(Source: ECI/ABP News)
Breaking : ਭੂਚਾਲ ਦੇ ਝਟਕਿਆਂ ਨਾਲ ਹਿੱਲਿਆ ਪੰਜਾਬ ਤੇ ਚੰਡੀਗੜ੍ਹ
Earthquake in Punjab : ਭੂਚਾਲ ਦੀ ਤੀਬਰਤਾ ਰਿਐਕਟਰ ਸਕੇਲ 'ਤੇ 6.7 ਮਾਪੀ ਗਈ ਹੈ। ਭੂਚਾਲ ਦਾ ਕੇਂਦਰ ਪਾਕਿਸਤਾਨ 'ਚ ਦੱਸਿਆ ਜਾ ਰਿਹਾ ਹੈ।
![Breaking : ਭੂਚਾਲ ਦੇ ਝਟਕਿਆਂ ਨਾਲ ਹਿੱਲਿਆ ਪੰਜਾਬ ਤੇ ਚੰਡੀਗੜ੍ਹ Breaking: Earthquake in Chandigarh Earthquake Jolts in Jammu and Kashmir Punjab Breaking : ਭੂਚਾਲ ਦੇ ਝਟਕਿਆਂ ਨਾਲ ਹਿੱਲਿਆ ਪੰਜਾਬ ਤੇ ਚੰਡੀਗੜ੍ਹ](https://feeds.abplive.com/onecms/images/uploaded-images/2021/10/11/42e6323ded75239d217fccda1f7460bc_original.jpg?impolicy=abp_cdn&imwidth=1200&height=675)
ਰਵਨੀਤ ਕੌਰ, ਚੰਡੀਗੜ੍ਹ
Earthquake in Punjab : ਪੰਜਾਬ 'ਚ ਅੱਜ ਭੂਚਾਲ ਦੇ ਜ਼ੋਰਦਾਰ ਝਟਕੇ ਮਹਿਸੂਸ ਕੀਤੇ ਗਏ। ਦੂਜੇ ਪਾਸੇ ਚੰਡੀਗੜ੍ਹ ਤੋਂ ਵੀ ਭੂਚਾਲ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਫਿਲਹਾਲ ਜਾਨੀ ਨੁਕਸਾਨ ਦੀ ਕੋਈ ਖਬਰ ਸਾਹਮਣੇ ਨਹੀਂ ਆਈ ਹੈ ਪਰ ਭੂਚਾਲ ਦੇ ਝਟਕਿਆਂ ਨਾਲ ਲੋਕਾਂ 'ਚ ਦਹਿਸ਼ਤ ਜ਼ਰੂਰ ਫੈਲ ਗਈ ਤੇ ਲੋਕ ਫੌਰਨ ਘਰਾਂ ਤੋਂ ਨਿਕਲ ਕੇ ਸੜਕਾਂ 'ਤੇ ਆ ਗਏ। ਦੂਜੇ ਪਾਸੇ ਜੰਮੂ ਕਸ਼ਮੀਰ 'ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ।
ਭੂਚਾਲ ਦੀ ਤੀਬਰਤਾ ਰਿਐਕਟਰ ਸਕੇਲ 'ਤੇ 6.7 ਮਾਪੀ ਗਈ ਹੈ। ਭੂਚਾਲ ਦਾ ਕੇਂਦਰ ਪਾਕਿਸਤਾਨ 'ਚ ਦੱਸਿਆ ਜਾ ਰਿਹਾ ਹੈ। ਪੰਜਾਬ ਦੇ ਕੁਝ ਹਿੱਸਿਆਂ 'ਚ ਸਵੇਰੇ 9.49 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਚੰਡੀਗੜ੍ਹ 'ਚ ਵੀ ਭੂਚਾਲ ਦੇ ਝਟਕੇ ਕਰੀਬ ਦੋ ਸੈਕਿੰਡ ਤਕ ਮਹਿਸੂਸ ਕੀਤੇ ਗਏ। ਜਾਣਕਾਰੀ ਮੁਤਾਬਕ ਇਸ ਦਾ ਕੇਂਦਰ ਪਾਕਿਸਤਾਨ ਅਤੇ ਅਫਗਾਨਿਸਤਾਨ ਦੀ ਸਰਹੱਦ 'ਤੇ ਦੱਸਿਆ ਜਾ ਰਿਹਾ ਹੈ। ਭੂਚਾਲ ਦੀ ਗਹਿਰਾਈ ਬਾਰੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਹੈ। ਇਸ ਦੇ ਨਾਲ ਹੀ ਉੱਤਰ ਪ੍ਰਦੇਸ਼ ਦੇ ਨੋਇਡਾ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਹੋਣ ਦੀ ਖ਼ਬਰ ਹੈ।
