ਚੰਡੀਗੜ੍ਹ: ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। 'ਆਪ' ਦੇ ਫਿਰੋਜ਼ਪੁਰ ਤੋਂ ਉਮੀਦਵਾਰ ਆਸ਼ੂ ਬੰਗੜ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਆਸ਼ੂ ਬੰਗੜ ਨੂੰ ਫਿਰੋਜ਼ਪੁਰ ਦੇਹਾਤੀ ਤੋਂ ਟਿਕਟ ਮਿਲੀ ਸੀ। ਉਨ੍ਹਾਂ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੇ ਆਬਜਰਬਰ ਦਬਾਅ ਪਾ ਰਹੇ ਹਨ। ਇਸ ਕਾਰਨ ਕੰਮ ਕਰਨਾ ਔਖਾ ਹੋ ਗਿਆ ਹੈ। ਹੁਣ ਹਾਲਾਤ ਇਹ ਬਣ ਗਏ ਹਨ ਕਿ ਅਸਤੀਫਾ ਦੇਣ ਲਈ ਮਜਬੂਰ ਹੋ ਗਏ ਹਨ।


ਆਸ਼ੂ ਬੰਗੜ ਨੇ ਕਿਹਾ ਕਿ ਦਿੱਲੀ ਤੋਂ ਨਿਯੁਕਤ ਕੀਤੇ ਗਏ ਆਮ ਆਦਮੀ ਪਾਰਟੀ ਦੇ ਅਬਜ਼ਰਵਰ ਦਬਾਅ ਪਾ ਰਹੇ ਹਨ। ਹਾਲਾਤ ਇਹ ਬਣ ਗਏ ਹਨ ਕਿ ਕੰਮ ਕਰਨਾ ਔਖਾ ਹੋ ਗਿਆ ਹੈ। ਇਸ ਲਈ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਨਾਲ ਆਮ ਆਦਮੀ ਪਾਰਟੀ ਦੀਆਂ ਮੁਸ਼ਕਲਾਂ ਹੋਰ ਵਧਦੀਆਂ ਜਾ ਰਹੀਆਂ ਹਨ।


ਆਸ਼ੂ ਬੰਗੜ ਨੇ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਦਿੱਲੀ ਤੋਂ ਲਾਏ ਗਏ ਆਬਜ਼ਰਵਰ ਦਬਾਅ ਪਾ ਰਹੇ ਹਨ। ਲੱਖਾਂ ਕਰੋੜਾਂ ਰੁਪਏ ਦੇ ਫਲੈਕਸ ਤੇ ਬੋਰਡ ਸਟਿੱਕਰ ਲਾਉਣ ਲਈ ਕਿਹਾ ਜਾ ਰਿਹਾ ਹੈ। ਇਸ ਕਾਰਨ ਮੈਂ ਪਾਰਟੀ ਵਿੱਚ ਨਹੀਂ ਰਹਿ ਸਕਦਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਹੋਰ ਵੱਡੇ ਖੁਲਾਸੇ ਕੀਤੇ ਜਾਣਗੇ।


ਪਹਿਲਾਂ ਟਿਕਟਾਂ ਵੇਚਣ ਦੇ ਲੱਗੇ ਇਲਜ਼ਾਮ


ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਰਾਘਵ ਚੱਢਾ ਉੱਪਰ ਵਿਕਟਾਂ ਵੇਚਣ ਦੇ ਇਲਜ਼ਾਮ ਲੱਗੇ ਹਨ। ਇਸ ਕਰਕੇ ਕਈ ਪਾਰਟੀ ਲੀਡਰਾਂ ਨੇ ਅਸਤੀਫੇ ਵੀ ਦਿੱਤੇ ਹਨ। ਪਾਰਟੀ ਉੱਪਰ ਬਾਹਰੋਂ ਆਏ ਉਮੀਦਵਾਰਾਂ ਨੂੰ ਟਿਕਟਾਂ ਦੇਣ ਦਾ ਮੁੱਦਾ ਵੀ ਗਰਮਾਇਆ ਹੋਇਆ ਹੈ। ਉਧਰ, ਰਾਘਵ ਚੱਢਾ ਨੇ ਕਿਹਾ ਕਿ ਫਿਰੋਜ਼ਪੁਰ ਤੋਂ ਉਮੀਦਵਾਰ ਆਸ਼ੂ ਬੰਗੜ ਵੱਲੋਂ ਪਾਰਟੀ ਤੋਂ ਅਸਤੀਫਾ ਦੇਣਾ ਸਾਜਿਸ਼ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਖਿਲਾਫ ਸਾਜਿਸ਼ ਰਚੀ ਜਾ ਰਹੀ ਹੈ।


 


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904