(Source: ECI/ABP News/ABP Majha)
Breaking : ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਬਿਨਾਂ ਵੈਕਸੀਨ ਸਰਕਾਰੀ ਮੁਲਾਜ਼ਮਾਂ ਨੂੰ ਨਹੀਂ ਮਿਲੇਗੀ ਤਨਖਾਹ
ਪੰਜਾਬ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਲਈ ਹੁਕਮ ਜਾਰੀ ਕੀਤੇ ਹਨ। ਪੰਜਾਬ ਸਰਕਾਰ ਵੱਲੋਂ ਕਿਹਾ ਗਿਆ ਹੈ ਕਿ ਜੇਕਰ ਕਿਸੇ ਮੁਲਾਜ਼ਮ ਨੇ ਕੋਵਿਡ ਵੈਕਸੀਨ ਨਹੀਂ ਲਵਾਈ ਤਾਂ ਉਸ ਦੀ ਤਨਖਾਹ ਰੋਕ ਦਿੱਤੀ ਜਾਵੇਗੀ
ਰਵਨੀਤ ਕੌਰ, ਚੰਡੀਗੜ੍ਹ : ਓਮੀਕਰੋਨ ਦੇ ਮਾਮਲੇ ਵਧਣ ਕਾਰਨ ਪੰਜਾਬ ਸਰਕਾਰ ਸਖਤ ਹੁੰਦੀ ਜਾ ਰਹੀ ਹੈ। ਇਸੇ ਦੌਰਾਨ ਪੰਜਾਬ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਨੂੰ ਨਵਾਂ ਫੁਰਮਾਨ ਜਾਰੀ ਕੀਤਾ ਹੈ। ਸਰਕਾਰ ਨੇ ਮੁਲਾਜ਼ਮਾਂ ਨੂੰ ਸਖਤੀ ਨਾਲ ਆਦੇਸ਼ ਜਾਰੀ ਕੀਤੇ ਹਨ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਸਾਰੇ ਸਰਕਾਰੀ ਮੁਲਾਜ਼ਮਾਂ ਨੂੰ ਕੋਵਿਡ ਵੈਕਸੀਨ ਲਗਾਉਣਾ ਲਾਜ਼ਮੀ ਕਰ ਦਿੱਤਾ ਹੈ। ਇਸ ਦੌਰਾਨ ਸਰਕਾਰ ਵੱਲੋਂ ਕਿਹਾ ਗਿਆ ਹੈ ਕਿ iHRMS ਪੋਰਟਲ 'ਚ ਕੋਵਿਡ ਟੀਕਾਕਰਨ ਦਾ ਸਰਟੀਫਿਕੇਟ ਨੰਬਰ ਦਰਜ ਕਰਨ ਦਾ ਉਪਬੰਧ ਕੀਤਾ ਗਿਆ ਹੈ। ਇਸ ਲਈ ਹਰ ਵਿਭਾਗ ਦੇ ਅਧੀਨ ਆਉਂਦੇ ਅਧਿਕਾਰੀ/ਕਰਮਚਾਰੀਆਂ ਨੂੰ ਸੂਚਿਤ ਕੀਤਾ ਜਾਵੇ। ਉਸ ਨਾਲ ਇਹ ਆਦੇਸ਼ ਜਾਰੀ ਹੋਏ ਹਨ ਕਿ ਜੇਕਰ ਕਿਸੇ ਮੁਲਾਜ਼ਮ ਨੂੰ ਪਹਿਲੀ ਡੋਜ਼ ਹੀ ਲੱਗੀ ਹੈ ਤਾਂ ਉਸ ਦਾ ਸਰਟੀਫਿਕੇਟ ਨੰਬਰ ਦਰਜ ਕੀਤਾ ਜਾਵੇ। ਨਾਲ ਹੀ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਕੋਈ ਕਰਮਚਾਰੀ ਟੀਕਾਕਰਨ ਸਬੰਧੀ ਵੇਰਵਾ ਦਰਜ ਨਹੀਂ ਕਰਵਾਉਂਦਾ ਤਾਂ ਉਸ ਦੀ ਤਨਖਾਹ ਰੋਕ ਦਿੱਤੀ ਜਾਵੇਗੀ।
ਪੰਜਾਬ 'ਚ ਓਮੀਕਰੋਨ ਆਪਣੇ ਪੈਰ ਪਸਾਰਣ ਲੱਗ ਪਿਆ ਹੈ। ਇਸ ਦੌਰਾਨ ਸਰਕਾਰ ਨੇ ਸਾਵਧਾਨੀ ਵਰਤਣ ਦੀ ਅਪੀਲ ਵੀ ਕੀਤੀ ਹੈ।
ਇਹ ਵੀ ਪੜ੍ਹੋ : ਮਜੀਠੀਆ ਦੀ ਹਮਾਇਤ ਕਰਨ 'ਤੇ ਘਿਰੇ ਕੈਪਟਨ, ਨਵਜੋਤ ਸਿੱਧੂ ਨੇ ਕਹੀ ਵੱਡੀ ਗੱਲ
ਅੰਮ੍ਰਿਤਸਰ: ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ ਦੀ ਹਮਾਇਤ ਕਰਨ 'ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਰੋਧੀਆਂ ਦੇ ਨਿਸ਼ਾਨੇ 'ਤੇ ਆ ਗਏ ਹਨ। ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ ਉੱਪਰ ਤਿੱਖੇ ਨਿਸ਼ਾਨੇ ਸਾਧੇ ਹਨ।
ਮਜੀਠੀਆ ਖ਼ਿਲਾਫ਼ ਦਰਜ ਕੀਤੇ ਗਏ ਕੇਸ ਸਬੰਧੀ ਕੈਪਟਨ ਵੱਲੋਂ ਕੀਤੀ ਗਈ ਟਿੱਪਣੀ ਬਾਰੇ ਸਿੱਧੂ ਨੇ ਕਿਹਾ ਕਿ ਸਾਢੇ ਚਾਰ ਸਾਲ ਸਾਬਕਾ ਮੁੱਖ ਮੰਤਰੀ ਨੇ ਸਿੱਟ ਦੀ ਇਸ ਸਬੰਧੀ ਰਿਪੋਰਟ ’ਤੇ ਕੋਈ ਕਾਰਵਾਈ ਨਹੀਂ ਕੀਤੀ ਜਦੋਂਕਿ ਵੱਡੀ ਗਿਣਤੀ ਕਾਂਗਰਸੀ ਵਿਧਾਇਕ ਇਸ ਰਿਪੋਰਟ ’ਤੇ ਕਾਰਵਾਈ ਦੀ ਮੰਗ ਕਰ ਰਹੇ ਸਨ।
.