ਰਵਨੀਤ ਕੌਰ, ਚੰਡੀਗੜ੍ਹ
Punjab News : ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਕਾਂਗਰਸ ਪਾਰਟੀ ਨੇ ਅੱਜ ਬਾਕੀ ਰਹਿੰਦੇ 8 ਉਮੀਦਵਾਰਾਂ ਦੀ ਲਿਸਟ ਵੀ ਜਾਰੀ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਕਾਂਗਰਸ ਨੇ 109 ਉਮੀਦਵਾਰਾਂ ਦੀਆਂ ਸੀਟਾਂ ਦਾ ਐਲਾਨ ਕਰ ਦਿੱਤਾ ਸੀ। ਮੁੱਖ ਮੰਤਰੀ ਚੰਨੀ ਹੁਣ ਬਦੌੜ ਤੇ ਚਮਕੌਰ ਸਾਹਿਬ ਦੋਵੇਂ ਹਲਕਿਆਂ ਤੋਂ ਚੋਣ ਲੜਣਗੇ।
ਸਾਰੀਆਂ ਪਾਰਟੀਆਂ ਨੇ ਲਗਪਗ ਆਪਣੇ ਉਮੀਦਵਾਰ ਚੋਣ ਮੈਦਾਨ 'ਚ ਉਤਾਰ ਦਿੱਤੇ ਹਨ। ਪਾਰਟੀਆਂ ਚੋਣ ਪ੍ਰਚਾਰ ਵੀ ਜ਼ੋਰਾਂ ਦੇ ਚੱਲ ਰਿਹਾ ਹੈ। ਜਲਾਲਾਬਾਦ ਤੋਂ ਸੁਖਬੀਰ ਬਾਦਲ ਖਿਲਾਫ ਮੋਹਨ ਸਿੰਘ ਫਲਿਆਂਵਾਲਾ ਨੂੰ ਉਤਾਰਿਆ ਗਿਆ ਹੈ।
ਇਸ ਦੇ ਨਾਲ ਹੀ ਵਿਸ਼ਨੂ ਸ਼ਰਮਾ ਪਟਿਆਲਾ ਸ਼ਹਿਰੀ ਤੋਂ ਕੈਪਟਨ ਦੇ ਵਿਰੁੱਧ ਚੋਣ ਲੜਨਗੇ। ਬਰਨਾਲਾ ਤੋਂ ਕੇਵਲ ਸਿੰਘ ਢਿੱਲੋਂ ਤੇ ਨਵਾਂਸ਼ਹਿਰ ਤੋਂ ਅੰਗਦ ਸੈਣੀ ਨੂੰ ਵੀ ਦੀਆਂ ਟਿਕਟਾਂ ਨੂੰ ਕੱਟ ਦਿੱਤਾ ਗਿਆ ਹੈ। ਖੇਮਕਰਨ ਤੋਂ ਸੁਖਪਾਲ ਭੁੱਲਰ ਨੂੰ ਇਕ ਵਾਰ ਫਿਰ ਚੋਣ ਮੈਦਾਨ 'ਚ ਉਤਾਰਿਆ ਗਿਆ ਹੈ।
ਪੰਜਾਬ 'ਚ ਕਾਂਗਰਸ ਨੇ ਬਗਾਵਤ ਨੂੰ ਵੇਖਦੇ ਹੋਏ 8 ਸੀਟਾਂ 'ਤੇ ਉਮੀਦਵਾਰਾਂ ਦਾ ਐਲਾਨ ਰੋਕ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਹੁਣ ਕਾਂਗਰਸ ਵੱਲੋਂ ਆਖਰੀ ਲਿਸਟ ਜਾਰੀ ਕਰ ਕੇ 8 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।
ਕਾਂਗਰਸ ਨੇ ਪਟਿਆਲਾ ਸ਼ਹਿਰੀ, ਅਟਾਰੀ, ਜਲਾਲਾਬਾਦ, ਬਰਨਾਲਾ, ਭਦੌੜ, ਲੁਧਿਆਣਾ ਦੱਖਣੀ, ਖੇਮਕਰਨ ਤੇ ਨਵਾਂਸ਼ਹਿਰ ਦੀਆਂ ਟਿਕਟਾਂ ਦਾ ਐਲਾਨ ਨਹੀਂ ਕੀਤਾ ਸੀ। ਇਸ ਤੋਂ ਇਲਾਵਾ ਖੇਮਕਰਨ ਤੋਂ ਸੁਖਪਾਲ ਭੁੱਲਰ ਦੀਆਂ ਟਿਕਟਾਂ ਅਟਕੀਆਂ ਹੋਈਆਂ ਸਨ।
ਇਸ ਦੇ ਨਾਲ ਹੀ ਅੰਮ੍ਰਿਤਸਰ ਪੂਰਬੀ ਸੀਟ ਤੋਂ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੂੰ ਟੱਕਰ ਦੇ ਰਹੇ ਅਕਾਲੀ ਆਗੂ ਬਿਕਰਮ ਮਜੀਠੀਆ ਨੇ ਵੱਡਾ ਬਿਆਨ ਦਿੱਤਾ ਹੈ।ਮਜੀਠੀਆ ਜੋ ਕਿ ਦੋ ਥਾਵਾਂ ਤੋਂ ਚੋਣ ਲੜ ਰਹੇ ਹਨ ਨੇ ਸੰਕੇਤ ਦਿੱਤਾ ਹੈ ਕਿ ਉਹ ਇਕ ਸੀਟ ਤੋਂ ਹੀ ਚੋਣ ਲੜ੍ਹ ਸਕਦੇ ਹਨ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin