ਦਿੱਲੀ : ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿਰਸਾ (Manjinder Singh Sirsa) ਨੇ ਆਪਣਾ ਅਸਤੀਫਾ ਵਾਪਸ ਲੈ ਲਿਆ ਹੈ। ਮਨਜਿੰਦਰ ਸਿਰਸਾ ਨੇ ਅਜ ਇਕ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਮੇਰੇ ਵਲੋਂ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕੰਮਕਾਜ ਪ੍ਰਭਾਵਿਤ ਹੋ ਰਿਹਾ ਸੀ।
ਅਕਾਲੀ ਦਲ ਵਲੋਂ ਕੋਈ ਨਵਾਂ ਪ੍ਰਬੰਧ ਨਹੀਂ ਲਾਇਆ ਗਿਆ। ਜ਼ਿਕਰਯੋਗ ਹੈ ਕਿ 1 ਦਸੰਬਰ ਨੂੰ ਮਨਜਿੰਦਰ ਸਿਰਸਾ ਵਲੋਂ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਅੱਜ ਫਿਰ ਮਨਜਿੰਦਰ ਸਿਰਸਾ ਨੇ ਆਪਣਾ ਅਸਤੀਫਾ ਵਾਪਸ ਲੈ ਲਿਆ ਹੈ। ਸਿਰਸਾ ਦਾ ਕਹਿਣਾ ਹੈ ਕਿ ਅਧਿਆਪਕਾਂ ਦੀਆਂ ਤਨਖਾਹਾਂ ਦੇ ਮਸਲੇ ਹੱਲ ਨਹੀਂ ਹੋ ਪਾ ਰਹੇ ਤੇ ਸਕੂਲਾਂ ਅਤੇ ਕਾਲਜਾਂ ਦੇ ਮਸਲੇ ਹੱਲ ਨਹੀਂ ਹੋ ਰਹੇ । 29 ਦਿਨ ਪ੍ਰਬੰਧ ਨਾ ਚਲ ਪਾਉਣ ਕਾਰਨ ਮੈਂ ਆਪਣਾ ਅਸਤੀਫਾ ਵਾਪਸ ਲੈਂਦਾ ਹਾਂ । ਇਸ ਦੌਰਾਨ ਸਿਰਸਾ ਨੇ ਕਿਹਾ ਕਿ ਪ੍ਰਬੰਧਕਾਂ ਨੂੰ ਜਿਥੇ ਮੇਰੀ ਜ਼ਰੂਰਤ ਹੋਵੇਗੀ ਮੈਂ ਹਰ ਵੇਲੇ ਹਾਜ਼ਰ ਹਾਂ ।
ਮਨਜਿੰਦਰ ਸਿਰਸਾ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਮੇਰਾ ਦਿੱਲੀ ਮੈਨੇਜਮੈਂਟ ਕਮੇਟੀ ਦੇ ਪ੍ਰਬੰਧਾਂ ਨਾਲ ਨਾ ਕੋਈ ਵਾਸਤਾ ਹੈ ਤੇ ਨਾ ਭਵਿੱਖ ਵਿਚ ਕੋਈ ਵਾਸਤਾ ਹੋਵੇਗਾ। ਇਹ ਪ੍ਰਬੰਧ ਸੁਚਾਰੂ ਰੂਪ ਤਕ ਅਗਲੇ 20 ਜਨਵਰੀ ਤਕ ਚੱਲਣ ਇਸ ਲਈ ਸਾਰੇ ਮੈਂਬਰਾਂ ਨੇ ਅੱਜ ਮੀਟਿੰਗ ਕੀਤੀ ਸੀ । ਸਭ ਨੇ ਇਹ ਸੁਝਾਅ ਦਿੱਤਾ ਹੈ ਕਿ ਜਦੋਂ ਤਕ ਨਵਾਂ ਪ੍ਰੰਬਧ ਨਹੀਂ ਬਣਦਾ ਉਦੋਂ ਤਕ ਮੈਂ ਪ੍ਰਧਾਨ ਦਾ ਕਾਰਜ ਸੰਭਾਲਾਂਗਾ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904