸਥਾਨਕ ਵਿਧਾਇਕਾਂ ਨਾਲ ਮਿਲ ਕੇ ਕੰਮ ਕਰਨ ਲਈ ਵੀ ਕਿਹਾ।

ਗਰਮੀਆਂ ਦੇ ਮੌਸਮ ਦੌਰਾਨ ਪੀਣ ਵਾਲੇ ਪਾਣੀ ਦੀ ਵੱਧ ਮੰਗ ਦੀ ਪੂਰਤੀ ਦੇ ਮੱਦੇਨਜ਼ਰ ਵਿਭਾਗ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਮੰਤਰੀ ਨੇ ਅਧਿਕਾਰੀਆਂ ਨੂੰ ਗਰਮੀ ਦੇ ਦਿਨਾਂ 'ਚ ਪੀਣ ਵਾਲੇ ਪਾਣੀ ਦੀ ਸਪਲਾਈ ਦੀ ਕਮੀ ਨਾਲ ਨਜਿੱਠਣ ਲਈ ਵਾਧੂ ਮਸ਼ੀਨਰੀ ਦਾ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ।

ਉਨ੍ਹਾਂ ਕਿਹਾ ਕਿ ਇਸ ਗੱਲ ਨੂੰ ਗੰਭੀਰਤਾ ਨਾਲ ਯਕੀਨੀ ਬਣਾਇਆ ਜਾਵੇ ਕਿ ਪੇਂਡੂ ਖੇਤਰਾਂ ਵਿੱਚ ਪਾਣੀ ਦੀ ਸਪਲਾਈ 'ਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਪਾਣੀ ਦਾ ਪ੍ਰੈੱਸ਼ਰ ਵੀ ਪੂਰਾ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਜਲ ਸਪਲਾਈ ਸਬੰਧੀ ਲੀਕੇਜ ਅਤੇ ਹੋਰ ਸ਼ਿਕਾਇਤਾਂ ਦਾ ਵੀ ਬਿਨਾਂ ਦੇਰੀ ਨਿਪਟਾਰਾ ਕੀਤਾ ਜਾਵੇ।

ਵਿਭਾਗ ਦੇ ਅਧਿਕਾਰੀਆਂ ਨੂੰ ਪੀਣ ਵਾਲੇ ਪਾਣੀ ਦੀ ਸ਼ੁੱਧਤਾ ਅਤੇ ਸੰਭਾਲ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਦੇ ਨਿਰਦੇਸ਼ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਪਾਣੀ ਦੀ ਕਮੀ ਪ੍ਰਤੀ ਜਾਗਰੂਕ ਕੀਤਾ ਜਾਣਾ ਚਾਹੀਦਾ ਹੈ ਅਤੇ ਇਸ ਬੇਸ਼ਕੀਮਤੀ ਕੁਦਰਤੀ ਸੋਮੇ ਨੂੰ ਬਚਾਉਣ ਲਈ ਇਸ ਦਿਸ਼ਾ ਵਿੱਚ ਗੰਭੀਰਤਾ ਨਾਲ ਕਦਮ ਚੁੱਕੇ ਜਾਣੇ ਚਾਹੀਦੇ ਹਨ।

ਮੰਤਰੀ ਦਾ ਸਵਾਗਤ ਕਰਦਿਆਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਪ੍ਰਮੁੱਖ ਸਕੱਤਰ ਸ੍ਰੀਮਤੀ ਜਸਪ੍ਰੀਤ ਤਲਵਾੜ ਨੇ ਮੰਤਰੀ ਨੂੰ ਸੂਬੇ ਵਿੱਚ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੀਆਂ ਮੁੱਖ ਗਤੀਵਿਧੀਆਂ, ਪਹਿਲਕਦਮੀਆਂ ਅਤੇ ਚੱਲ ਰਹੇ ਪ੍ਰਾਜੈਕਟਾਂ ਬਾਰੇ ਜਾਣੂ ਕਰਵਾਇਆ।

ਉਨ੍ਹਾਂ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਨੂੰ ਇਹ ਵੀ ਭਰੋਸਾ ਦਿੱਤਾ ਕਿ ਸਾਰੇ ਪ੍ਰਾਜੈਕਟਾਂ ਦੀ ਗੁਣਵੱਤਾ ਨੂੰ ਬਰਕਰਾਰ ਰੱਖਦਿਆਂ ਪਾਰਦਰਸ਼ੀ ਢੰਗ ਨਾਲ ਸਮੇਂ ਸਿਰ ਨੇਪਰੇ ਚਾੜ੍ਹਿਆ ਜਾਵੇਗਾ। ਮੀਟਿੰਗ ਵਿੱਚ ਮੁੱਖ ਇੰਜੀਨੀਅਰਾਂ, ਸੁਪਰਡੈਂਟ ਇੰਜੀਨੀਅਰਾਂ ਤੇ ਸੀਨੀਅਰ ਸਲਾਹਕਾਰ (ਵਾਟਰ ਕੁਆਲਿਟੀ) ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget