ਲੁਧਿਆਣਾ : (Ludhiana Blast) ਵੀਰਵਾਰ ਨੂੰ ਲੁਧਿਆਣਾ ਦੀ ਇਕ ਅਦਾਲਤ 'ਚ ਹੋਏ ਧਮਾਕੇ 'ਚ ਦੋ ਲੋਕਾਂ ਦੀ ਮੌਤ ਹੋ ਗਈ ਤੇ ਚਾਰ ਜ਼ਖਮੀ ਹੋ ਗਏ। ਘਟਨਾ ਤੋਂ ਬਾਅਦ ਚਾਰੇ ਪਾਸੇ ਦਹਿਸ਼ਤ ਦਾ ਮਾਹੌਲ ਬਣ ਗਿਆ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸ ਨਾਲ ਹੀ ਪੰਜਾਬ 'ਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ।






ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚਰਨਜੀਤ ਸਿੰਘ ਚੰਨੀ ਨੇ ਕਿਹਾ- "ਮੈਂ ਲੁਧਿਆਣਾ ਜਾ ਰਿਹਾ ਹਾਂ। ਵਿਧਾਨ ਸਭਾ ਚੋਣਾਂ ਨੇੜੇ ਹਨ, ਇਸ ਲਈ ਕੁਝ ਦੇਸ਼ ਵਿਰੋਧੀ ਅਨਸਰ ਅਜਿਹਾ ਕਰ ਰਹੇ ਹਨ। ਸਰਕਾਰ ਚੌਕਸ ਹੈ। ਜੋ ਵੀ ਦੋਸ਼ੀ ਪਾਇਆ ਗਿਆ, ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।"


 


ਕੇਜਰੀਵਾਲ ਨੇ ਕਿਹਾ-ਪਹਿਲਾਂ ਬੇਅਦਬੀ ਤੇ ਹੁਣ ਧਮਾਕਾ


 






ਇੱਥੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੇ ਲੁਧਿਆਣਾ ਕੋਰਟ ਧਮਾਕੇ 'ਤੇ ਕਿਹਾ ਕਿ ਕੁਝ ਲੋਕ ਸੂਬੇ ਦੀ ਸ਼ਾਂਤੀ ਨੂੰ ਭੰਗ ਕਰਨਾ ਚਾਹੁੰਦੇ ਹਨ। ਉਨ੍ਹਾਂ ਨੇ ਟਵੀਟ ਕੀਤਾ ਅਤੇ ਕਿਹਾ- “ਪਹਿਲਾਂ ਬੇਅਦਬੀ, ਹੁਣ ਧਮਾਕਾ। ਕੁਝ ਲੋਕ ਪੰਜਾਬ ਦੀ ਸ਼ਾਂਤੀ ਭੰਗ ਕਰਨਾ ਚਾਹੁੰਦੇ ਹਨ। ਪੰਜਾਬ ਦੇ 3 ਕਰੋੜ ਲੋਕ ਉਨ੍ਹਾਂ ਦੇ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦੇਣਗੇ। ਅਸੀਂ ਇਕ ਦੂਜੇ ਦਾ ਹੱਥ ਫੜਨਾ ਹੈ। ਖ਼ਬਰ ਸੁਣ ਕੇ ਦੁਖੀ ਹਾਂ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਮੇਰੀ ਸੰਵੇਦਨਾ ਹੈ ਅਤੇ ਸਾਰੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ,


ਅਮਰਿੰਦਰ ਨੇ ਪ੍ਰਗਟਾਈ ਚਿੰਤਾ 


 


ਅਮਰਿੰਦਰ ਸਿੰਘ ਨੇ ਕਿਹਾ ਕਿ ਬੇਅਦਬੀ ਦੀਆਂ ਕੋਸ਼ਿਸ਼ਾਂ ਵਰਗੀਆਂ ਘਟਨਾਵਾਂ ਲੋਕਾਂ ਦਾ ਧਾਰਮਿਕ ਲੀਹਾਂ 'ਤੇ ਧਰੁਵੀਕਰਨ ਕਰ ਸਕਦੀਆਂ ਹਨ, ਜਿਸ ਨਾਲ ਸੂਬੇ 'ਚ ਅਸ਼ਾਂਤੀ ਪੈਦਾ ਹੋ ਸਕਦੀ ਹੈ। ਕੈਪਟਨ ਅਮਰਿੰਦਰ ਸਿੰਘ (Caption Amrinder Singh) ਨੇ ਹਾਲ ਹੀ ਵਿਚ ਅੰਮ੍ਰਿਤਸਰ ਵਿਚ ਹਰਮੰਦਿਰ ਸਾਹਿਬ ਅਤੇ ਕਪੂਰਥਲਾ ਵਿਚ ਇਕ ਗੁਰਦੁਆਰੇ ਦੀ ਬੇਅਦਬੀ ਦੀਆਂ ਕਥਿਤ ਕੋਸ਼ਿਸ਼ਾਂ ਲਈ ਦੋ ਵਿਅਕਤੀਆਂ ਦੇ ਮਾਰੇ ਜਾਣ ਦੀ ਵੀ ਸਖ਼ਤ ਨਿੰਦਾ ਕੀਤੀ ਹੈ।


 


ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਪਾਕਿਸਤਾਨ ਦੀ ਇੰਟਰ-ਸਰਵਿਸਿਜ਼ ਇੰਟੈਲੀਜੈਂਸ (ISI) ਵਰਗੀਆਂ ਏਜੰਸੀਆਂ ਵੱਖਵਾਦੀ ਅਤੇ ਅੱਤਵਾਦੀ ਸਮੂਹਾਂ ਦੇ ਸਲੀਪਰ ਸੈੱਲਾਂ ਨਾਲ ਤਾਲਮੇਲ ਕਰਕੇ ਅਜਿਹੀਆਂ ਸਥਿਤੀਆਂ ਦਾ ਫਾਇਦਾ ਉਠਾਉਣ ਦੇ ਮੌਕਿਆਂ ਦੀ ਬੇਸਬਰੀ ਨਾਲ ਉਡੀਕ ਕਰ ਰਹੀਆਂ ਹਨ। ਅੰਮ੍ਰਿਤਸਰ ਕਾਂਡ ਦਾ ਜ਼ਿਕਰ ਕਰਦਿਆਂ ਸਿੰਘ ਨੇ ਕਿਹਾ ਕਿ ਇਸਵਿੱਚ ਸ਼ਾਮਲ ਵਿਅਕਤੀ ਨੂੰ ਮਾਰਨ ਦੀ ਬਜਾਏ ਪੁਲੀਸ ਹਵਾਲੇ ਕਰਨਾ ਚਾਹੀਦਾ ਸੀ।


ਇਹ ਵੀ ਪੜ੍ਹੋ : Trending News: 11 ਕਰੋੜ ਦੀ ਕੀਮਤ ਵਾਲੇ ਇਸ ਝੋਟੇ ਨੇ ਫਿਰ ਕੀਤਾ ਕਮਾਲ, ਹੁਣ ਜਿੱਤੇ ਲੱਖਾਂ ਰੁਪਏ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :


https://play.google.com/store/apps/details?id=com.winit.starnews.hin
https://apps.apple.com/in/app/abp-live-news/id81111490