ਇਹ ਵੀ ਪੜ੍ਹੋ :
ਵਿਸ਼ਵ ਸਿਹਤ ਸੰਗਠਨ ਦੇ ਮੁੱਖ ਵਿਗਿਆਨੀ ਡਾ: ਸੌਮਿਆ ਸਵਾਮੀਨਾਥਨ ਨੇ NDTV ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਕਿਹਾ ਕਿ ਕੋਰੋਨਾ ਸੰਕਰਮਣ ਦੇ ਡਰ ਕਾਰਨ ਸਕੂਲਾਂ ਨੂੰ ਬੰਦ ਰੱਖਣਾ ਸਹੀ ਨਹੀਂ ਹੈ। ਜਿਸ ਕਾਰਨ ਪਿਛਲੇ ਦੋ ਸਾਲਾਂ ਤੋਂ ਬੱਚਿਆਂ ਦਾ ਬੋਧਾਤਮਕ ਅਤੇ ਸਮਾਜਿਕ ਵਿਕਾਸ ਰੁਕਿਆ ਹੋਇਆ ਹੈ। ਉਸ ਦਾ ਕਹਿਣਾ ਹੈ ਕਿ ਬੱਚਿਆਂ ਨੂੰ ਕੋਰੋਨਾ ਤੋਂ ਜ਼ਿਆਦਾ ਖ਼ਤਰਾ ਨਹੀਂ ਹੈ। ਡਬਲਯੂਐਚਓ ਅਤੇ ਯੂਨੀਸੇਫ ਨੇ ਹਮੇਸ਼ਾ ਕਿਹਾ ਹੈ ਕਿ ਸਕੂਲ ਬੰਦ ਹੋਣ ਦੇ ਕ੍ਰਮ ਵਿੱਚ ਆਖਰੀ ਅਤੇ ਖੋਲ੍ਹਣ ਦੇ ਕ੍ਰਮ ਵਿੱਚ ਪਹਿਲਾਂ ਆਉਣੇ ਚਾਹੀਦੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਦੋ ਸਾਲਾਂ 'ਚ ਕੋਰੋਨਾ ਇਨਫੈਕਸ਼ਨ 'ਚ ਇਹ ਦੇਖਿਆ ਗਿਆ ਹੈ ਕਿ ਇਹ ਸਭ ਤੋਂ ਘੱਟ ਬੱਚਿਆਂ ਨੂੰ ਪ੍ਰਭਾਵਿਤ ਕਰ ਰਿਹਾ ਹੈ। ਇਸ ਲਈ ਜ਼ਰੂਰੀ ਸਾਵਧਾਨੀਆਂ ਨਾਲ ਸਕੂਲ ਖੋਲ੍ਹੇ ਜਾ ਸਕਦੇ ਹਨ।
ਡਾ: ਸਵਾਮੀਨਾਥਨ ਨੇ ਕਿਹਾ, "ਇਸ ਲਈ ਲੋਕਾਂ ਅਤੇ ਸਰਕਾਰਾਂ ਨੂੰ ਵਿਚਾਰ ਕਰਨ ਦੀ ਲੋੜ ਹੈ, ਕਿਉਂਕਿ ਓਮੀਕ੍ਰੋਨ ਕੋਰੋਨਾ ਦਾ ਆਖਰੀ ਰੂਪ ਨਹੀਂ ਹੈ, ਸੰਭਵ ਹੈ ਕਿ ਭਵਿੱਖ ਵਿੱਚ ਹੋਰ ਵੀ ਰੂਪ ਸਾਹਮਣੇ ਆਉਣਗੇ। ਅਜਿਹੀ ਸਥਿਤੀ ਵਿੱਚ ਹੁਣੇ ਤੋਂ ਤਿਆਰੀ ਕਰਨ ਦੀ ਲੋੜ ਹੈ। ਜੇਕਰ ਭਵਿੱਖ ਵਿੱਚ ਮਾਮਲੇ ਦੁਬਾਰਾ ਵਧਣ ਲੱਗੇ ਤਾਂ ਸਾਨੂੰ ਕੀ ਕਾਰਵਾਈ ਕਰਨੀ ਚਾਹੀਦੀ ਹੈ ਪਹਿਲਾਂ ਕੀ ਬੰਦ ਕਰਨਾ ਚਾਹੀਦਾ ਹੈ। ਸ਼ੁਰੂ ਤੋਂ ਹੀ WHO ਅਤੇ UNICEF ਨੇ ਕਿਹਾ ਹੈ ਕਿ ਸਕੂਲ ਹਮੇਸ਼ਾ ਖੁੱਲ੍ਹੇ ਰਹਿਣੇ ਚਾਹੀਦੇ ਹਨ ਕਿਉਂਕਿ ਅਸੀਂ ਜਾਣਦੇ ਹਾਂ ਕਿ ਬੱਚਿਆਂ ਦੀ ਪੜ੍ਹਾਈ ਹੀ ਨਹੀਂ ਸਗੋਂ ਸਾਰਾ ਵਿਕਾਸ ਵੀ ਸਕੂਲਾਂ ਵਿੱਚ ਹੀ ਹੁੰਦਾ ਹੈ। ਪਿਛਲੇ ਦੋ ਸਾਲਾਂ ਵਿੱਚ ਇਸ ਦਾ ਬਹੁਤ ਨੁਕਸਾਨ ਹੋਇਆ ਹੈ। ਦੁਨੀਆ ਭਰ ਦੀਆਂ ਸਾਰੀਆਂ ਸਰਕਾਰਾਂ ਨੂੰ ਸਾਡੀ ਸਲਾਹ ਹੈ ਕਿ ਸਕੂਲਾਂ ਨੂੰ ਜਿੰਨਾ ਸੰਭਵ ਹੋ ਸਕੇ ਖੁੱਲ੍ਹਾ ਰੱਖਿਆ ਜਾਵੇ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)